Latest News
45 ਹਜ਼ਾਰ ਏਕੜ ਵਾਹੀਯੋਗ ਜ਼ਮੀਨ ਨੂੰ ਮਿਲੇਗਾ ਸਿੰਚਾਈ ਲਈ ਵਾਧੂ ਪਾਣੀ : ਡੀ ਸੀ

Published on 16 Oct, 2019 11:36 AM.


ਸੰਗਤ ਮੰਡੀ, (ਰਾਜਦੀਪ ਜੋਸ਼ੀ)
ਡਿਪਟੀ ਕਮਿਸ਼ਨਰ ਬੀ.ਸ੍ਰੀਨਿਵਾਸਨ ਨੇ ਦੱਸਿਆ ਕਿ 9 ਕਰੋੜ ਰੁਪਏ ਦੀ ਲਾਗਤ ਨਾਲ ਬਠਿੰਡਾ ਰਜਵਾਹੇ ਨੂੰ ਪੱਕਾ ਕਰਨ ਦਾ ਕੰਮ ਤਕਰੀਬਨ ਮੁਕੰਮਲ ਹੋ ਚੁੱਕਾ ਹੈ ਅਤੇ ਆਉਣ ਵਾਲੇ ਸਮੇਂ 'ਚ ਕਿਸਾਨਾਂ ਨੂੰ ਖੇਤਾਂ ਵਿੱਚ ਸਿੰਚਾਈ ਸਬੰਧੀ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ।ਉਨ੍ਹਾਂ ਦੱਸਿਆ ਕਿ ਲਗਭਗ 23 ਕਿਲੋਮੀਟਰ ਦੀ ਲੰਬਾਈ ਵਾਲੇ ਇਸ ਰਜਵਾਹੇ ਦਾ ਕੰਮ 3 ਅਪ੍ਰੈਲ ਨੂੰ ਸ਼ੁਰੂ ਕੀਤਾ ਗਿਆ ਸੀ ਅਤੇ ਹੁਣ ਇਸਦੇ ਕਿਨਾਰਿਆਂ ਅਤੇ ਹੇਠਲੀ ਸਤਿਹ ਨੂੰ ਪੱਕਾ ਕਰਨ ਦਾ ਕੰਮ ਮੁਕੰਮਲ ਹੋ ਚੁੱਕਾ ਹੈ। ਰਜਵਾਹੇ ਉੱਪਰ ਨਵੇਂ ਬਨਣ ਵਾਲੇ ਪੁਲਾਂ ਤੇ ਪਹਿਲੇ ਬਣੇ ਪੁਲਾਂ ਬਾਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਆਖਿਆ ਕਿ ਇਨ੍ਹਾਂ ਪੁਲਾਂ ਦੀ ਰਿਪੇਅਰ ਦਾ ਕੰਮ ਪ੍ਰਗਤੀ ਅਧੀਨ ਚੱਲ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਪੁਲਾਂ ਦਾ ਕੰਮ 31 ਦਸੰਬਰ ਤੱਕ ਹਰ ਹਾਲਤ ਵਿੱਚ ਮੁਕੰਮਲ ਕਰਨ ਦੇ ਆਦੇਸ਼ ਜਾਰੀ ਕੀਤੇ ਜਾ ਚੁੱਕੇ ਹਨ। ਬਠਿੰਡਾ ਨਹਿਰ ਮੰਡਲ ਦੇ ਕਾਰਜਕਾਰੀ ਇੰਜਨੀਅਰ ਗੁਰਜਿੰਦਰ ਸਿੰਘ ਬਾਹੀਆ ਨੇ ਦੱਸਿਆ ਕਿ ਇਸ ਰਜਵਾਹੇ ਦੇ ਨਵੀਨੀਕਰਨ 'ਤੇ ਹੁਣ ਤੱਕ 8 ਕਰੋੜ 71 ਲੱਖ ਰੁਪਏ ਖ਼ਰਚ ਕੀਤੇ ਜਾ ਚੁੱਕੇ ਹਨ, ਜਿਸ ਨਾਲ ਕੰਕਰੀਟ ਲਾਇਨਿੰਗ (ਬੈਂਡ ਅਤੇ ਸਾਈਡਾਂ ਨੂੰ ਪੱਕਾ) ਕਰਨ ਦਾ ਕੰਮ 100 ਫ਼ੀਸਦੀ ਮੁਕੰਮਲ ਹੋ ਚੁੱਕਾ ਹੈ।

389 Views

Reader Reviews

Please take a moment to review your experience with us. Your feedback not only help us, it helps other potential readers.


Before you post a review, please login first. Login
e-Paper