Latest News
ਕੁਲਗਾਮ 'ਚ ਫੌਜ ਨੂੰ ਵੱਡੀ ਕਾਮਯਾਬੀ, 5 ਅੱਤਵਾਦੀ ਢੇਰ

Published on 10 Feb, 2019 11:13 AM.


ਕੁਲਗਾਮ/ਸ੍ਰੀਨਗਰ (ਨਵਾਂ ਜ਼ਮਾਨਾ ਸਰਵਿਸ)
ਦੱਖਣੀ ਕਸ਼ਮੀਰ ਦੇ ਕੁਲਗਾਮ 'ਚ ਫੌਜ ਨੇ ਐਤਵਾਰ ਨੂੰ ਇੱਕ ਵੱਡੇ ਅਪ੍ਰੇਸ਼ਨ 'ਚ ਪੰਜ ਅੱਤਵਾਦੀਆਂ ਨੂੰ ਢੇਰ ਕਰ ਦਿੱਤਾ ਹੈ। 8 ਘੰਟੇ ਤੋਂ ਜ਼ਿਆਦਾ ਸਮੇਂ ਤੱਕ ਚੱਲੇ ਮੁਕਾਬਲੇ 'ਚ ਫੌਜ ਨੇ ਇਨ੍ਹਾਂ ਸਾਰੇ ਅੱਤਵਾਦੀਆਂ ਨੂੰ ਢੇਰ ਕਰ ਦਿੱਤਾ। ਮਾਰੇ ਗਏ ਅੱਤਵਾਦੀਆਂ ਕੋਲੋਂ ਸੁਰੱਖਿਆ ਬਲਾਂ ਨੇ ਭਾਰੀ ਮਾਤਰਾ 'ਚ ਹਥਿਆਰ, ਗੋਲਾ ਬਾਰੂਦ ਅਤੇ ਹੋਰ ਸਾਮਾਨ ਬਰਾਮਦ ਕੀਤਾ ਹੈ।
ਮਿਲੀ ਜਾਣਕਾਰੀ ਅਨੁਸਾਰ ਸ਼ਨੀਵਾਰ ਦੇਰ ਰਾਤ ਫੌਜ ਨੂੰ ਕੇਲਮ ਇਲਾਕੇ 'ਚ ਅੱਤਵਾਦੀਆਂ ਦੀ ਮੌਜੂਦਗੀ ਦੇ ਇਨਪੁਟਸ ਮਿਲੇ ਸਨ। ਇਸ ਸੂਚਨਾ ਤੋਂ ਬਾਅਦ ਫੌਜ ਦੀ 9 ਰਾਸ਼ਟਰੀ ਰਾਈਫ਼ਲਸ, ਜੰਮੂ-ਕਸ਼ਮੀਰ ਪੁਲਸ ਦੀ ਐੱਸ ਓ ਜੀ ਅਤੇ ਕੇਂਦਰੀ ਰਿਜ਼ਰਵ ਪੁਲਸ ਬਲ ਦੇ ਜਵਾਨਾਂ ਨੇ ਕੇਲਮ ਪਿੰਡ ਦੀ ਘੇਰਾਬੰਦੀ ਕੀਤੀ। ਇਸ ਤੋਂ ਬਾਅਦ ਜਵਾਨਾਂ ਨੇ ਇਲਾਕੇ 'ਚ ਤਲਾਸ਼ੀ ਅਪ੍ਰੇਸ਼ਨ ਸ਼ੁਰੂ ਕੀਤਾ। ਜਿੱਥੇ ਦੋ ਘਰਾਂ 'ਚ ਲੁਕੇ ਅੱਤਵਾਦੀਆਂ ਨੇ ਸੁਰੱਖਿਆ ਬਲਾਂ 'ਤੇ ਗੋਲੀਬਾਰੀ ਸ਼ੁਰੂ ਕਰ ਦਿੱਤੀ। ਇਸ ਗੋਲੀਬਾਰੀ ਤੋਂ ਬਾਅਦ ਜਵਾਨਾਂ ਨੇ ਜਵਾਬੀ ਕਾਰਵਾਈ ਕਰਦੇ ਹੋਏ ਐਤਵਾਰ ਸਵੇਰੇ ਅੱਤਵਾਦੀਆਂ ਖਿਲਾਫ਼ ਕਾਊਂਟਰ ਅਪ੍ਰੇਸ਼ਨ ਸ਼ੁਰੂ ਕੀਤਾ।
ਸਵੇਰੇ 5 ਵਜੇ ਦੇ ਆਸ-ਪਾਸ ਸ਼ੁਰੂ ਹੋਇਆ ਇਹ ਅਪ੍ਰੇਸ਼ਨ 6 ਘੰਟੇ ਬੀਤਣ ਤੋਂ ਬਾਅਦ ਫੌਜ ਨੇ ਇੱਥੇ ਦੇ ਘਰਾਂ ਨੂੰ ਉਡਾ ਦਿੱਤਾ।
ਇਸ ਕਾਰਵਾਈ 'ਚ ਮਕਾਨ ਦੇ ਅੰਦਰ ਲੁਕੇ 5 ਅੱਤਵਾਦੀ ਮੌਕੇ 'ਤੇ ਹੀ ਮਾਰੇ ਗਏ, ਜਿਸ ਤੋਂ ਬਾਅਦ ਸੁਰੱਖਿਆ ਬਲਾਂ ਨੇ ਇਲਾਕੇ 'ਚ ਤਲਾਸ਼ੀ ਅਭਿਆਨ ਸ਼ੁਰੂ ਕੀਤਾ।
ਤਲਾਸ਼ੀ ਅਭਿਆਨ ਦੌਰਾਨ ਫੌਜ ਨੂੰ ਇੱਥੇ ਅੱਤਵਾਦੀਆਂ ਦੀਆਂ ਲਾਸ਼ਾਂ ਦੇ ਨਾਲ ਭਾਰੀ ਮਾਤਰਾ 'ਚ ਗੋਲਾ ਬਾਰੂਦ ਅਤੇ ਹੋਰ ਸਾਮਾਨ ਬਰਾਮਦ ਹੋਇਆ।
ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਅੱਤਵਾਦੀਆਂ ਖਿਲਾਫ਼ ਫੌਜ ਦੇ ਅਭਿਆਨ 'ਚ ਰੁਕਾਵਟ ਪਹੁੰਚਾਉਣ ਲਈ ਮੌਕੇ 'ਤੇ ਵੱਡੀ ਗਿਣਤੀ 'ਚ ਆਸ ਪਾਸ ਦੇ ਪਿੰਡਾਂ ਦੇ ਲੋਕ ਇਕੱਠੇ ਹੋ ਗਏ ਸਨ ਜਿਨ੍ਹਾਂ ਨੂੰ ਤਿੱਤਰ ਬਿਤਰ ਕਰਨ ਲਈ ਕੀਤੀ ਗਈ ਕਾਰਵਾਈ 'ਚ 10 ਲੋਕ ਜਖ਼ਮੀ ਹੋ ਗਏ ਹਨ।

238 Views

Reader Reviews

Please take a moment to review your experience with us. Your feedback not only help us, it helps other potential readers.


Before you post a review, please login first. Login
e-Paper