Latest News
ਪੰਜਾਬ ਸਰਕਾਰ ਨੇ ਚੁੱਕਿਆ ਕਦਮ

Published on 10 Jan, 2019 11:44 AM.

ਨਵਜੋਤ ਸਿੱਧੂ ਨੂੰ ਜ਼ੈੱਡ ਪਲੱਸ ਸੁਰੱਖਿਆ, ਬੁਲੇਟ ਪਰੂਫ਼ ਲੈਂਡ ਕਰੂਜ਼ਰ ਮੁਹੱਈਆ
ਚੰਡੀਗੜ੍ਹ (ਨਵਾਂ ਜ਼ਮਾਨਾ ਸਰਵਿਸ)-ਕਾਂਗਰਸ ਨੇਤਾ ਅਤੇ ਪੰਜਾਬ ਸਰਕਾਰ 'ਚ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ। ਜਾਣਕਾਰੀ ਮੁਤਾਬਕ ਪੰਜਾਬ ਦੀ ਕੈਪਟਨ ਅਮਰਿੰਦਰ ਸਿੰਘ ਸਰਕਾਰ ਨੇ ਸਿੱਧੂ ਨੂੰ ਜ਼ੱੈਡ ਪਲੱਸ ਸੁਰੱਖਿਆ ਦੇ ਨਾਲ ਬੁਲੇਟ ਪਰੂਫ਼ ਲੈਂਡ ਕਰੂਜ਼ਰ ਮੁਹੱਈਆ ਕਰਾਈ ਹੈ। ਸੂਤਰਾਂ ਮੁਤਾਬਕ ਨਵਜੋਤ ਸਿੰਘ ਸਿੱਧੂ ਨੂੰ ਹਾਲ 'ਚ ਮਿਲੀਆਂ ਧਮਕੀਆਂ ਦੇ ਮੱਦੇਨਜ਼ਰ ਪੰਜਾਬ ਦੀ ਕੈਪਟਨ ਅਮਰਿੰਦਰ ਸਿੰਘ ਸਰਕਾਰ ਨੇ ਇਹ ਫੈਸਲਾ ਲਿਆ ਹੈ। ਇਸ ਦੇ ਨਾਲ-ਨਾਲ ਪੰਜਾਬ ਸਰਕਾਰ ਨੇ ਸੁਰੱਖਿਆ ਵਧਾਉਣ ਦੇ ਨਾਲ ਹੀ ਗ੍ਰਹਿ ਮੰਤਰਾਲੇ ਨੂੰ ਵੀ ਪੱਤਰ ਲਿਖਿਆ ਹੈ ਕਿ ਸਿੱਧੂ ਨੂੰ ਮਿਲੀਆਂ ਧਮਕੀਆਂ ਦੇ ਮੱਦੇਲਜ਼ਰ ਸੀ ਏ ਪੀ ਐੱਫ ਅਤੇ ਸੀ ਆਈ ਐੱਸ ਐੱਫ ਸੁਰੱਖਿਆ ਕਵਰ ਦੀ ਮੰਗ ਕੀਤੀ ਹੈ। ਪੰਜਾਬ ਸਰਕਾਰ ਨੇ ਪ੍ਰਦੇਸ਼ ਸਰਕਾਰ 'ਚ ਮੰਤਰੀ ਨਵਜੋਤ ਸਿੰਘ ਸਿੱਧੂ ਦੀ ਸੁਰੱਖਿਆ ਵਾਈ ਤੋਂ ਵਧਾਉਂਦੇ ਹੋਏ ਜ਼ੱੈਡ ਪਲੱਸ ਕਰ ਦਿੱਤੀ ਹੈ। ਇਸ ਆਦੇਸ਼ ਤੋਂ ਬਾਅਦ ਉਨ੍ਹਾ ਦੀ ਸੁਰੱਖਿਆ 'ਚ ਲੱਗੇ 12 ਪੰਜਾਬ ਪੁਲਸ ਮੁਲਾਜ਼ਮਾਂ ਦੀ ਗਿਣਤੀ ਵਧਾ ਕੇ 24 ਕਰ ਦਿੱਤੀ ਹੈ। ਇਨ੍ਹਾਂ 'ਚ ਪੰਜਾਬ ਪੁਲਸ ਦੇ ਕਮਾਂਡੋ ਵੀ ਸ਼ਾਮਲ ਹਨ। ਸ੍ਰੀ ਸਿੱਧੂ ਦੇ ਘਰ ਦੀ ਵੀ ਸੁਰੱਖਿਆ ਵਧਾਈ ਗਈ ਹੈ। ਪੰਜਾਬ ਸਰਕਾਰ ਨੇ ਇਹ ਕਦਮ ਸਿੱਧੂ ਨੂੰ ਚਿੱਠੀਆਂ ਜ਼ਰੀਏ ਮਿਲੀਆਂ ਧਮਕੀਆਂ ਦੇ ਮੱਦੇਨਜ਼ਰ ਉਠਾਇਆ ਹੈ। ਅਸਲ 'ਚ ਹੁਣੇ ਜਿਹੇ ਖ਼ਤਮ ਹੋਈਆਂ ਪੰਜ ਸੂਬਿਆਂ ਦੀਆਂ ਵਿਧਾਨ ਸਭਾ ਚੋਣਾਂ 'ਚ ਨਵਜੋਤ ਸਿੰਘ ਸਿੱਧੂ ਕਾਂਗਰਸ ਦੇ ਸਟਾਰ ਪ੍ਰਚਾਰਕਾਂ ਦੀ ਲਿਸਟ 'ਚ ਸ਼ਾਮਲ ਸਨ ਅਤੇ ਉਨ੍ਹਾ ਕਈ ਰੈਲੀਆਂ ਨੂੰ ਸੰਬੋਧਨ ਕੀਤਾ ਸੀ।

95 Views

Reader Reviews

Please take a moment to review your experience with us. Your feedback not only help us, it helps other potential readers.


Before you post a review, please login first. Login
e-Paper