Latest News
ਖੱਬੇ ਪੱਖੀਆਂ ਵੱਲੋਂ ਕਠੂਆ ਕਾਂਡ ਦੇ ਰੋਸ 'ਚ ਵਿਸ਼ਾਲ ਰੋਸ ਮਾਰਚ

Published on 18 Apr, 2018 12:00 PM.


ਧੂਰੀ (ਰਾਜੇਸ਼ਵਰ ਪਿੰਟੂ, ਬਿੰਨੀ ਗਰਗ)
ਸੀ.ਪੀ.ਆਈ ਅਤੇ ਸੀ.ਪੀ.ਐੱਮ ਵੱਲੋਂ ਸਾਂਝੇ ਤੌਰ 'ਤੇ ਜੰਮੂ ਕਸ਼ਮੀਰ ਦੇ ਕਠੂਆ ਇਲਾਕੇ 'ਚ 8 ਸਾਲਾ ਮਾਸੂਮ ਬੱਚੀ ਨਾਲ ਸਮੂਹਿਕ ਬਲਾਤਕਾਰ ਦੀ ਘਟਨਾ ਦੀ ਨਿੰਦਾ ਅਤੇ ਦੋਸ਼ੀਆਂ ਨੂੰ ਸਖਤ ਸਜ਼ਾਵਾਂ ਦੇਣ ਦੀ ਮੰਗ ਨੂੰ ਲੈ ਕੇ ਸ਼ਹਿਰ 'ਚ ਰੋਸ ਮਾਰਚ ਕਰਦਿਆਂ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ। ਸੀ.ਪੀ.ਆਈ ਵੱਲੋਂ ਜ਼ਿਲ੍ਹਾ ਸਕੱਤਰ ਸੁਖਦੇਵ ਸ਼ਰਮਾ, ਤਹਿਸੀਲ ਸਕੱਤਰ ਡਾ. ਮਨਿੰਦਰ ਧਾਲੀਵਾਲ ਅਤੇ ਸੀ.ਪੀ.ਐੱਮ ਵੱਲੋਂ ਸੂਬਾ ਕਮੇਟੀ ਮੈਂਬਰ ਮੇਜਰ ਸਿੰਘ ਪੁੰਨਾਵਾਲ, ਸੁਖਵੰਤ ਸਿੰਘ ਭਸੌੜ ਨੇ ਸੰਬੋਧਨ ਕਰਦਿਆਂ ਬਲਾਤਕਾਰੀਆਂ ਨੂੰ ਬਚਾਉਣ ਵਾਲੇ ਵਜ਼ੀਰਾਂ ਦੇ ਖਿਲਾਫ਼ ਪਰਚਾ ਦਰਜ ਕਰਨ ਦੀ ਮੰਗ ਕੀਤੀ ਅਤੇ ਪੀੜਤਾ ਦੇ ਪਿਤਾ ਦੀ ਮੌਤ ਲਈ ਜ਼ਿੰਮੇਵਾਰ ਪੁਲਸ ਮੁਲਾਜ਼ਮਾਂ ਖਿਲਾਫ਼ ਵੀ ਸਖਤ ਕਾਰਵਾਈ ਕਰਨ ਦੀ ਮੰਗ ਕੀਤੀ। ਬੁਲਾਰਿਆਂ ਨੇ ਕਿਹਾ ਕਿ ਇਨ੍ਹਾਂ ਮੁੱਦਿਆਂ 'ਤੇ ਸਿਆਸਤ ਕਰਨ ਦੀ ਬਜਾਇ ਦੋਸ਼ੀਆਂ ਨੂੰ ਸਖਤ ਸਜ਼ਾਵਾਂ ਦੇਣ ਅਤੇ ਭਵਿੱਖ 'ਚ ਅਜਿਹੀਆਂ ਘਟਨਾਵਾਂ ਰੋਕਣ ਲਈ ਦਿਲ ਕੰਬਾਊ ਸਜ਼ਾਵਾਂ ਦੇਣਾ ਮੌਕੇ ਦੀ ਲੋੜ ਹੈ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਲੜਕੀਆਂ ਦੀ ਸੁਰੱਖਿਆ ਲਈ ਵਿਸ਼ੇਸ਼ ਪ੍ਰਬੰਧ ਕਰਕੇ ਲੜਕੀਆਂ ਦੀ ਸਕੂਲ, ਕਾਲਜਾਂ 'ਚ ਸੁਰੱਖਿਆ ਕੀਤੀ ਜਾਵੇ। ਇਸ ਮੌਕੇ ਗੁਰਦਿਆਲ ਨਿਰਮਾਣ, ਲੀਲੇ ਖਾਂ, ਇੰਦਰ ਸਿੰਘ, ਬਲਵਿੰਦਰ ਸਿੰਘ ਬੱਗਾ, ਰਾਜਿੰਦਰ ਸਿੰਘ ਬੁਗਰਾ, ਅਮਰੀਕ ਸਿੰਘ ਕਾਂਝਲਾ, ਮਹਿੰਦਰ ਸਿੰਘ, ਬਾਬੂ ਸਿੰਘ ਪੇਧਨੀ, ਰਮੇਸ਼ ਸਿੰਘ, ਇੰਦਰਪਾਲ ਸਿੰਘ ਪੁੰਨਾਂਵਾਲ, ਰਮੇਸ਼ ਜੈਨ ਆਦਿ ਵੀ ਹਾਜ਼ਰ ਸਨ।

125 Views

Reader Reviews

Please take a moment to review your experience with us. Your feedback not only help us, it helps other potential readers.


Before you post a review, please login first. Login
e-Paper