Latest News
ਮੁੱਖ ਮੰਤਰੀ ਵੱਲੋਂ ਪਟਿਆਲਾ ਹਾਦਸੇ ਦੀ ਜਾਂਚ ਦੇ ਹੁਕਮ

Published on 29 Apr, 2018 09:42 AM.


ਚੰਡੀਗੜ੍ਹ (ਨਵਾਂ ਜ਼ਮਾਨਾ ਸਰਵਿਸ)
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਟਿਆਲਾ 'ਚ ਕਬਾੜ ਡੀਲਰ ਵਾਲੀ ਥਾਂ 'ਤੇ ਹੋਏ ਧਮਾਕੇ ਦੀ ਜਾਂਚ ਦੇ ਹੁਕਮ ਦਿੱਤੇ ਹਨ, ਜਿਸ ਵਿੱਚ ਇਕ ਵਿਅਕਤੀ ਦੀ ਮੌਤ ਹੋ ਗਈ, ਜਦਕਿ ਇਕ ਹੋਰ ਜ਼ਖਮੀ ਹੋ ਗਿਆ। ਇਕ ਸਰਕਾਰੀ ਬੁਲਾਰੇ ਮੁਤਾਬਿਕ ਮੁੱਖ ਮੰਤਰੀ ਨੇ ਮ੍ਰਿਤਕ ਦੇ ਪਰਵਾਰ ਲਈ ਇਕ ਲੱਖ ਰੁਪਏ ਐਕਸ-ਗ੍ਰੇਸ਼ੀਆ ਗਰਾਂਟ ਅਤੇ ਜ਼ਖਮੀ ਲਈ 25 ਹਜ਼ਾਰ ਰੁਪਏ ਮੁਆਵਜ਼ਾ ਤੇ ਮੁਫ਼ਤ ਇਲਾਜ ਮੁਹੱਈਆ ਕਰਵਾਉਣ ਦਾ ਐਲਾਨ ਕੀਤਾ ਹੈ। ਮੁੱਖ ਮੰਤਰੀ ਨੇ ਇਸ ਹਾਦਸੇ ਵਿੱਚ ਮਰਨ ਵਾਲੇ ਵਿਕਰਮ ਸਿੰਘ ਉਰਫ ਨੋਨੂ ਦੇ ਪਰਵਾਰ ਨਾਲ ਦਿਲੀ ਹਮਦਰਦੀ ਜ਼ਾਹਰ ਕੀਤੀ ਅਤੇ ਜ਼ਖਮੀ ਮਨੋਹਰ ਸਿੰਘ ਦੇ ਛੇਤੀ ਸਿਹਤਯਾਬ ਹੋਣ ਦੀ ਵੀ ਕਾਮਨਾ ਕੀਤੀ।

442 Views

Reader Reviews

Please take a moment to review your experience with us. Your feedback not only help us, it helps other potential readers.


Before you post a review, please login first. Login
e-Paper