Latest News
ਪੱਛਮੀ ਬੰਗਾਲ 'ਚ ਵੀ ਸਸਤਾ ਮਿਲੇਗਾ ਪੈਟਰੋਲ-ਡੀਜ਼ਲ : ਮਮਤਾ

Published on 11 Sep, 2018 10:55 AM.


ਨਵੀਂ ਦਿੱਲੀ (ਨਵਾਂ ਜ਼ਮਾਨਾ ਸਰਵਿਸ)
ਪੈਟਰੋਲ, ਡੀਜ਼ਲ ਦੀਆਂ ਲਗਾਤਾਰ ਵਧ ਰਹੀਆਂ ਕੀਮਤਾਂ ਨੂੰ ਲੈ ਕੇ ਜਿੱਥੇ ਇੱਕ ਪਾਸੇ ਪੂਰੇ ਦੇਸ਼ 'ਚ ਹਾਹਾਕਾਰ ਮਚੀ ਹੋਈ ਹੈ ਤਾਂ ਦੂਸਰੇ ਪਾਸੇ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਪੈਟਰੋਲ ਸਸਤਾ ਕਰਨ ਦਾ ਐਲਾਨ ਕੀਤਾ ਹੈ। ਮਮਤਾ ਬੈਨਰਜੀ ਨੇ ਮੰਗਲਵਾਰ ਨੂੰ ਕਿਹਾ ਕਿ ਉਨ੍ਹਾ ਦੀ ਸਰਕਾਰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਪ੍ਰਤੀ ਲੀਟਰ ਇੱਕ ਰੁਪਏ ਦੀ ਕਟੌਤੀ ਕਰੇਗੀ।
ਮਮਤਾ ਬੈਨਰਜੀ ਨੇ ਸੂਬੇ ਦੇ ਸਕੱਤਰੇਤ 'ਚ ਪੱਤਰਕਾਰਾਂ ਨੂੰ ਕਿਹਾ, 'ਫਿਲਹਾਲ ਅਸੀਂ ਪੈਟਰੋਲ ਅਤੇ ਡੀਜ਼ਲ 'ਤੇ ਪ੍ਰਤੀ ਲੀਟਰ ਇੱਕ-ਇੱਕ ਰੁਪਏ ਘੱਟ ਕਰਨ ਦਾ ਫੈਸਲਾ ਕੀਤਾ ਹੈ।' ਮਮਤਾ ਨੇ ਭਾਜਪਾ 'ਤੇ ਦੋਸ਼ ਲਾਉਂਦਿਆਂ ਕਿਹਾ ਕਿ ਉਸ ਨੇ ਉਤਪਾਦ ਟੈਕਸ 'ਚ ਨੌਂ ਗੁਣਾ ਵਾਧਾ ਕਰ ਦਿੱਤਾ ਹੈ, ਜਦਕਿ ਸਾਲਾਨਾ ਪੱਧਰ 'ਤੇ ਕੱਚੇ ਤੇਲ ਦੀ ਕੀਮਤ ਘੱਟ ਰਹੀ ਹੈ। ਉਨ੍ਹਾ ਕਿਹਾ ਕਿ ਸਾਡੀ ਸਰਕਾਰ ਨੇ ਇਨ੍ਹਾਂ ਸਾਲਾਂ 'ਚ ਕਦੀ ਵੀ ਵਿਕਰੀ ਟੈਕਸ ਜਾਂ ਹੋਰ ਟੈਕਸ ਨਹੀਂ ਵਧਾਏ।

182 Views

Reader Reviews

Please take a moment to review your experience with us. Your feedback not only help us, it helps other potential readers.


Before you post a review, please login first. Login
e-Paper