Latest News
ਸੁਪਰੀਮ ਕੋਰਟ ਤੋਂ ਆਸਾਰਾਮ ਨੂੰ ਫਿਰ ਝਟਕਾ, ਜ਼ਮਾਨਤ ਪਟੀਸ਼ਨ ਖਾਰਜ

Published on 15 Jul, 2019 11:42 AM.

ਨਵੀਂ ਦਿੱਲੀ (ਨਵਾਂ ਜ਼ਮਾਨਾ ਸਰਵਿਸ)
ਆਸਾਰਾਮ ਨੂੰ ਸੁਪਰੀਮ ਕੋਰਟ ਤੋਂ ਇੱਕ ਵਾਰ ਫਿਰ ਝਟਕਾ ਲੱਗਾ ਹੈ। ਸੁਪਰੀਮ ਕੋਰਟ ਨੇ ਆਸਾਰਾਮ ਦੀ ਜ਼ਮਾਨਤ ਅਰਜ਼ੀ ਖਾਰਜ ਕਰ ਦਿੱਤੀ ਹੈ। ਗੁਜਰਾਤ ਦੇ ਸੂਰਤ ਬਲਾਤਕਾਰ ਕੇਸ 'ਚ ਆਸਾਰਾਮ ਨੇ ਜ਼ਮਾਨਤ ਦੀ ਮੰਗ ਕੀਤੀ ਸੀ। ਮਾਮਲੇ ਦੀ ਸੁਣਵਾਈ ਦੌਰਾਨ ਗੁਜਰਾਤ ਸਰਕਾਰ ਨੇ ਸੁਪਰੀਮ ਕੋਰਟ 'ਚ ਦੱਸਿਆ ਕਿ ਆਸਾਰਾਮ ਖਿਲਾਫ਼ ਸੂਰਤ 'ਚ ਚੱਲ ਰਹੇ ਕੇਸ 'ਚ ਹਾਲੇ 10 ਗਵਾਹਾਂ ਦੇ ਬਿਆਨ ਦਰਜ ਹੋਣੇ ਬਾਕੀ ਹਨ। ਸੁਪਰੀਮ ਕੋਰਟ ਨੇ ਹੇਠਲੀ ਅਦਾਲਤ ਨੂੰ ਕਿਹਾ ਕਿ ਹਾਈ ਕੋਰਟ ਦੀ ਟਿੱਪਣੀ ਤੋਂ ਪ੍ਰਭਾਵਤ ਹੋਏ ਬਿਨਾਂ ਮਾਮਲੇ ਦਾ ਨਿਪਟਾਰਾ ਕਰੋ। ਜ਼ਿਕਰਯੋਗ ਹੈ ਕਿ ਉਮਰ ਕੈਦ ਦੀ ਸਜ਼ਾ ਕੱਟ ਰਹੇ ਆਸਾਰਾਮ ਨੇ ਸਜ਼ਾ 'ਤੇ ਰੋਕ ਲਾਉਣ ਲਈ ਪਟੀਸ਼ਨ ਦਾਖ਼ਲ ਕੀਤੀ ਸੀ, ਜਿਸ ਨੂੰ 26 ਮਾਰਚ ਨੂੰ ਹਾਈ ਕੋਰਟ ਨੇ ਖਾਰਜ ਕਰ ਦਿੱਤਾ ਸੀ।
ਏਨਾ ਹੀ ਨਹੀਂ ਹਾਈ ਕੋਰਟ ਨੇ ਆਸਾਰਾਮ ਦੀ ਜ਼ਮਾਨਤ ਅਰਜ਼ੀ ਵੀ ਖਾਰਜ ਕਰ ਦਿੱਤੀ ਸੀ। ਜ਼ਿਕਰਯੋਗ ਹੈ ਕਿ ਆਸਾਰਾਮ 'ਤੇ ਬਲਾਤਕਾਰ ਅਤੇ ਹੱਤਿਆ ਦਾ ਮਾਮਲਾ ਹੈ ਅਤੇ ਇਸ ਮਾਮਲੇ 'ਚ ਉਹ ਜੇਲ੍ਹ 'ਚ ਬੰਦ ਹੈ।

199 Views

Reader Reviews

Please take a moment to review your experience with us. Your feedback not only help us, it helps other potential readers.


Before you post a review, please login first. Login
e-Paper