Latest News
70 ਰੈਲੀਆਂ ਤੋਂ ਬਾਅਦ ਸਿੱਧੂ ਦੀ ਆਵਾਜ਼ ਨੂੰ ਖ਼ਤਰਾ

Published on 06 Dec, 2018 11:42 AM.


ਚੰਡੀਗੜ੍ਹ (ਨਵਾਂ ਜ਼ਮਾਨਾ ਸਰਵਿਸ)
ਸ਼ਾਨਦਾਰ ਬੁਲਾਰੇ ਅਤੇ ਬੇਬਾਕ ਸ਼ੈਲੀ ਲਈ ਮਸ਼ਹੂਰ ਸਾਬਕਾ ਕ੍ਰਿਕਟਰ ਅਤੇ ਪੰਜਾਬ ਸਰਕਾਰ 'ਚ ਮੰਤਰੀ ਨਵਜੋਤ ਸਿੰਘ ਸਿੱਧੂ ਦੀ ਆਵਾਜ਼ ਜਾਣ ਦਾ ਵੱਡਾ ਖ਼ਤਰਾ ਪੈਦਾ ਹੋ ਗਿਆ ਹੈ। ਫਿਲਹਾਲ ਡਾਕਟਰਾਂ ਨੇ ਉਨ੍ਹਾ ਨੂੰ ਤਿੰਨ ਤੋਂ ਪੰਜ ਦਿਨ ਪੂਰੀ ਤਰ੍ਹਾਂ ਅਰਾਮ ਕਰਨ ਲਈ ਕਿਹਾ ਹੈ। ਜਾਣਕਾਰੀ ਹੈ ਕਿ ਪਿਛਲੇ ਕੁਝ ਦਿਨਾਂ ਤੋਂ ਸ੍ਰੀ ਸਿੱਧੂ ਲਗਾਤਾਰ ਕਾਂਗਰਸ ਵੱਲੋਂ ਵਿਧਾਨ ਸਭਾ ਚੋਣਾਂ ਲਈ ਪ੍ਰਚਾਰ ਅਭਿਆਨ 'ਚ ਲੱਗੇ ਹੋਏ ਹਨ। ਵੀਰਵਾਰ ਨੂੰ ਜਾਰੀ ਇੱਕ ਅਧਿਕਾਰਤ ਬਿਆਨ 'ਚ ਕਿਹਾ ਗਿਆ ਹੈ ਕਿ ਪਿਛਲੇ 17 ਦਿਨਾਂ ਤੱਕ ਸਿੱਧੂ ਨੇ ਲਗਾਤਾਰ ਚੋਣ ਪ੍ਰਚਾਰ 'ਚ ਹਿੱਸਾ ਲਿਆ। ਇਸ ਦੌਰਾਨ ਉਨ੍ਹਾ 70 ਤੋਂ ਜ਼ਿਆਦਾ ਰੈਲੀਆਂ ਕੀਤੀਆਂ। ਬਿਆਨ 'ਚ ਕਿਹਾ ਗਿਆ ਹੈ ਕਿ ਲਗਾਤਾਰ ਚੋਣ ਪ੍ਰਚਾਰ ਦੌਰਾਨ ਭਾਸ਼ਣ ਅਤੇ ਹਵਾਈ ਯਾਤਰਾ ਨੇ ਉਨ੍ਹਾ ਦੀ ਆਵਾਜ਼ ਨੂੰ ਬਹੁਤ ਨੁਕਸਾਨ ਪਹੁੰਚਾਇਆ ਹੈ। ਡਾਕਟਰਾਂ ਨੇ ਉਨ੍ਹਾਂ ਦੀ ਆਵਾਜ਼ ਨੂੰ ਖ਼ਤਰਾ ਦੱਸਦੇ ਹੋਏ ਪੂਰੀ ਤਰ੍ਹਾਂ ਆਰਾਮ ਦੀ ਸਲਾਹ ਦਿੱਤੀ ਹੈ। ਇਸ ਸਾਲ ਲਗਤਾਰ ਹਵਾਈ ਯਾਤਰਾ ਕਰਨ ਕਾਰਨ ਉਹ ਡੀਪ ਵੇਨ ਥ੍ਰੋਮਬੋਸਿਸ (ਡੀ ਵੀ ਡੀ) ਨਾਲ ਪੀੜਤ ਰਹੇ ਸਨ। ਬੁਲਾਰੇ ਨੇ ਦੱਸਿਆ ਕਿ ਖੂਨ ਦੀ ਜਾਂਚ ਤੋਂ ਬਾਅਦ ਡਾਕਟਰਾਂ ਨੇ ਉਨ੍ਹਾ ਨੂੰ ਇਹ ਸਲਾਹ ਦਿੱਤੀ ਹੈ। ਬੁਲਾਰੇ ਅਨੁਸਾਰ ਸ੍ਰੀ ਸਿੱਧੂ ਡਾਕਟਰਾਂ ਦੀ ਨਿਗਰਾਨੀ 'ਚ ਹਨ ਅਤੇ ਉਨ੍ਹਾ ਦੇ ਨਿਰਦੇਸ਼ਾਂ ਮੁਤਾਬਕ ਫਿਜ਼ਿਓਥਰੈਪੀ ਵੀ ਹੋ ਰਹੀ ਹੈ।

100 Views

Reader Reviews

Please take a moment to review your experience with us. Your feedback not only help us, it helps other potential readers.


Before you post a review, please login first. Login
e-Paper