Latest News
ਸਿੱਧੂ ਨੇ ਕੈਪਟਨ ਦੀ ਥਾਂ ਰਾਹੁਲ ਨੂੰ ਅਸਤੀਫ਼ਾ ਦਿੱਤਾ

Published on 14 Jul, 2019 10:10 AM.

ਚੰਡੀਗੜ੍ਹ (ਨਵਾਂ ਜ਼ਮਾਨਾ ਸਰਵਿਸ)
ਲੋਕਸਭਾ ਚੋਣਾਂ 'ਚ ਮਿਲੀ ਹਾਰ ਤੋਂ ਬਾਅਦ ਕਾਂਗਰਸ 'ਚ ਅਸਤੀਫਿਆਂ ਦਾ ਦੌਰ ਰੁਕਣ ਦਾ ਨਾਂਅ ਨਹੀਂ ਲੈ ਰਿਹਾ। ਇਸ ਦੌਰਾਨ ਖ਼ਬਰ ਹੈ ਕਿ ਪੰਜਾਬ ਦੀ ਕੈਪਟਨ ਅਮਰਿੰਦਰ ਸਿੰਘ ਸਰਕਾਰ 'ਚ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਹਾਲ ਹੀ 'ਚ ਕੈਪਟਨ ਅਮਰਿੰਦਰ ਸਿੰਘ ਅਤੇ ਸਿੱਧੂ ਦੇ ਵਿਚਾਲੇ ਮਨ ਮੁਟਾਵ ਦੀਆਂ ਕਈ ਖ਼ਬਰਾਂ ਆਈਆਂ ਸਨ। ਟਵਿਟਰ 'ਤੇ ਸਿੱਧੂ ਨੇ ਆਪਣੇ ਅਸਤੀਫ਼ੇ ਦਾ ਪੱਤਰ ਵੀ ਪੋਸਟ ਕੀਤਾ ਹੈ, ਜਿਸ 'ਚ ਉਨ੍ਹਾਂ ਨੇ ਰਾਹੁਲ ਗਾਂਧੀ ਨੂੰ ਸੰਬੋਧਨ ਕਰਦੇ ਹੋਏ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦਿੱਤਾ ਹੈ। ਸਿੱਧੂ ਮੁਤਾਬਿਕ ਉਨ੍ਹਾਂ ਨੇ 10 ਜੂਨ ਨੂੰ ਹੀ ਇਹ ਪੱਤਰ ਤਤਕਾਲੀਨ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੂੰ ਸੌਂਪ ਦਿੱਤਾ ਸੀ। ਅਸਲ 'ਚ ਕਾਂਗਰਸ ਨੇਤਾ ਅਤੇ ਪੰਜਾਬ ਸਰਕਾਰ 'ਚ ਮੰਤਰੀ ਨਵਜੋਤ ਸਿੰਘ ਸਿੱਧੂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਾਲ ਜਾਰੀ ਵਿਵਾਦ ਨੂੰ ਲੈ ਕੇ ਪਿਛਲੇ ਕਾਫ਼ੀ ਦਿਨਾਂ ਤੋਂ ਸੁਰਖੀਆਂ 'ਚ ਸਨ। ਮੀਡੀਆ ਰਿਪੋਰਟਾਂ ਮੁਤਾਬਿਕ ਦੋਵਾਂ ਦੇ ਵਿਚਾਲੇ ਲੋਕਸਭਾ ਚੋਣਾਂ ਦੇ ਸਮੇਂ ਤੋਂ ਹੀ ਤਣਾਅ ਜਾਰੀ ਹੈ। ਹਾਲ ਹੀ 'ਚ ਮੁੱਖ ਮੰਤਰੀ ਅਮਰਿੰਦਰ ਸਿੰਘ ਦੀ ਪ੍ਰਧਾਨਗੀ 'ਚ ਹੋਈ ਪੰਜਾਬ ਸਰਕਾਰ ਦੀ ਕੈਬਨਿਟ ਦੀ ਮੀਟਿੰਗ ਤੋਂ ਵੀ ਸਿੱਧੂ ਗਾਇਬ ਰਹੇ ਸਨ। ਇਸ ਦੌਰਾਨ ਸਿੱਧੂ ਨੇ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦਿੰਦੇ ਹੋਏ ਐਤਵਾਰ ਨੂੰ ਇੱਕ ਟਵੀਟ ਕੀਤਾ, ਜਿਸ 'ਚ ਖੁਲਾਸਾ ਕੀਤਾ ਕਿ ਉਨ੍ਹਾਂ ਨੇ ਆਪਣਾ ਅਸਤੀਫ਼ਾ 10 ਜੂਨ ਨੂੰ ਹੀ ਤਤਕਾਲੀਨ ਪਾਰਟੀ ਪ੍ਰਧਾਨ ਨੂੰ ਦੇ ਦਿੱਤਾ ਸੀ। ਸਿੱਧੂ ਨੇ ਆਪਣੇ ਦੂਜੇ ਟਵੀਟ 'ਚ ਲਿਖਿਆ ਕਿ ਮੈਂ ਪੰਜਾਬ ਦੇ ਮੁੱਖ ਮੰਤਰੀ ਨੂੰ ਆਪਣਾ ਅਸਤੀਫ਼ਾ ਭੇਜਣ ਜਾ ਰਿਹਾ ਹੈ। ਇਸ ਤੋਂ ਪਹਿਲਾਂ ਉਨ੍ਹਾਂ ਨੇ ਅਸਤੀਫ਼ੇ ਦੀ ਕਾਪੀ ਰਾਹੁਲ ਗਾਂਧੀ ਨੂੰ ਭੇਜੀ ਸੀ।
ਜੰਮੂ-ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਉਮਰ ਅਬਦੁੱਲਾ ਨੇ ਕਾਂਗਰਸ 'ਤੇ ਤਨਜ਼ ਕੱਸਦੇ ਹੋਏ ਟਵੀਟ ਕੀਤਾ ਹੈ। ਉਮਰ ਨੇ ਲਿਖਿਆ ਹੈ, 'ਪੰਜਾਬ ਹੀ ਇੱਕ ਸੂਬਾ ਹੈ, ਜਿੱਥੇ ਕਾਂਗਰਸ ਦੀ ਸਰਕਾਰ ਹੈ, ਫਿਰ ਵੀ ਕਾਂਗਰਸ ਆਪਣੀ ਮਦਦ ਨਹੀਂ ਕਰ ਪਾ ਰਹੀ ਹੈ।'
ਭਾਜਪਾ ਕਾਂਗਰਸ ਨੂੰ ਚਾਰੇ ਪਾਸਿਓਂ ਤੋਂ ਘੇਰ ਰਹੀ ਹੈ। ਭਾਜਪਾ ਨੇਤਾ ਨਾਲਿਨ ਕੋਹਲੀ ਨੇ ਵੀ ਕਾਂਗਰਸ ਨੂੰ ਨਿਸ਼ਾਨੇ 'ਤੇ ਲਿਆ ਹੈ। ਕੋਹਲੀ ਦਾ ਕਹਿਣਾ ਹੈ ਕਿ ਸਿੱਧੂ ਦਾ ਅਸਤੀਫ਼ਾ ਮਨਜ਼ੂਰ ਕੀਤਾ ਜਾਂਦਾ ਹੈ ਜਾਂ ਨਹੀਂ, ਪਰ ਕਾਂਗਰਸ ਨੂੰ ਇਸ ਮਸਲੇ 'ਤੇ ਸਫਾਈ ਦੇਣੀ ਹੋਵੇਗੀ।
ਪੰਜਾਬ ਸਰਕਾਰ 'ਚ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਕਹਿਣਾ ਹੈ ਕਿ ਜੇਕਰ ਸਿੱਧੂ ਅਸਤੀਫ਼ਾ ਦੇਣਾ ਚਾਹੁੰਦੇ ਹਨ ਤਾਂ ਉਨ੍ਹਾ ਨੂੰ ਅਸਤੀਫ਼ਾ ਮੁੱਖ ਮੰਤਰੀ ਨੂੰ ਦੇਣਾ ਚਾਹੀਦਾ ਹੈ।
ਅਕਾਲੀ ਦਲ ਨੇ ਸਿੱਧੂ ਦੇ ਅਸਤੀਫ਼ੇ ਨੂੰ ਨੌਟੰਕੀ ਦੱਸਦੇ ਹੋਏ ਕਿਹਾ ਕਿ ਜੇਕਰ ਉਹ ਅਸਤੀਫ਼ਾ ਦੇਣਾ ਚਾਹੁੰਦੇ ਹਨ ਤਾਂ ਫਿਰ ਤੋਂ ਅਸਤੀਫ਼ਾ ਲਿਖਣ ਅਤੇ ਪੰਜਾਬ ਦੇ ਗਵਰਨਰ ਨੂੰ ਇਹ ਅਸਤੀਫ਼ਾ ਸੌਂਪ ਦੇਣ। ਉਹ ਮੰਤਰੀ ਬਣੇ ਰਹਿਣ ਦੇ ਲਾਇਕ ਨਹੀਂ ਹਨ।

119 Views

Reader Reviews

Please take a moment to review your experience with us. Your feedback not only help us, it helps other potential readers.


Before you post a review, please login first. Login
e-Paper