Latest News
ਨਵਜੋਤ ਸਿੰਘ ਸਿੱਧੂ ਬਰੀ

Published on 15 May, 2018 11:23 AM.


ਨਵੀਂ ਦਿੱਲੀ (ਨਵਾਂ ਜ਼ਮਾਨਾ ਸਰਵਿਸ)
ਤਿੰਨ ਸਾਲ ਪੁਰਾਣੇ ਗੈਰ-ਇਰਾਦਤਨ ਹੱਤਿਆ ਮਾਮਲੇ 'ਚ ਦੋਸ਼ੀ ਸਾਬਕਾ ਕ੍ਰਿਕਟਰ ਅਤੇ ਪੰਜਾਬ ਦੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੂੰ ਮੰਗਲਵਾਰ ਨੂੰ ਬਰੀ ਕਰ ਦਿੱਤਾ ਗਿਆ। ਸੁਪਰੀਮ ਕੋਰਟ ਨੇ ਆਪਣੇ ਫ਼ੈਸਲੇ 'ਚ ਸਿੱਧੂ ਨੂੰ ਮਾਰਕੁੱਟ ਲਈ ਦੋਸ਼ੀ ਪਾਇਆ ਅਤੇ ਮਾਮੂਲੀ ਜੁਰਮਾਨਾ ਕਰਕੇ ਬਰੀ ਕਰ ਦਿੱਤਾ।
ਜ਼ਿਕਰਯੋਗ ਹੈ ਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਸਿੱਧੂ ਨੂੰ ਰੋਡ ਰੇਜ ਮਾਮਲੇ 'ਚ ਤਿੰਨ ਸਾਲ ਦੀ ਸਜ਼ਾ ਸੁਣਾਈ ਸੀ। ਹਾਈ ਕੋਰਟ ਦੇ ਇਸ ਫ਼ੈਸਲੇ ਨੂੰ ਸਿੱਧੂ ਨੇ ਸੁਪਰੀਮ ਕੋਰਟ 'ਚ ਚੁਣੌਤੀ ਦਿੱਤੀ ਸੀ।
ਇਹ ਮਾਮਲਾ 1988 ਦਾ ਹੈ। ਮੰਗਲਵਾਰ ਨੂੰ ਸੁਣਾਏ ਗਏ ਫ਼ੈਸਲੇ 'ਚ ਸੁਪਰੀਮ ਕੋਰਟ ਨੇ ਸਿੱਧੂ ਨੂੰ ਇਰਾਦਾ ਕਤਲ ਦੇ ਮਾਮਲੇ 'ਚ ਬਰੀ ਕਰ ਦਿੱਤਾ ਅਤੇ ਉਨ੍ਹਾ ਨੂੰ 6 ਹਜ਼ਾਰ ਰੁਪਏ ਜੁਰਮਾਨਾ ਕਰ ਦਿੱਤਾ। ਸੁਪਰੀਮ ਕੋਰਟ ਦੇ ਇਸ ਫ਼ੈਸਲੇ ਤੋਂ ਬਾਅਦ ਹੁਣ ਸਿੱਧੂ ਦੀ ਕੁਰਸੀ ਨੂੰ ਕੋਈ ਖ਼ਤਰਾ ਨਹੀਂ। ਸਿੱਧੂ ਇਸ ਵੇਲੇ ਪੰਜਾਬ ਦੇ ਸੈਰ-ਸਪਾਟਾ ਮੰਤਰੀ ਹਨ। ਸ੍ਰੀ ਸਿੱਧੂ ਸ਼ੁਰੂ ਤੋਂ ਹੀ ਕਹਿੰਦੇ ਆ ਰਹੇ ਹਨ ਕਿ ਉਨ੍ਹਾ ਨੂੰ ਇਸ ਮਾਮਲੇ 'ਚ ਝੂਠਾ ਫਸਾਇਆ ਜਾ ਰਿਹਾ ਹੈ। ਹਾਲਾਂਕਿ ਪੰਜਾਬ ਸਰਕਾਰ ਨੇ ਦਲੀਲ ਦਿੱਤੀ ਸੀ ਕਿ ਹਾਈ ਕੋਰਟ ਦੇ ਫ਼ੈਸਲੇ ਨੂੰ ਬਰਕਰਾਰ ਰੱਖਿਆ ਜਾਵੇ।
ਰੋਡ ਰੇਜ ਕੇਸ 'ਚ ਹਾਈ ਕੋਰਟ ਨੇ 2006 'ਚ ਸਿੱਧੂ ਨੂੰ 3 ਸਾਲ ਦੀ ਸਜ਼ਾ ਸੁਣਾਈ ਸੀ। ਸਿੱਧੂ ਨੇ ਇਸ ਫ਼ੈਸਲੇ ਵਿਰੁੱਧ ਸੁਪਰੀਮ ਕੋਰਟ ਦਾ ਦਰਵਾਜ਼ਾ ਖੜਕਾਇਆ ਸੀ। ਇਸ ਘਟਨਾ 'ਚ ਉਸ ਵੇਲੇ ਇੱਕ ਵਿਅਕਤੀ ਦੀ ਮੌਤ ਹੋ ਗਈ ਸੀ। ਜ਼ਿਕਰਯੋਗ ਹੈ ਕਿ 27 ਦਸੰਬਰ, 1988 ਨੂੰ ਜਦੋਂ ਸਿੱਧੂ ਦੀ ਕਾਰ ਪਾਰਕਿੰਗ ਨੂੰ ਲੈ ਕੇ ਪਟਿਆਲਾ ਵਿੱਚ ਗੁਰਨਾਮ ਸਿੰਘ ਨਾਂਅ ਦੇ ਇਕ ਬਜ਼ੁਰਗ ਨਾਲ ਬਹਿਸਬਾਜ਼ੀ ਹੋਈ, ਜਿਹੜੀ ਮਗਰੋਂ ਹੱਥੋਪਾਈ ਵਿੱਚ ਬਦਲ ਗਈ।ਗੁਰਨਾਮ ਸਿੰਘ ਨਾਲ ਉਸ ਦਾ ਭਾਣਜਾ ਵੀ ਸੀ। ਭਾਣਜੇ ਮੁਤਾਬਕ ਸਿੱਧੂ ਨੇ ਮੁੱਕਾ ਮਾਰ ਕੇ ਗੁਰਮਾਨ ਸਿੰਘ ਨੂੰ ਸੜਕ ਉੱਤੇ ਸੁੱਟ ਦਿੱਤਾ।ਇਸ ਤੋਂ ਤੁਰੰਤ ਬਾਅਦ ਗੁਰਨਾਮ ਨੂੰ ਹਸਪਤਾਲ ਲਿਜਾਇਆ ਗਿਆ, ਪਰ ਉਹ ਪਹਿਲਾਂ ਹੀ ਮਰ ਚੁੱਕਾ ਸੀ।

170 Views

Reader Reviews

Please take a moment to review your experience with us. Your feedback not only help us, it helps other potential readers.


Before you post a review, please login first. Login
e-Paper