Latest News
ਕ੍ਰਿਸ਼ਨਾ ਕਾਲਜ ਦੇ ਵਿਦਿਆਰਥੀਆਂ ਦਾ ਯੁਵਕ ਤੇ ਲੋਕ ਮੇਲੇ 'ਚ ਸ਼ਾਨਦਾਰ ਪ੍ਰਦਰਸ਼ਨ

Published on 23 Jul, 2018 11:49 AM.


ਬਰੇਟਾ (ਰੀਤਵਾਲ)
ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਕਰਵਾਏ ਗਏ ਮਾਨਸਾ ਜ਼ੋਨ ਦੇ ਯੁਵਕ ਤੇ ਲੋਕ ਮੇਲੇ 'ਚ ਕ੍ਰਿਸ਼ਨਾ ਕਾਲਜ ਰੱਲੀ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਮੋਹਰੀ ਪੁਜ਼ੀਸ਼ਨਾਂ ਹਾਸਿਲ ਕੀਤੀਆਂ। ਪੋਸਟਰ ਮੇਕਿੰਗ ਮੁਕਾਬਲੇ ਵਿੱਚ ਬੀ.ਸੀ.ਏ. ਭਾਗ ਪਹਿਲਾ ਦੇ ਵਿਦਿਆਰਥੀ ਅਮ੍ਰਿਤਪਾਲ ਸਿੰਘ ਨੇ ਪਹਿਲਾ ਸਥਾਨ ਹਾਸਲ ਕੀਤਾ, ਕੋਲਾਜ਼ ਮੇਕਿੰਗ ਵਿੱਚ ਬੀ. ਏ. ਭਾਗ ਪਹਿਲਾ ਦੇ ਵਿਦਿਆਰਥੀ ਬੀਰੂ ਸਿੰਘ ਨੇ ਦੂਜਾ ਸਥਾਨ ਹਾਸਲ ਕੀਤਾ। ਇਸ ਤੋਂ ਇਲਾਵਾ ਕਾਵਿ ਉਚਾਰਣ, ਭਾਸ਼ਣ ਕਲਾ, ਰੱਸਾਕਸੀ, ਸਟਾਪੂ, ਗੀਟੇ ਖੇਡਣਾ, ਲੋਕ ਗੀਤ, ਰਵਾਇਤੀ ਲੋਕ ਗੀਤ ਆਦਿ ਮੁਕਾਬਲਿਆਂ ਵਿੱਚ ਵੀ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ। ਕਾਲਜ ਪਹੁੰਚਣ 'ਤੇ ਇਨ੍ਹਾਂ ਵਿਦਿਆਰਥੀਆਂ ਦਾ ਸਨਮਾਨ ਕਰਦੇ ਹੋਏ ਕਾਲਜ ਪ੍ਰਿੰ: ਗੁਰਪ੍ਰੀਤ ਸਿੰਘ ਮੱਲ੍ਹੀ ਨੇ ਕਿਹਾ ਕਿ ਯੁਵਕ ਮੇਲੇ ਵਿਦਿਆਰਥੀਆਂ ਲਈ ਬਹੁਤ ਵੱਡਾ ਮੰਚ ਹਨ। ਇਹ ਮੇਲੇ ਉਨ੍ਹਾਂ ਦੀ ਸ਼ਖਸੀਅਤ ਉਸਾਰੀ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ। ਯੂਥ ਕੋਆਰਡੀਨੇਟਰ ਪ੍ਰੋ: ਸਰਬਜੀਤ ਸਿੰਘ ਸਰਾਂ (ਪੰਜਾਬੀ ਵਿਭਾਗ) ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਇਹਨਾਂ ਯੁਵਕ ਮੇਲਿਆਂ ਦਾ ਮੰਤਵ ਵਿਦਿਆਰਥੀਆਂ ਅੰਦਰ ਛੁਪੀਆਂ ਬੌਧਿਕ, ਸਾਹਿਤਕ ਤੇ ਕਲਾ ਪ੍ਰਤਿਭਾਵਾਂ ਨੂੰ ਉਜਾਗਰ ਕਰਨਾ ਹੈ।
ਵਿਦਿਆਰਥੀਆਂ ਤੇ ਯੂਥ ਕੋਆਰਡੀਨੇਟਰ ਦਾ ਸਨਮਾਨ ਕਰਦੇ ਹੋਏ ਕਾਲਜ ਦੇ ਮੈਨੇਜਿੰਗ ਡਾਇਰੈਕਟਰ ਕਮਲ ਸਿੰਗਲਾ ਤੇ ਚੇਅਰਮੈਨ ਸੁਖਵਿੰਦਰ ਸਿੰਘ ਚਹਿਲ ਨੇ ਵਿਦਿਆਰਥੀਆਂ ਦੇ ਉੱਦਮ ਦੀ ਸ਼ਲਾਘਾ ਕੀਤੀ। ਇਸ ਮੌਕੇ ਸਮੂਹ ਸਟਾਫ ਤੇ ਵਿਦਿਆਰਥੀ ਹਾਜ਼ਰ ਸਨ।

3983 Views

Reader Reviews

Please take a moment to review your experience with us. Your feedback not only help us, it helps other potential readers.


Before you post a review, please login first. Login
e-Paper