Latest News
ਵਾਰਾਨਸੀ 'ਚ ਉਸਾਰੀ ਅਧੀਨ ਪੁਲ ਡਿੱਗਣ ਨਾਲ ਦਰਜਨ ਤੋਂ ਵੱਧ ਮੌਤਾਂ

Published on 15 May, 2018 11:37 AM.


ਲਖਨਊ (ਨਵਾਂ ਜ਼ਮਾਨਾ ਸਰਵਿਸ)
ਉੱਤਰ ਪ੍ਰਦੇਸ਼ ਦੇ ਵਾਰਾਨਸੀ ਜ਼ਿਲ੍ਹੇ ਵਿੱਚ ਉਸਾਰੀ ਅਧੀਨ ਇੱਕ ਪੁਲ ਦੇ ਡਿੱਗਣ ਨਾਲ ਦਰਜਨ ਤੋਂ ਵੱਧ ਮੌਤਾਂ ਹੋ ਗਈਆਂ, ਜਦਕਿ ਕਈ ਹੋਰ ਜ਼ਖ਼ਮੀ ਹੋ ਗਏ। ਬਚਾਅ ਅਤੇ ਰਾਹਤ ਕਾਰਜਾਂ ਵਿੱਚ ਲੱਗੇ ਐੱਨ ਡੀ ਆਰ ਐੱਫ ਦੇ ਕਮਾਂਡੈਂਟ ਏ ਕੇ ਸਿੰਘ ਨੇ ਦੱਸਿਆ ਹੈ ਕਿ ਦੋ ਲੋਕਾਂ ਨੂੰ ਬਚਾਅ ਲਿਆ ਗਿਆ ਹੈ, ਜਦਕਿ ਰਾਹਤ ਤੇ ਬਚਾਅ ਕਾਰਜ ਜੰਗੀ ਪੱਧਰ 'ਤੇ ਜਾਰੀ ਹਨ। ਪੁਲ ਦੇ ਮਲਬੇ ਹੇਠ ਕਈ ਗੱਡੀਆਂ ਦੱਬੀਆਂ ਗਈਆਂ। ਇਹ ਹਾਦਸਾ ਵਾਰਾਨਸੀ ਦੇ ਕੈਂਟ ਰੇਲਵੇ ਸਟੇਸ਼ਨ ਨੇੜੇ ਵਾਪਰਿਆ। ਮੁੱਖ ਮੰਤਰੀ ਯੋਗੀ ਅਦਿੱਤਿਆਨਾਥ ਨੇ ਇਸ ਹਾਦਸੇ ਦੀ ਉੱਚ ਪੱਧਰੀ ਜਾਂਚ ਦੇ ਹੁਕਮ ਦਿੱਤੇ ਹਨ। ਯੋਗੀ ਨੇ ਪ੍ਰਸ਼ਾਸਨ ਤੋਂ 48 ਘੰਟਿਆਂ ਅੰਦਰ ਰਿਪੋਰਟ ਮੰਗੀ ਹੈ। ਇਸੇ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਹਾਦਸੇ 'ਚ ਮਾਰੇ ਗਏ ਵਿਅਕਤੀਆਂ ਦੇ ਪਰਵਾਰਾਂ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ ਅਤੇ ਉਨ੍ਹਾ ਨੇ ਮੁੱਖ ਮੰਤਰੀ ਨੂੰ ਜ਼ਖ਼ਮੀਆਂ ਦਾ ਤੁਰੰਤ ਇਲਾਜ ਕਰਨ ਲਈ ਹਰ ਸੰਭਵ ਸਹਾਇਤਾ ਦੇਣ ਦੇ ਹੁਕਮ ਜਾਰੀ ਕੀਤੇ। ਮੁੱਖ ਮੰਤਰੀ ਨੇ ਜ਼ਖ਼ਮੀਆਂ ਨੂੰ 2-2 ਲੱਖ ਰੁਪਏ ਅਤੇ ਮ੍ਰਿਤਕਾਂ ਦੇ ਵਾਰਸਾਂ ਨੂੰ 5-5 ਲੱਖ ਰੁਪਏ ਦੀ ਸਹਾਇਤਾ ਦੇਣ ਦਾ ਐਲਾਨ ਕੀਤਾ ਹੈ।

38 Views

Reader Reviews

Please take a moment to review your experience with us. Your feedback not only help us, it helps other potential readers.


Before you post a review, please login first. Login
e-Paper