Latest News
ਕਿਸ਼ਤਵਾੜ ਨੇੜੇ ਬੱਸ ਖੱਡ 'ਚ ਡਿੱਗੀ, 35 ਮੌਤਾਂ, 17 ਜ਼ਖ਼ਮੀ

Published on 01 Jul, 2019 12:03 PM.


ਸ੍ਰੀਨਗਰ (ਨਵਾਂ ਜ਼ਮਾਨਾ ਸਰਵਿਸ)
ਜੰਮੂ-ਕਸ਼ਮੀਰ 'ਚ ਇੱਕ ਮਿੰਨੀ ਬੱਸ ਦੇ ਡੂੰਘੀ ਖੱਡ 'ਚ ਡਿੱਗਣ ਕਾਰਨ ਘੱਟੋ-ਘੱਟ 35 ਲੋਕਾਂ ਦੀ ਮੌਤ ਹੋ ਗਈ, ਜਦਕਿ 17 ਜ਼ਖ਼ਮੀ ਹੋ ਗਏ। ਦੱਸਿਆ ਜਾ ਰਿਹਾ ਹੈ ਕਿ ਇਹ ਬੱਸ ਕੇਸ਼ਵਾਨ ਤੋਂ ਕਿਸ਼ਤਵਾੜ ਜਾ ਰਹੀ ਸੀ ਕਿ ਹਾਦਸੇ ਦਾ ਸ਼ਿਕਾਰ ਹੋ ਗਈ। ਮਾਰੇ ਗਏ ਲੋਕਾਂ ਦੀ ਹਾਲੇ ਪਛਾਣ ਨਹੀਂ ਹੋ ਸਕੀ। ਰਾਹਤ ਅਤੇ ਬਚਾਅ ਕੰਮ ਜਾਰੀ ਹੈ।
ਕਿਸ਼ਤਵਾੜ ਦੇ ਡਿਪਟੀ ਕਮਿਸ਼ਨਰ ਅੰਗਰੇਜ਼ ਸਿੰਘ ਰਾਣਾ ਨੇ ਦੱਸਿਆ ਕਿ ਇਸ ਦਰਦਨਾਕ ਹਾਦਸੇ 'ਚ ਹੁਣ ਤੱਕ 35 ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਦਕਿ 17 ਲੋਕ ਜ਼ਖ਼ਮੀ ਹੋਏ ਹਨ। ਕਈ ਜ਼ਖ਼ਮੀਆਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਸਥਾਨਕ ਪ੍ਰਸ਼ਾਸਨ ਅਤੇ ਪੁਲਸ ਦੀ ਮਦਦ ਨਾਲ ਘਟਨਾ ਸਥਾਨ 'ਤੇ ਰਾਹਤ ਅਤੇ ਬਚਾਅ ਕੰਮ ਜਾਰੀ ਹੈ। ਤਿੰਨ ਜ਼ਖ਼ਮੀ ਲੋਕਾਂ ਨੂੰ ਜਹਾਜ਼ ਰਾਹੀਂ ਜੰਮੂ ਲਿਆਂਦਾ ਗਿਆ ਹੈ। ਜੰਮੂ ਦੇ ਆਈ ਜੀ ਸ੍ਰੀ ਪੀ ਐੱਮ ਕੇ ਸਿਨ੍ਹਾ ਨੇ ਦੱਸਿਆ ਕਿ ਇਹ ਹਾਦਸਾ ਸੋਮਵਾਰ ਸਵੇਰੇ ਸਾਢੇ ਸੱਤ ਵਜੇ ਹੋਇਆ। ਬੱਸ ਤਿਲਕ ਕੇ ਖੱਡ 'ਚ ਡਿੱਗ ਗਈ। ਹਾਦਸੇ 'ਚ ਮਰਨ ਵਾਲਿਆਂ ਦੇ ਪਰਵਾਰਾਂ ਨੂੰ ਮੁਆਵਜ਼ੇ ਦਾ ਐਲਾਨ ਕੀਤਾ ਗਿਆ ਹੈ।
ਸੂਬੇ ਦੇ ਰਾਜਪਾਲ ਸੱਤਿਆਪਾਲ ਮਲਿਕ ਨੇ ਮ੍ਰਿਤਕਾਂ ਦੇ ਪਰਵਾਰਾਂ ਲਈ 5-5 ਲੱਖ ਰੁਪਏ ਦਾ ਮੁਆਵਾਜ਼ਾ ਦੇਣ ਦਾ ਐਲਾਨ ਕੀਤਾ ਹੈ। ਉਥੇ ਹੀ ਹਾਦਸੇ 'ਚ ਜ਼ਖ਼ਮੀਆਂ ਦੇ ਇਲਾਜ ਲਈ ਪ੍ਰਸ਼ਾਸਨ ਨੂੰ ਆਦੇਸ਼ ਦਿੱਤੇ ਗਏ ਹਨ। ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਕਿਸ਼ਤਵਾੜ 'ਚ ਹੋਏ ਹਾਦਸੇ 'ਤੇ ਦੁੱਖ ਪ੍ਰਗਟਾਇਆ ਹੈ। ਜੰਮੂ-ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਉਮਰ ਅਬਦੁੱਲਾ ਨੇ ਵੀ ਇਸ ਹਾਦਸੇ 'ਤੇ ਡੂੰਘਾ ਦੁੱਖ ਪ੍ਰਗਟ ਕੀਤਾ ਹੈ।

262 Views

Reader Reviews

Please take a moment to review your experience with us. Your feedback not only help us, it helps other potential readers.


Before you post a review, please login first. Login
e-Paper