Latest News
ਕੋਵਿੰਦ ਲਈ ਏਅਰ ਸਪੇਸ ਖੋਲ੍ਹਣ ਤੋਂ ਪਾਕਿ ਨੇ ਕੀਤਾ ਇਨਕਾਰ

Published on 07 Sep, 2019 09:49 AM.

ਨਵੀਂ ਦਿੱਲੀ (ਨਵਾਂ ਜ਼ਮਾਨਾ ਸਰਵਿਸ)-ਪਾਕਿਸਤਾਨ ਨੇ ਏਅਰ ਸਪੇਸ ਖੋਲ੍ਹਣ ਲਈ ਭਾਰਤੀ ਅਪੀਲ ਨੂੰ ਠੁਕਰਾ ਦਿੱਤਾ ਹੈ। ਅਸਲ 'ਚ ਰਾਸ਼ਟਰਪਤੀ ਰਾਮਨਾਥ ਕੋਵਿੰਦ ਆਪਣੇ ਆਇਸਲੈਂਡ ਦੌਰੇ ਲਈ ਪਾਕਿਸਤਾਨੀ ਏਅਰ ਸਪੇਸ ਦਾ ਇਸਤੇਮਾਲ ਕਰਨਾ ਚਾਹੁੰਦੇ ਸਨ। ਪਾਕਿਸਤਾਨ ਦੇ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਨੇ ਸ਼ਨੀਵਾਰ ਨੂੰ ਭਾਰਤ ਦੇ ਬੇਨਤੀ ਪੱਤਰ ਨੂੰ ਅਸਵੀਕਾਰ ਕਰਨ ਦੀ ਜਾਣਕਾਰੀ ਦਿੱਤੀ। ਜ਼ਿਕਰਯੋਗ ਹੈ ਕਿ ਰਾਸ਼ਟਰਪਤੀ ਰਾਮਨਾਥ ਕੋਵਿੰਦ ਦੀ ਆਇਸਲੈਂਡ, ਸਵਿਟਜ਼ਰਲੈਂਡ ਅਤੇ ਸਲੋਵੇਨੀਆ ਦੀ ਯਾਤਰਾ ਸੋਮਵਾਰ ਤੋਂ ਸ਼ੁਰੂ ਹੋਵੇਗੀ। ਪਾਕਿਸਤਾਨੀ ਵਿਦੇਸ਼ ਮੰਤਰੀ ਨੇ ਇਸ ਦੀ ਜਾਣਕਾਰੀ ਦਿੰਦੇ ਹੋਏ ਪੱਤਰਕਾਰਾਂ ਨੂੰ ਦੱਸਿਆ ਕਿ ਕਸ਼ਮੀਰ 'ਚ ਤਣਾਅਪੂਰਨ ਸਥਿਤੀ ਦੇ ਮੱਦੇਨਜ਼ਰ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਇਹ ਫੈਸਲਾ ਲਿਆ ਹੈ।

290 Views

Reader Reviews

Please take a moment to review your experience with us. Your feedback not only help us, it helps other potential readers.


Before you post a review, please login first. Login
e-Paper