Latest News
ਪੰਜਾਬ ਸਮੇਤ ਉੱਤਰੀ ਭਾਰਤ 'ਚ ਮੁੜ ਤੂਫ਼ਾਨ ਆਉਣ ਦੀ ਚੇਤਾਵਨੀ

Published on 13 May, 2018 10:21 AM.

ਚੰਡੀਗੜ੍ਹ (ਨਵਾਂ ਜ਼ਮਾਨਾ ਸਰਵਿਸ)
ਭਾਰਤੀ ਮੌਸਮ ਵਿਭਾਗ ਨੇ ਚੇਤਾਵਨੀ ਜਾਰੀ ਕੀਤੀ ਹੈ ਕਿ ਪੰਜਾਬ, ਹਰਿਆਣਾ, ਚੰਡੀਗੜ੍ਹ, ਯੂ ਪੀ ਅਤੇ ਉਤਰਾਖੰਡ ਸਮੇਤ ਉੱਤਰ ਭਾਰਤ ਦੇ ਕਈ ਇਲਾਕਿਆਂ ਵਿੱਚ ਮੁੜ ਤੂਫ਼ਾਨ ਆ ਸਕਦਾ ਹੈ। ਓਧਰ ਰਾਜਸਥਾਨ ਦੇ ਕਈ ਹਿੱਸਿਆਂ ਵਿੱਚ ਅਗਲੇ ਦੋ ਦਿਨਾਂ ਦੌਰਾਨ ਧੂੜ ਭਰੀ ਹਨੇਰੀ ਆ ਸਕਦੀ ਹੈ। ਇਨ੍ਹਾਂ ਇਲਾਕਿਆਂ ਵਿੱਚ ਅਗਲੇ ਦੋ ਦਿਨਾਂ ਦੌਰਾਨ ਗੜੇ ਵੀ ਪੈ ਸਕਦੇ ਹਨ। ਮੌਸਮ ਵਿਭਾਗ ਮੁਤਾਬਿਕ ਅਗਲੇ 24 ਘੰਟਿਆਂ ਦੌਰਾਨ ਗੜਵਾਲ ਅਤੇ ਕਮਾਊ ਲਈ ਖ਼ਤਰਨਾਕ ਸਾਬਤ ਹੋ ਸਕਦੇ ਹਨ। ਉੱਥੇ ਤੂਫ਼ਾਨ ਨਾਲ ਗੜੇ ਵੀ ਪੈ ਸਕਦੇ ਹਨ। ਪਹਾੜੀ ਸੂਬਿਆਂ ਅਤੇ ਉਤਰਾਖੰਡ, ਹਿਮਾਚਲ ਪ੍ਰਦੇਸ਼ ਅਤੇ ਜੰਮੂ-ਕਸ਼ਮੀਰ ਵਿੱਚ ਵੀ ਤੂਫ਼ਾਨ ਆਉਣ ਦੀ ਸੰਭਾਵਨਾ ਹੈ। ਇਸ ਦਾ ਅਸਰ ਉੱਤਰ ਭਾਰਤ ਦੇ ਮੈਦਾਨੀ ਇਲਾਕਿਆਂ ਵਿੱਚ ਵੀ ਪੈ ਸਕਦਾ ਹੈ। ਮੌਸਮ ਵਿਭਾਗ ਅਨੁਸਾਰ ਪੰਜਾਬ, ਹਰਿਆਣਾ, ਚੰਡੀਗੜ੍ਹ, ਦਿੱਲੀ, ਉੱਤਰ ਪ੍ਰਦੇਸ਼, ਛਤੀਸਗੜ੍ਹ, ਬਿਹਾਰ, ਤਿਲੰਗਾਨਾ, ਆਂਧਰਾ ਪ੍ਰਦੇਸ਼, ਕਰਨਾਟਕ, ਤਾਮਿਲਨਾਡੂ, ਪੁਡੂਚੇਰੀ, ਲਕਸ਼ਦੀਪ ਅਤੇ ਕੇਰਲ ਦੇ ਦੂਰ-ਦਰਾਡੇ ਦੇ ਖੇਤਰਾਂ ਵਿੱਚ ਤੂਫ਼ਾਨ ਆਉਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਦੇ ਇੱਕ ਅਧਿਕਾਰੀ ਨੇ ਦੱਸਿਆ ਕਿ ਪੂਰਬੀ ਉੱਤਰ ਪ੍ਰਦੇਸ਼, ਅਸਾਮ, ਮੇਘਾਲਿਆ, ਨਾਗਾਲੈਂਡ, ਮਨੀਪੁਰ, ਮਿਜ਼ੋਰਮ, ਪੱਛਮੀ ਬੰਗਾਲ, ਉੜੀਸਾ ਅਤੇ ਝਾਰਖੰਡ ਵਿੱਚ 50 ਤੋਂ 70 ਪ੍ਰਤੀ ਕਿਲੋਮੀਟਰ ਦੀ ਰਫ਼ਤਾਰ ਨਾਲ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਜ਼ਿਕਰਯੋਗ ਹੈ ਕਿ ਮਈ ਦੇ ਪਹਿਲੇ ਹਫ਼ਤੇ ਉੱਤਰੀ ਭਾਰਤ ਵਿੱਚ ਆਏ ਤੂਫ਼ਾਨ ਕਾਰਨ 120 ਵਿਅਕਤੀਆਂ ਦੀ ਮੌਤ ਹੋ ਗਈ ਸੀ। ਪੰਜਾਬ ਦੇ ਕੁਝ ਹਿੱਸਿਆਂ ਵਿੱਚ ਕੱਲ੍ਹ ਤੂਫ਼ਾਨ ਆਇਆ ਅਤੇ ਹਲਕਾ ਮੀਂਹ ਵੀ ਪਿਆ।

16 Views

Reader Reviews

Please take a moment to review your experience with us. Your feedback not only help us, it helps other potential readers.


Before you post a review, please login first. Login
e-Paper