Latest News
ਨਵਾਜ਼ ਸ਼ਰੀਫ਼ ਦੇ ਲਾਈਵ ਭਾਸ਼ਣਾਂ 'ਤੇ ਰੋਕ ਲਈ ਕੋਰਟ 'ਚ ਲਗਾਈ ਅਰਜ਼ੀ

Published on 16 May, 2018 11:29 AM.


ਇਸਲਾਮਾਬਾਦ (ਨਵਾਂ ਜ਼ਮਾਨਾ ਸਰਵਿਸ)
ਬੁੱਧਵਾਰ ਨੂੰ ਇਸਲਾਮਾਬਾਦ ਹਾਈ ਕੋਰਟ ਨੇ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ਼ ਦੀ ਲਾਈਵ ਭਾਸ਼ਣਾਂ ਨੂੰ ਬੈਨ ਕਰਨ ਦੀ ਮੰਗ ਵਾਲੀ ਪਟੀਸ਼ਨ 'ਤੇ ਸੁਣਵਾਈ ਦੀ ਮਨਜ਼ੂਰੀ ਦੇ ਦਿੱਤੀ। ਇਸ ਪਟੀਸ਼ਨ ਵਿੱਚ ਨਵਾਜ਼ ਸ਼ਰੀਫ਼ ਦੁਆਰਾ ਸਾਲ 2008 ਦੇ ਮੁੰਬਈ ਧਮਾਕਿਆਂ ਨੂੰ ਲੈ ਕੇ ਦਿੱਤੇ ਗਏ ਬਿਆਨ 'ਤੇ ਅਪਰਾਧਕ ਕੇਸ ਦਰਜ ਕਰਨ ਦੀ ਵੀ ਮੰਗ ਕੀਤੀ ਗਈ ਹੈ।
ਪਾਕਿਸਤਾਨ ਤਹਿਰੀਕ-ਏ-ਇਨਸਾਫ਼ ਦੇ ਨੇਤਾ ਅਤੇ ਵਕੀਲ ਬਾਬਰ ਅਵਨ ਨੇ ਸਥਾਨਕ ਵਕੀਲਾਂ ਦੀ ਮਰਜ਼ੀ ਨਾਲ ਇਹ ਪਟੀਸ਼ਨ ਦਾਇਰ ਕੀਤੀ ਹੈ। ਰਿਪੋਰਟ ਅਨੁਸਾਰ ਅਰਜ਼ੀ ਵਿੱਚ ਕਿਹਾ ਗਿਆ ਹੈ ਕਿ 3 ਮਈ ਨੂੰ ਸ਼ਰੀਫ਼ ਨੇ ਜਵਾਬਦੇਹੀ ਕੋਰਟ ਦੇ ਸਾਹਮਣੇ ਰਾਸ਼ਟਰੀ ਸੁਰੱਖਿਆ ਨਾਲ ਜੁੜੀਆਂ ਕੁਝ ਗੁਪਤ ਜਾਣਕਾਰੀਆਂ ਦਾ ਖੁਲਾਸਾ ਕਰਨ ਦੀ ਧਮਕੀ ਦਿੱਤੀ। ਪਟੀਸ਼ਨ ਵਿੱਚ ਕੋਰਟ ਨੂੰ ਦਰਖਾਸਤ ਕੀਤੀ ਗਈ ਹੈ ਕਿ ਉਹ ਫੈਡਰਲ ਇਨਵੈਸਟੀਗੇਸ਼ਨ ਏਜੰਸੀ ਨੂੰ ਸ਼ਰੀਫ਼ ਖ਼ਿਲਾਫ਼ ਕਾਨੂੰਨੀ ਪ੍ਰਕਿਰਿਆ ਸ਼ੁਰੂ ਕਰਨ ਦਾ ਨਿਰਦੇਸ਼ ਦੇਣ। ਇਸ ਪਟੀਸ਼ਨ ਦੇ ਸੰਬੰਧ ਵਿੱਚ ਜੱਜ ਆਮਿਰ ਫਾਰੂਖ ਨੇ ਐੱਫ਼ ਆਈ ਏ ਦੇ ਡਾਇਰੈਕਟਰ ਜਨਰਲ, ਪਾਕਿਸਤਾਨ ਇਲੈਕਟ੍ਰਾਨਿਕ ਮੀਡੀਆ ਰੈਗੂਲੇਟਰੀ ਅਥਾਰਟੀ ਅਤੇ ਪਾਕਿਸਤਾਨ ਟੈਲੀਕਮਿਊਨੀਕੇਸ਼ਨ ਅਥਾਰਟੀ ਤੋਂ ਜਵਾਬ ਮੰਗਿਆ ਹੈ। ਜੱਜ ਨੇ ਪੁੱਛਿਆ ਕਿ ਕੀ ਕੋਰਟ ਇਸ ਤਰ੍ਹਾਂ ਦੇ ਭਾਸ਼ਣ 'ਤੇ ਬੈਨ ਲਗਾ ਸਕਦੀ ਹੈ? ਜ਼ਿਕਰਯੋਗ ਹੈ ਕਿ ਬੀਤੇ ਹਫ਼ਤੇ ਡਾਨ ਦੇ ਨਾਲ ਇੰਟਰਵਿਊ ਵਿੱਚ ਨਵਾਜ਼ ਸ਼ਰੀਫ਼ ਨੇ ਪਹਿਲੀ ਵਾਰ ਸਵੀਕਾਰ ਕੀਤਾ ਸੀ ਕਿ ਮੁੰਬਈ ਹਮਲੇ ਵਿੱਚ ਪਾਕਿਸਤਾਨ ਦਾ ਹੱਥ ਸੀ ਅਤੇ ਉਨ੍ਹਾਂ ਦੇ ਦੇਸ਼ ਵਿੱਚ ਅੱਤਵਾਦੀ ਸੰਗਠਨ ਸਰਗਰਮ ਹੈ, ਜਿਸ ਤੋਂ ਬਾਅਦ ਦੇਸ਼ ਵਿੱਚ ਰਾਜਨੀਤਕ ਉਥਲ-ਪੁਥਲ ਜਾਰੀ ਹੈ।

56 Views

Reader Reviews

Please take a moment to review your experience with us. Your feedback not only help us, it helps other potential readers.


Before you post a review, please login first. Login
e-Paper