Latest News
ਰਾਫੇਲ ਮਾਮਲਾ : ਕੈਗ ਦੀ ਰਿਪੋਰਟ ਸੰਸਦ 'ਚ ਪੇਸ਼

Published on 12 Feb, 2019 11:38 AM.


ਨਵੀਂ ਦਿੱਲੀ (ਨਵਾਂ ਜ਼ਮਾਨਾ ਸਰਵਿਸ)
ਰਾਫ਼ੇਲ ਸਮਝੌਤੇ 'ਤੇ ਪੈਦਾ ਹੋਏ ਸਿਆਸੀ ਘਮਸਾਨ ਦੌਰਾਨ ਕੈਗ ਦੀ ਰਿਪੋਰਟ ਸੰਸਦ 'ਚ ਪੇਸ਼ ਕਰ ਦਿੱਤੀ ਗਈ। ਇਸ ਦੌਰਾਨ ਕਾਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਰਾਫ਼ੇਲ ਮਾਮਲੇ 'ਤੇ ਇੱਕ ਪ੍ਰੈੱਸ ਕਾਨਫਰੰਸ ਕਰਦੇ ਹੋਏ ਪ੍ਰਧਾਨ ਮੰਤਰੀ ਨਰੇਂਦਰ ਮੋਦੀ 'ਤੇ ਸਿੱਧਾ ਹਮਲਾ ਬੋਲਿਆ ਹੈ। ਉਥੇ ਹੀ ਕਾਂਗਰਸ ਇਸ ਮਾਮਲੇ 'ਚ ਸੰਯੁਕਤ ਸੰਸਦੀ ਕਮੇਟੀ (ਜੇ ਪੀ ਸੀ) ਤੋਂ ਜਾਂਚ ਕਰਾਉਣ ਦੀ ਆਪਣੀ ਮੰਗ 'ਤੇ ਕਾਇਮ ਹੈ। ਮੰਗਲਵਾਰ ਨੂੰ ਸੰਸਦ ਦੀ ਕਾਰਵਾਈ ਦੌਰਾਨ ਕਾਂਗਰਸ ਨੇ ਰਾਫ਼ੇਲ ਮੁੱਦੇ 'ਤੇ ਜੰਮ ਕੇ ਹੰਗਾਮਾ ਕੀਤਾ। ਲੋਕ ਸਭਾ 'ਚ ਕਾਂਗਰਸ ਦੇ ਨੇਤਾ ਮਲਿਕਅਰਜਨ ਖੜਗੇ ਨੇ ਜੇ ਪੀ ਸੀ ਜਾਂਚ ਦੀ ਆਪਣੀ ਮੰਗ ਦੁਹਰਾਈ। ਇਸ 'ਤੇ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੇ ਕਿਹਾ ਕਿ ਸੁਪਰੀਮ ਕੋਰਟ ਦੇ ਫੈਸਲੇ ਤੋਂ ਬਾਅਦ ਇਸ ਮਾਮਲੇ 'ਚ ਕੁਝ ਬਚਿਆ ਨਹੀਂ, ਇਸ ਲਈ ਜੇ ਪੀ ਸੀ ਜਾਂਚ ਕਰਾਉਣ ਦੀ ਕੋਈ ਜ਼ਰੂਰਤ ਨਹੀਂ। ਸੰਸਦ ਦੇ ਦੋਵਾਂ ਸਦਨਾਂ ਲੋਕ ਸਭਾ ਅਤੇ ਰਾਜ ਸਭਾ 'ਚ ਮੰਗਲਵਾਰ ਨੂੰ ਰਾਫ਼ੇਲ ਸਮਝੌਤੇ 'ਤੇ ਕੈਗ ਦੀ ਰਿਪੋਰਟ ਪੇਸ਼ ਕਰ ਦਿੱਤੀ ਗਈ ਹੈ।
ਇਸ ਤੋਂ ਪਹਿਲਾਂ ਰਾਫ਼ੇਲ ਸਮਝੌਤੇ 'ਚ ਕਥਿਤ ਘੁਟਾਲੇ ਅਤੇ ਗੜਬੜੀ ਦੇ ਕਾਂਗਰਸ ਪਾਰਟੀ ਦੇ ਦੋਸ਼ਾਂ ਦੇ ਵਿਚਕਾਰ ਕੈਗ ਨੇ ਆਪਣੀ ਰਿਪੋਰਟ ਰਾਸ਼ਟਰਪਤੀ ਨੂੰ ਭੇਜ ਦਿੱਤੀ ਸੀ। ਕਾਂਗਰਸ ਸਮੇਤ ਕਈ ਵਿਰੋਧੀ ਪਾਰਟੀਆਂ ਰਾਫ਼ੇਲ ਸਮਝੌਤੇ ਨੂੰ ਲੈ ਕੇ ਸਰਕਾਰ 'ਤੇ ਹਮਲਾਵਰ ਹਨ। ਅਸਲ 'ਚ ਕੈਗ ਆਪਣੀ ਰਿਪੋਰਟ ਦੀ ਇੱਕ ਕਾਪੀ ਰਾਸ਼ਟਰਪਤੀ ਦੇ ਕੋਲ ਅਤੇ ਦੂਜੀ ਕਾਪੀ ਵਿੱਤ ਮੰਤਰਾਲੇ ਦੇ ਕੋਲ ਭੇਜਦਾ ਹੈ। ਦੱਸਿਆ ਗਿਆ ਹੈ ਕਿ ਕੈਗ ਨੇ ਰਾਫ਼ੇਲ 'ਤੇ 12 ਅਧਿਆਏ ਲੰਮੀ ਰਿਪੋਰਟ ਤਿਆਰ ਕੀਤੀ ਹੈ।

153 Views

Reader Reviews

Please take a moment to review your experience with us. Your feedback not only help us, it helps other potential readers.


Before you post a review, please login first. Login
e-Paper