Latest News
ਰਾਸ਼ਟਰਪਤੀ ਪੁਰਸਕਾਰ ਨਾਲ ਸਨਮਾਨਤ ਵਿਦਿਆਰਥਣ ਨਾਲ ਸਮੂਹਕ ਬਲਾਤਕਾਰ

Published on 14 Sep, 2018 11:30 AM.


ਰੇਵਾੜੀ
(ਨਵਾਂ ਜ਼ਮਾਨਾ ਸਰਵਿਸ)
ਦੇਸ਼ 'ਚ ਬੱਚੀਆਂ ਨਾਲ ਦੁਸ਼ਕਰਮ ਦੇ ਮਾਮਲੇ ਵਧਦੇ ਹੀ ਜਾ ਰਹੇ ਹਨ। ਹਰਿਆਣਾ ਦੇ ਰੇਵਾੜੀ 'ਚ ਰਾਸ਼ਟਰਪਤੀ ਪੁਰਸਕਾਰ ਨਾਲ ਸਨਮਾਨਤ ਵਿਦਿਆਰਥਣ ਨਾਲ ਸਮੂਹਕ ਬਲਾਤਕਾਰ ਦਾ ਮਾਮਲਾ ਸਾਹਮਣੇ ਆਇਆ ਹੈ। ਲੜਕੀ ਜਦੋਂ ਕੋਚਿੰਗ ਸੈਂਟਰ ਤੋਂ ਵਾਪਸ ਆ ਰਹੀ ਸੀ ਤਾਂ ਉਸ ਸਮੇਂ ਉਸ ਨੂੰ ਅਗਵਾ ਕਰ ਕੇ ਇਸ ਘਟਨਾ ਨੂੰ ਅੰਜਾਮ ਦਿੱਤਾ ਗਿਆ। ਪੁਲਸ ਨੇ ਇਸ ਮਾਮਲੇ 'ਚ ਕੇਸ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਸ ਮੁਤਾਬਕ ਲੜਕੀ ਰੇਲਵੇ ਪ੍ਰੀਖਿਆ ਦੀ ਤਿਆਰੀ ਕਰ ਰਹੀ ਸੀ। ਉਹ ਇਸ ਲਈ ਮਹੇਂਦਰਗੜ੍ਹ ਦੇ ਕਨੀਨਾ 'ਚ ਕੋਚਿੰਗ ਲੈ ਰਹੀ ਸੀ। ਕੋਚਿੰਗ ਤੋਂ ਵਾਪਸ ਆਉਂਦੇ ਸਮੇਂ ਤਿੰਨ ਲੜਕਿਆਂ ਨੇ ਉਸ ਨੂੰ ਅਗਵਾ ਕਰ ਲਿਆ ਅਤੇ ਨਸ਼ੀਲਾ ਪਦਾਰਥ ਪਿਲਾ ਕੇ ਸਮੂਹਕ ਬਲਾਤਕਾਰ ਕੀਤਾ। ਪੁਲਸ ਨੇ ਇਸ ਮਾਮਲੇ 'ਚ ਕੇਸ ਦਰਜ ਕਰ ਲਿਆ ਹੈ।
ਹਰਿਆਣਾ 'ਚ ਬਲਾਤਕਾਰ ਦੀਆਂ ਖ਼ਬਰਾਂ ਆਏ ਦਿਨ ਸੁਣਨ ਨੂੰ ਮਿਲਦੀਆਂ ਹੀ ਰਹਿੰਦੀਆਂ ਹਨ। ਬੀਤੀ 13 ਸਤੰਬਰ ਨੂੰ ਹੀ ਗੁਰੂਗ੍ਰਾਮ 'ਚ ਇੱਕ ਔਰਤ ਨਾਲ ਕਾਰ 'ਚ ਸਮੂਹਕ ਬਲਾਤਕਾਰ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਪੀੜਤਾ ਨੇ ਮਹਿਲਾ ਥਾਣੇ 'ਚ ਸ਼ਿਕਾਇਤ ਦਰਜ ਕਰਵਾਈ ਹੈ ਕਿ ਨੌਕਰੀ ਦਿਵਾਉਣ ਦਾ ਝਾਂਸਾ ਦੇ ਕੇ ਕੁਝ ਲੋਕਾਂ ਨੇ ਮਾਨੇਸਰ ਇਲਾਕੇ 'ਚ ਉਸ ਨਾਲ ਬਲਾਤਕਾਰ ਕੀਤਾ।
ਪੀੜਤ ਮਹਿਲਾ ਦੀ ਸ਼ਿਕਾਇਤ 'ਤੇ ਪੁਲਸ ਨੇ ਤੁਰੰਤ ਉਸ ਦਾ ਮੈਡੀਕਲ ਕਰਾਇਆ। ਫਿਰ ਸਮੂਹਕ ਬਲਾਤਕਾਰ ਦੀ ਧਾਰਾ ਅਧੀਨ ਕੇਸ ਦਰਜ ਕਰ ਕੇ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਲਿਆ। ਮਹਿਲਾ ਪੱਛਮੀ ਬੰਗਾਲ ਦੀ ਰਹਿਣ ਵਾਲੀ ਹੈ। ਗੁਰੂਗ੍ਰਾਮ ਵਰਗੇ ਵਿਕਸਤ ਸ਼ਹਿਰਾਂ 'ਚ ਇਸ ਤਰ੍ਹਾਂ ਦੀਆਂ ਘਟਨਾਵਾਂ ਮਹਿਲਾਵਾਂ ਦੀ ਸੁਰੱਖਿਆ ਨੂੰ ਲੈ ਕੇ ਸਰਕਾਰ ਦੇ ਦਾਅਵੇ ਦੀ ਪੋਲ ਖੋਲ੍ਹਦੀਆਂ ਹਨ।

139 Views

Reader Reviews

Please take a moment to review your experience with us. Your feedback not only help us, it helps other potential readers.


Before you post a review, please login first. Login
e-Paper