Latest News
ਮੁਕਾਬਲੇ 'ਚ 2 ਅੱਤਵਾਦੀ ਹਲਾਕ

Published on 10 Jul, 2018 09:31 AM.


ਸ੍ਰੀਨਗਰ
(ਨਵਾਂ ਜ਼ਮਾਨਾ ਸਰਵਿਸ)
ਜੰਮੂ-ਕਸ਼ਮੀਰ ਦੇ ਸ਼ੋਪਿਆਂ ਜ਼ਿਲ੍ਹੇ 'ਚ ਮੰਗਲਵਾਰ ਨੂੰ ਹੋਏ ਇੱਕ ਮੁਕਾਬਲੇ ਦੌਰਾਨ ਸੁਰੱਖਿਆ ਬਲਾਂ ਅਤੇ ਨਾਗਰਿਕਾਂ ਵਿਚਕਾਰ ਝੜਪ ਹੋ ਗਈ। ਮੁਕਾਬਲੇ ਦੌਰਾਨ ਜਿੱਥੇ ਇੱਕ ਪਾਸੇ ਸੁਰੱਖਿਆ ਬਲਾਂ ਨੇ ਦੋ ਅੱਤਵਾਦੀਆਂ ਨੂੰ ਮਾਰ ਮੁਕਾਇਆ, ਉਥੇ ਇਸ ਦੌਰਾਨ 20 ਨਾਗਰਿਕਾਂ ਸਮੇਤ ਦੋ ਜਵਾਨ ਵੀ ਜ਼ਖ਼ਮੀ ਹੋ ਗਏ। ਸੁਰੱਖਿਆ ਬਲਾਂ ਨੂੰ ਸ਼ੋਪਿਆਂ ਦੇ ਇੱਕ ਘਰ 'ਚ ਅੱਤਵਾਦੀ ਲੁਕੇ ਹੋਣ ਦੀ ਜਾਣਕਾਰੀ ਮਿਲੀ ਸੀ। ਇਸ ਤੋਂ ਬਾਅਦ ਕੁਨਡਲਾਨ ਪਿੰਡ 'ਚ ਸਰਚ ਅਭਿਆਨ ਚਲਾਇਆ ਗਿਆ। ਇਸ ਦੌਰਾਨ ਘਰ 'ਚ ਲੁਕੇ ਅੱਤਵਾਦੀਆਂ ਨੇ ਸੁਰੱਖਿਆ ਬਲਾਂ 'ਤੇ ਫਾਇਰਿੰਗ ਕਰ ਦਿੱਤੀ। ਮੁਕਾਬਲੇ ਦੌਰਾਨ ਜਵਾਬੀ ਫਾਇਰਿੰਗ 'ਚ ਦੋ ਅੱਤਵਾਦੀਆਂ ਨੂੰ ਮਾਰ ਮੁਕਾਇਆ ਗਿਆ, ਜਦਕਿ 20 ਪ੍ਰਦਰਸ਼ਨਕਾਰੀ ਜ਼ਖ਼ਮੀ ਹੋ ਗਏ।

33 Views

Reader Reviews

Please take a moment to review your experience with us. Your feedback not only help us, it helps other potential readers.


Before you post a review, please login first. Login
e-Paper