Latest News
ਵਿਦੇਸ਼ੀ ਮਹਿਲਾ ਸਮੇਤ ਤਿੰਨ ਜਣੇ ਹੈਰੋਇਨ ਸਮੇਤ ਗ੍ਰਿਫ਼ਤਾਰ

Published on 23 May, 2018 03:23 AM.

ਐੱਸ.ਏ.ਐੱਸ. ਨਗਰ, 23 ਮਈ (ਨਵਾਂ ਜ਼ਮਾਨਾ ਸਰਵਿਸ)
ਸਪੈਸ਼ਲ ਟਾਸਕ ਫੋਰਸ ਵੱਲੋਂ ਨਸ਼ਾ ਤਸਕਰੀ ਵਿਰੁੱਧ ਚਲਾਈ ਗਈ ਮੁਹਿੰਮ ਤਹਿਤ ਐੱਸ.ਟੀ.ਐੱਫ ਮੁਹਾਲੀ ਦੀ ਟੀਮ ਨੇ ਵੱਖ-ਵੱਖ ਥਾਵਾਂ ਤੋਂ ਇੱਕ ਨਾਈਜ਼ੀਰੀਅਨ ਮਹਿਲਾ ਸਮੇਤ ਤਿੰਨ ਵਿਅਕਤੀਆਂ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ 465 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ।
ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸ੍ਰੀ ਰਜਿੰਦਰ ਸਿੰਘ ਸੋਹਲ, ਕਪਤਾਨ ਪੁਲਸ ਐੱਸ.ਟੀ.ਐੱਫ ਨੇ ਦੱਸਿਆ ਕਿ ਥਾਣਾ ਐੱਸ.ਟੀ.ਐੱਫ ਫੇਜ਼-4 ਮੋਹਾਲੀ ਵਿਖੇ ਇਤਲਾਹ ਮਿਲੀ ਸੀ ਕਿ ਵੇਰਾ ਉਮਾਰੋ ਔਰਤ ਨਾਈਜ਼ੀਰੀਆ ਦੀ ਰਹਿਣ ਵਾਲੀ ਅਤੇ ਇਸ ਵੇਲੇ ਕ੍ਰਿਸ਼ਨਾ ਪੁਰੀ ਨਵੀਂ ਦਿੱਲੀ ਵਿਖੇ ਰਹਿ ਰਹੀ ਹੈ, ਦਿੱਲੀ ਤੋਂ ਹੈਰੋਇਨ ਲੈ ਕੇ ਆ ਰਹੀ ਹੈ। ਇਸ 'ਤੇ ਕਾਰਵਾਈ ਕਰਦਿਆਂ ਏ.ਐੱਸ.ਆਈ. ਅਵਤਾਰ ਸਿੰਘ ਨੇ ਸਮੇਤ ਪੁਲਸ ਪਾਰਟੀ ਟੀ.ਪੁਆਇੰਟ ਸਿਵਲ ਹਸਪਤਾਲ ਫੇਜ਼-6 ਨੇੜੇ ਉਕਤ ਮਹਿਲਾ ਨੂੰ ਗ੍ਰਿਫਤਾਰ ਕਰ ਲਿਆ, ਜਿਸ ਪਾਸੋਂ 265 ਗ੍ਰਾਮ ਹੈਰੋਇਨ ਬਰਾਮਦ ਹੋਈ। ਉਸ ਵਿਰੁੱਧ ਮੁਕੱਦਮਾ ਨੰਬਰ 23 ਮਿਤੀ 21.05.2018 ਅ/ਧ 21-61-85 ਐੱਨ.ਡੀ.ਪੀ.ਐੱਸ. ਐਕਟ ਅਤੇ 14 ਫਾਰਨਰ ਐਕਟ 1946 ਥਾਣਾ ਐੱਸ.ਟੀ.ਐੱਫ ਫੇਜ਼-4 ਮੁਹਾਲੀ ਵਿਖੇ ਦਰਜ ਕੀਤਾ ਗਿਆ ਹੈ। ਮੁਲਜ਼ਮ ਨੇ ਪੁੱਛ ਪੜਤਾਲ ਦੌਰਾਨ ਦੱਸਿਆ ਕਿ ਉਹ 2017 ਵਿਚ ਸਟੱਡੀ ਵੀਜ਼ੇ 'ਤੇ ਭਾਰਤ ਆਈ ਸੀ ਤੇ ਉਸ ਨੇ ਦਿੱਲੀ ਵਿਚ ਸੈਲੂਨ 'ਤੇ ਹੇਅਰ ਡਰੈਸਿੰਗ ਦਾ ਕੰਮ ਸ਼ੁਰੂ ਕਰ ਦਿੱਤਾ। ਕੱਲ੍ਹ ਉਹ ਹੈਰੋਇਨ ਸਪਲਾਈ ਕਰਨ ਲਈ ਮੋਹਾਲੀ ਆਈ ਸੀ।
ਰਜਿੰਦਰ ਸਿੰਘ ਸੋਹਲ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਤੋਂ ਇਲਾਵਾ ਇਤਲਾਹ ਦੇ ਅਧਾਰ 'ਤੇ ਦੋ ਵਿਅਕਤੀਆਂ ਗੁਰਜੰਟ ਸਿੰਘ ਉਰਫ ਜੰਟਾ ਪੁੱਤਰ ਸਿਕੰਦਰ ਸਿੰਘ ਵਾਸੀ ਪਿੰਡ ਸੁਹਾਵੀ ਥਾਣਾ ਖਮਾਣੋਂ ਜ਼ਿਲ੍ਹਾ ਫਤਿਹਗੜ੍ਹ ਸਾਹਿਬ ਅਤੇ ਜਸਪ੍ਰੀਤ ਸਿੰਘ ਉਰਫ ਜੱਸੀ ਪੁੱਤਰ ਮਰਹੂਮ ਰਵਿੰਦਰ ਸਿੰਘ ਵਾਸੀ ਖਰੜ, ਇਹ ਵੀ ਦਿੱਲੀ ਤੋਂਂ ਹੈਰੋਇਨ ਲੈ ਕੇ ਆ ਰਹੇ ਸਨ, ਨੂੰ ਵੀ ਏ.ਐੱਸ.ਆਈ. ਮਲਕੀਤ ਸਿੰਘ ਨੇ ਪੁਲਸ ਪਾਰਟੀ ਸਮੇਤ ਹਿੰਡਰਸਨ ਸੀਨੀਅਰ ਸੈਕੰਡਰੀ ਸਕੂਲ ਖਰੜ ਨੇੜੇ ਨਾਕਾ ਲਾ ਕੇ ਕਾਬੂ ਕੀਤਾ। ਤਲਾਸ਼ੀ ਲੈਣ 'ਤੇ ਉਨ੍ਹਾਂ ਦੀ ਗੱਡੀ ਪੀ.ਬੀ. 65 ਏ ਐੱਨ 2531 ਮਾਰਕਾ ਆਈ ਟਵੰਟੀ ਰੰਗ ਚਿੱਟਾ ਵਿੱਚੋਂ 200 ਗ੍ਰਾਮ ਹੈਰੋਇਨ ਬਰਾਮਦ ਹੋਈ। ਪੁੱਛ ਪੜਤਾਲ ਦੌਰਾਨ ਮੁਲਜ਼ਮਾਂ ਨੇ ਦੱਸਿਆ ਕਿ ਪਹਿਲਾਂ ਇਹ ਦੋਵੇਂ ਚੰਗੇ ਖਿਡਾਰੀ ਸਨ, ਪਰ ਮਾੜੀ ਸੰਗਤ ਕਾਰਨ ਨਸ਼ਿਆਂ ਦਾ ਧੰਦਾ ਕਰਨ ਲੱਗ ਪਏ। ਉਹ ਅਕਸਰ ਵਟਸਐਪ 'ਤੇ ਹੀ ਇੱਕ ਦੂਜੇ ਨਾਲ ਗੱਲਬਾਤ ਕਰਦੇ ਸਨ। ਜਸਪ੍ਰੀਤ ਸਿੰਘ ਜੱਸੀ ਨੇ ਵਿਦੇਸ਼ ਤੋਂ ਸਿਮ ਮੰਗਵਾ ਕੇ ਪਾਇਆ ਹੋਇਆ ਸੀ, ਜਿਸ ਦੀ ਨਾ ਤਾਂ ਲੋਕੇਸ਼ਨ ਆਉਂਦੀ ਹੈ ਤੇ ਨਾ ਹੀ ਕੋਈ ਰਿਕਾਰਡ ਮਿਲਦਾ ਹੈ। ਉਸ ਵਿਰੁੱਧ ਥਾਣਾ ਸਿਟੀ ਖਰੜ ਵਿਖੇ ਪਹਿਲਾਂ ਵੀ ਸਾਲ 2015 ਵਿੱਚ ਲੜਾਈ-ਝਗੜੇ ਦਾ ਕੇਸ ਦਰਜ ਹੋਇਆ ਸੀ। ਮੁਲਜ਼ਮਾਂ ਵਿਰੁੱਧ ਮੁਕੱਦਮਾ ਨੰਬਰ 24 ਮਿਤੀ 21.05.2018 ਅ/ਧ 21,29-61-85 ਐੱਨ.ਡੀ.ਪੀ.ਐੱਸ. ਐਕਟ, ਥਾਣਾ ਐੱਸ.ਟੀ.ਐੱਫ., ਫੇਜ਼-4 ਮੋਹਾਲੀ ਵਿਖੇ ਦਰਜ ਕੀਤਾ ਗਿਆ ਹੈ।

3989 Views

Reader Reviews

Please take a moment to review your experience with us. Your feedback not only help us, it helps other potential readers.


Before you post a review, please login first. Login
e-Paper