Latest News
ਸ਼ਤਰੂਘਨ ਸਿਨਹਾ ਵੱਲੋਂ ਮੋਦੀ 'ਤੇ ਵੱਡਾ ਹਮਲਾ

Published on 13 May, 2018 10:35 AM.

ਨਵੀਂ ਦਿੱਲੀ
(ਨਵਾਂ ਜ਼ਮਾਨਾ ਸਰਵਿਸ)
ਭਾਜਪਾ ਦੇ ਸੀਨੀਅਰ ਆਗੂ ਸ਼ਤਰੂਘਨ ਸਿਨਹਾ ਨੇ ਇੱਕ ਵਾਰ ਫਿਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ 'ਤੇ ਵੱਡਾ ਹਮਲਾ ਕੀਤਾ ਹੈ। ਸ਼ਤਰੂਘਨ ਸਿਨਹਾ ਨੇ ਪ੍ਰਧਾਨ ਮੰਤਰੀ ਅਹੁਦੇ ਦੀ ਦਾਅਵੇਦਾਰੀ ਨੂੰ ਲੈ ਕੇ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਦੇ ਬਿਆਨ ਨੂੰ ਲੈ ਕੇ ਆਲੋਚਨਾ ਲਈ ਪ੍ਰਧਾਨ ਮੰਤਰੀ ਮੋਦੀ ਉੱਪਰ ਸਵਾਲ ਉਠਾਏ ਹਨ। ਉਨ੍ਹਾ ਕਿਹਾ ਕਿ ਕਾਂਗਰਸ ਪ੍ਰਧਾਨ ਉੱਪਰ ਸਵਾਲ ਉਠਾਉਣ ਦੀ ਬਜਾਏ ਪ੍ਰਧਾਨ ਮੰਤਰੀ ਮੋਦੀ ਅਸਲ ਮੁੱਦਿਆਂ ਤੋਂ ਧਿਆਨ ਹਟਾਉਣ ਦੀ ਕੋਸ਼ਿਸ਼ ਕਰ ਰਹੇ ਹਨ ਨਾਲ ਹੀ ਸ਼ਤਰੂਘਨ ਸਿਨਹਾ ਨੇ ਰਾਹੁਲ ਗਾਂਧੀ ਦੀ ਤਾਰੀਫ਼ ਕਰਦਿਆਂ ਕਿਹਾ ਕਿ ਉਹ ਪਿਛਲੇ ਸਾਲਾਂ ਤੋਂ ਰਾਜਨੀਤੀ ਵਿੱਚ ਪ੍ਰਪੱਕ ਹੋਏ ਹਨ ਅਤੇ ਉਨ੍ਹਾਂ ਦੇਸ਼ ਦੇ ਹਿੱਤ ਵਿੱਚ ਕਈ ਅਹਿਮ ਸਵਾਲ ਉਠਾਏ ਹਨ। ਦਰਅਸਲ ਪਿਛਲੇ ਦੋ-ਤਿੰਨ ਸਾਲਾਂ ਤੋਂ ਪਾਰਟੀ ਵਿੱਚ ਅਣਦੇਖੀ ਕਾਰਨ ਸ਼ਤਰੂਘਨ ਸਿਨਹਾ ਪਾਰਟੀ ਹਾਈ ਕਮਾਨ ਤੋਂ ਨਾਰਾਜ਼ ਹਨ। ਉਨ੍ਹਾਂ ਪਹਿਲਾਂ ਵੀ ਯਸ਼ਵੰਤ ਸਿਨਹਾ ਦੀ ਸੁਰ ਵਿੱਚ ਸੁਰ ਮਿਲਾਉਂਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਭਾਜਪਾ ਦੇ ਕੌਮੀ ਪ੍ਰਧਾਨ ਅਮਿਤ ਸ਼ਾਹ ਉੱਪਰ ਸਵਾਲ ਉਠਾਏ ਸਨ। ਸ਼ਤਰੂਘਨ ਸਿਨਹਾ ਨੇ ਕਿਹਾ ਕਿ ਲੋਕਤੰਤਰ ਵਿੱਚ ਕੋਈ ਵੀ ਦੇਸ਼ ਦਾ ਪ੍ਰਧਾਨ ਮੰਤਰੀ ਬਣ ਸਕਦਾ ਹੈ। ਨਾਮਦਾਰ, ਕਾਮਦਾਰ, ਦਾਮਦਾਰ ਜਾਂ ਕੋਈ ਵੀ ਔਸਤ ਸਮਝਦਾਰ ਦੇਸ਼ ਦਾ ਪ੍ਰਧਾਨ ਮੰਤਰੀ ਬਣ ਸਕਦਾ ਹੈ। ਹਾਲਾਂਕਿ ਉਸ ਕੋਲ ਪੂਰਾ ਸਮੱਰਥਨ ਹੋਵੇ। ਉਨ੍ਹਾਂ ਕਿਹਾ ਕਿ ਪਿਛਲੇ ਕੁਝ ਸਾਲਾਂ ਤੋਂ ਨੀਰਵ ਮੋਦੀ, ਲਲਿਤ, ਮਾਲਿਆ, ਬੈਂਕ ਅਤੇ ਰਫੇਲ ਸੌਦੇ ਕਾਰਨ ਦੇਸ਼ ਦੇ ਲੋਕਤੰਤਰ ਦਾ ਮਜ਼ਾਕ ਉੱਡ ਰਿਹਾ ਹੈ। ਉਨ੍ਹਾ ਕਿਹਾ ਕਿ ਸਰਕਾਰ ਇਨ੍ਹਾਂ ਸਵਾਲਾਂ ਦੇ ਜਵਾਬ ਦੇਣ ਦੀ ਬਜਾਏ ਭਟਕਾਊ ਰਾਜਨੀਤੀ ਖੇਡ ਰਹੀ ਹੈ। ਉਨ੍ਹਾ ਕਿਹਾ ਕਿ ਵਿਕਾਸ ਅਤੇ ਹੋਰ ਮੁੱਦੇ ਇਸ ਰਾਜਨੀਤੀ ਵਿੱਚ ਉਲਝ ਕੇ ਰਹਿ ਗਏ ਹਨ।

21 Views

Reader Reviews

Please take a moment to review your experience with us. Your feedback not only help us, it helps other potential readers.


Before you post a review, please login first. Login
e-Paper