Latest News
ਪਸ਼ੂ ਚੋਰੀ ਦੇ ਸ਼ੱਕ 'ਚ ਤਿੰਨ ਲੋਕਾਂ ਦੀ ਕੁੱਟ-ਕੁੱਟ ਕੇ ਹੱਤਿਆ

Published on 19 Jul, 2019 10:57 AM.

ਸਾਰਨ : ਬਿਹਾਰ ਦੇ ਸਾਰਨ ਜ਼ਿਲ੍ਹੇ 'ਚ ਸ਼ੁੱਕਰਵਾਰ ਦੀ ਸਵੇਰ ਸਥਾਨਕ ਲੋਕਾਂ ਨੇ ਤਿੰਨ ਲੋਕਾਂ ਦੀ ਕੁੱਟ-ਕੁੱਟ ਕੇ ਹੱਤਿਆ ਕਰ ਦਿੱਤੀ। ਇਹ ਘਟਨਾ ਸਾਰਨ ਜ਼ਿਲ੍ਹੇ ਦੇ ਬੁਨਿਆਪੁਰ ਦੀ ਹੈ। ਲੋਕਾਂ ਨੂੰ ਇਨ੍ਹਾਂ ਤਿੰਨਾਂ 'ਤੇ ਪਸ਼ੂ ਚੋਰੀ ਕਰਨ ਦਾ ਸ਼ੱਕ ਸੀ। ਇਸ ਦੇ ਚਲਦੇ ਲੋਕਾਂ ਨੇ ਇਨ੍ਹਾਂ ਨੂੰ ਕੁੱਟ-ਕੁੱਟ ਕੇ ਮੌਤ ਦੇ ਘਾਟ ਉਤਾਰ ਦਿੱਤਾ। ਪੁਲਸ ਨੇ ਦੱਸਿਆ ਕਿ ਪਿੰਡ ਦੇ ਲੋਕਾਂ ਦਾ ਦੋਸ਼ ਹੈ ਕਿ ਇਹ ਪਸ਼ੂ ਚੋਰੀ ਕਰਨ ਆਏ ਸਨ। ਹਾਲਾਂਕਿ ਪਿੰਡ ਦੇ ਲੋਕਾਂ ਨੇ ਤਿੰਨ ਮੁਲਜ਼ਮਾਂ ਨੂੰ ਫੜਿਆ ਵੀ ਹੈ, ਪਰ ਉਨ੍ਹਾਂ 'ਚੋਂ ਇੱਕ ਮੁਲਜ਼ਮ ਭੱਜਣ 'ਚ ਕਾਮਯਾਬ ਹੋ ਗਿਆ। ਪਿੰਡ ਦੇ ਲੋਕਾਂ ਇਨ੍ਹਾਂ ਤਿੰਨਾਂ ਦੀ ਬੇਰਹਿਮੀ ਨਾਲ ਕੁੱਟਮਾਰ ਕੀਤੀ, ਜਿਸ ਕਾਰਨ ਉਹਨਾਂ ਦੀ ਮੌਤ ਹੋ ਗਈ। ਸੂਚਨਾ ਮਿਲਣ 'ਤੇ ਜਦ ਪੁਲਸ ਪਹੁੰਚੀ ਤਾਂ ਤਿੰਨਾਂ ਦੀ ਮੌਤ ਹੋ ਚੁੱਕੀ ਸੀ। ਪੁਲਸ ਨੇ ਤਿੰਨਾਂ ਦੀਆਂ ਲਾਸ਼ਾਂ ਬਰਾਮਦ ਕਰਕੇ ਪੋਸਟਮਾਰਟਮ ਲਈ ਭੇਜ ਦਿੱਤੀਆਂ ਹਨ।

117 Views

Reader Reviews

Please take a moment to review your experience with us. Your feedback not only help us, it helps other potential readers.


Before you post a review, please login first. Login
e-Paper