Latest News
ਤੇਲੰਗਾਨਾ 'ਚ ਫਿਰ ਜੰਗਲਾਤ ਵਿਭਾਗ ਦੇ ਮੁਲਾਜ਼ਮਾਂ ਦੀ ਸ਼ਰੇਆਮ ਕੁੱਟਮਾਰ

Published on 02 Jul, 2019 11:30 AM.


ਨਵੀਂ ਦਿੱਲੀ (ਨਵਾਂ ਜ਼ਮਾਨਾ ਸਰਵਿਸ)
ਤੇਲੰਗਾਨਾ 'ਚ ਸਰਕਾਰੀ ਮੁਲਾਜ਼ਮਾਂ 'ਤੇ ਹਮਲੇ ਦੇ ਮਾਮਲੇ ਰੁਕਣ ਦਾ ਨਾਂਅ ਨਹੀਂ ਲੈ ਰਹੇ। ਹਾਲੇ ਕੱਲ੍ਹ ਦੀ ਗੱਲ ਹੈ, ਜਦ ਜੰਗਲਾਤ ਵਿਭਾਗ ਦੀ ਮਹਿਲਾ ਮੁਲਾਜ਼ਮ ਦੀ ਆਨ ਡਿਊਟੀ ਸਰੇਆਮ ਕੁੱਟਮਾਰ ਦਾ ਵੀਡੀਓ ਵਾਇਰਲ ਹੋਇਆ ਸੀ। ਉਥੇ ਇਸ ਘਟਨਾ ਤੋਂ ਬਾਅਦ ਇੱਕ ਹੋਰ ਘਟਨਾ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਸੋਮਵਾਰ ਰਾਤ ਵੀ ਦੋ ਜੰਗਲਾਤ ਵਿਭਾਗ ਦੇ ਮੁਲਾਜ਼ਮਾਂ 'ਤੇ ਹਮਲਾ ਕੀਤਾ ਗਿਆ। ਇਨ੍ਹਾਂ ਮੁਲਾਜ਼ਮਾਂ ਨੇ ਭਦਰਾਦਰੀ ਕੋਥਾਗੁਡੇਮ ਜ਼ਿਲ੍ਹੇ ਇੱਕ ਪਿੰਡ 'ਚ ਕੁਝ ਲੋਕਾਂ ਨੂੰ ਟਰੈਕਟਰ ਨਾਲ ਬਿਜਾਈ ਕਰਨ ਤੋਂ ਰੋਕਿਆ ਸੀ। ਇਸ ਤੋਂ ਬਾਅਦ ਲੋਕਾਂ ਨੇ ਮੁਲਾਜ਼ਮਾਂ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ। ਮਾਮਲੇ ਦੀ ਪੁਲਸ ਕੋਲ ਸ਼ਿਕਾਇਤ ਦਰਜ ਕਰਾਈ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਜੰਗਲਾਤ ਵਿਭਾਗ ਦੇ ਮੁਲਾਜ਼ਮ ਜੰਗਲ 'ਚ ਗਸ਼ਤ 'ਤੇ ਸਨ। ਪਿੰਡ ਵਾਸੀਆਂ ਵੱਲੋਂ ਜੰਗਲਾਤ ਦੀ ਜ਼ਮੀਨ 'ਤੇ ਕਬਜ਼ੇ ਦੀ ਰਿਪੋਰਟ ਮਿਲਣ ਤੋਂ ਬਾਅਦ ਜੰਗਲਾਤ ਵਿਭਾਗ ਦੇ ਮੁਲਾਜ਼ਮ ਟਰੈਕਟਰ ਨਾਲ ਬਿਜਾਈ ਰੋਕਣ ਲਈ ਗਏ ਤਾਂ ਉਥੇ ਉਨ੍ਹਾਂ ਦੀ ਕੁੱਟਮਾਰ ਕੀਤੀ ਗਈ।

217 Views

Reader Reviews

Please take a moment to review your experience with us. Your feedback not only help us, it helps other potential readers.


Before you post a review, please login first. Login
e-Paper