Latest News
ਕਾਲਾ ਹਿਰਨ ਮਾਮਲਾ : ਸੈਫ਼, ਤੱਬੂ, ਸੋਨਾਲੀ, ਨੀਲਮ ਨੂੰ ਨਵਾਂ ਨੋਟਿਸ

Published on 20 May, 2019 11:20 AM.


ਜੈਪੁਰ (ਨਵਾਂ ਜ਼ਮਾਨਾ ਸਰਵਿਸ)-ਰਾਜਸਥਾਨ ਦੀ ਉੱਚ ਅਦਾਲਤ ਨੇ 1998 ਦੇ ਕਾਲਾ ਹਿਰਨ ਸ਼ਿਕਾਰ ਮਾਮਲੇ 'ਚ ਬਾਲੀਵੁੱਡ ਕਲਾਕਾਰਾਂ ਤੱਬੂ, ਸੈਫ਼ ਅਲੀ ਖਾਨ, ਸੋਨਾਲੀ ਬੇਂਦਰੇ, ਨੀਲਮ ਕੋਠਾਰੀ ਅਤੇ ਇੱਕ ਸਥਾਨਕ ਨਿਵਾਸੀ ਦੁਸ਼ਯੰਤ ਕੁਮਾਰ ਦੀ ਰਿਹਾਈ ਦੇ ਖਿਲਾਫ਼ ਸੂਬਾ ਸਰਕਾਰ ਦੀ ਅਪੀਲ 'ਤੇ ਸੋਮਵਾਰ ਨੂੰ ਇਨ੍ਹਾਂ ਸਾਰਿਆਂ ਨੂੰ ਫਿਰ ਤੋਂ ਨਵੇਂ ਨੋਟਿਸ ਜਾਰੀ ਕੀਤੇ ਹਨ। ਸੂਬਾ ਸਰਕਾਰ ਦੀ ਪਟੀਸ਼ਨ 'ਤੇ ਉਹ ਅਦਾਲਤ ਨੇ 11 ਮਾਰਚ ਨੂੰ ਇਨ੍ਹਾਂ ਸਾਰਿਆਂ ਨੂੰ ਪਹਿਲਾਂ ਵੀ ਨੋਟਿਸ ਜਾਰੀ ਕੀਤੇ ਸਨ। ਇਸਤਗਾਸਾ ਪੱਖ ਦੇ ਵਕੀਲ ਦੇ ਕਹਿਣ 'ਤੇ ਕਿ ਨੀਲਮ ਕੋਠਾਰੀ ਨੂੰ ਛੱਡ ਕੇ ਕਿਸੇ ਨੂੰ ਵੀ ਪਹਿਲਾਂ ਜਾਰੀ ਕੀਤੇ ਗਏ ਨੋਟਿਸ ਨਹੀਂ ਮਿਲੇ। ਜਸਟਿਸ ਮਨੋਜ ਗਰਗ ਨੇ ਸੋਮਵਾਰ ਨੂੰ ਇਨ੍ਹਾਂ ਸਾਰਿਆਂ ਨੂੰ ਫਿਰ ਤੋਂ ਨੋਟਿਸ ਜਾਰੀ ਕੀਤੇ ਹਨ। ਅਦਾਲਤ ਨੇ ਇਨ੍ਹਾਂ ਸਾਰਿਆਂ ਨੂੰ ਅੱਠ ਹਫ਼ਤਿਆਂ ਦੇ ਅੰਦਰ ਨੋਟਿਸ ਦਾ ਜਵਾਬ ਦੇਣ ਨੂੰ ਕਿਹਾ ਹੈ। ਰਾਜਸਥਾਨ ਸਰਕਾਰ ਨੇ ਪਿਛਲੇ ਸਾਲ ਪੰਜ ਅਪ੍ਰੈਲ ਨੂੰ ਦਾਖ਼ਲ ਆਪਣੀ ਪਟੀਸ਼ਨ 'ਚ ਇਨ੍ਹਾਂ ਪੰਜਾਂ ਨੂੰ ਰਿਹਾਅ ਕੀਤੇ ਜਾਣ 'ਤੇ ਸਵਾਲ ਉਠਾਏ ਸਨ, ਜਦਕਿ ਸਲਮਾਨ ਖਾਨ ਨੂੰ ਇਸ ਮਾਮਲੇ 'ਚ ਦੋਸ਼ੀ ਕਰਾਰ ਦਿੱਤਾ ਗਿਆ ਸੀ। ਸਲਮਾਨ ਨੂੰ 'ਹਮ ਸਾਥ ਸਾਥ ਹੈ' ਦੀ ਸ਼ੂਟਿੰਗ ਦੌਰਾਨ ਦੋ ਕਾਲੇ ਹਿਰਨਾਂ ਦਾ ਸ਼ਿਕਾਰ ਲਈ ਜੀਵ ਸੁਰੱਖਿਆ ਨਿਯਮ ਦੀ ਧਾਰਾ 51 ਦੇ ਤਹਿਤ ਪੰਜ ਸਾਲ ਕੈਦ ਦੀ ਸਜ਼ਾ ਸੁਣਾਈ ਗਈ ਸੀ ਅਤੇ ਨਾਲ ਹੀ 10,000 ਰੁਪਏ ਦਾ ਜੁਰਮਾਨਾ ਵੀ ਲਾਇਆ ਸੀ।

193 Views

Reader Reviews

Please take a moment to review your experience with us. Your feedback not only help us, it helps other potential readers.


Before you post a review, please login first. Login
e-Paper