Latest News
ਗੁਰੂ ਨਾਨਕ ਦੇਵ ਜੀ ਦੇ ਜੀਵਨ 'ਤੇ ਚਾਨਣਾ ਪਾਉਂਦਾ ਡਿਜੀਟਲ ਮਿਊਜ਼ੀਅਮ ਦੇਖਣ ਹਜ਼ਾਰਾਂ ਪੁੱਜੇ

Published on 16 Oct, 2019 12:05 PM.


ਜਲੰਧਰ (ਸੁਰਿੰਦਰ, ਸ਼ੈਲੀ)
ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਤ ਲਾਇਲਪੁਰ ਖਾਲਸਾ ਕਾਲਜ ਜਲੰਧਰ ਵਿਖੇ ਸਥਾਪਤ ਅਤਿ-ਆਧੁਨਿਕ ਡਿਜੀਟਲ ਮਿਊਜ਼ੀਅਮ ਰਾਹੀਂ ਹਜ਼ਾਰਾਂ ਸ਼ਹਿਰ ਵਾਸੀਆਂ ਨੂੰ ਅਨੋਖਾ ਅਨੁਭਵ ਕਰਵਾਇਆ ਗਿਆ। ਬੁੱਧਵਾਰ ਸਵੇਰੇ 6.30 ਵਜੇ ਮਿਊਜ਼ੀਅਮ ਖੁੱਲ੍ਹਦਿਆਂ ਹਜ਼ਾਰਾਂ ਲੋਕ ਪੁੱਜ ਗਏ। ਮਿਊਜ਼ੀਅਮ ਵਿੱਚ 8 ਗੈਲਰੀਆਂ ਬਣਾਈਆਂ ਗਈਆਂ ਹਨ। ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਨੇ ਦੱਸਿਆ ਕਿ ਮਲਟੀ ਮੀਡੀਆ ਤਕਨਾਲੋਜੀ 'ਤੇ ਅਧਾਰਤ ਇਸ ਮਿਊਜ਼ੀਅਮ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਅਤੇ ਉਦਾਸੀਆਂ ਬਾਰੇ ਚਾਨਣਾ ਪਾਇਆ ਜਾ ਰਿਹਾ ਹੈ। 17 ਅਕਤੂਬਰ ਨੂੰ ਸ਼ਾਮ 7 ਵਜੇ ਤੋਂ 7.45 ਵਜੇ ਅਤੇ 8.30 ਤੋਂ 9.15 ਵਜੇ ਤੱਕ ਲਾਈਟ ਐਂਡ ਸਾਊਂਡ ਪ੍ਰੋਗਰਾਮ ਵੀ ਕਰਵਾਇਆ ਜਾ ਰਿਹਾ ਹੈ।
ਵਿਸ਼ੇਸ਼ ਤੌਰ 'ਤੇ ਪੁੱਜੇ 'ਨਵਾਂ ਜ਼ਮਾਨਾ' ਦੇ ਸੰਪਾਦਕ ਜਤਿੰਦਰ ਪਨੂੰ ਨੇ ਸਕੂਲਾਂ-ਕਾਲਜਾਂ ਦੇ ਵਿਦਿਆਰਥੀਆਂ ਤੇ ਟੀਚਰਾਂ ਨਾਲ ਡਿਜੀਟਲ ਥੀਏਟਰ ਵਿੱਚ ਸ਼ੋਅ ਦੇਖਿਆ। ਉਨ੍ਹਾ ਲਾਈਟ ਐਂਡ ਸਾਉਂਡ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਕਿਰਤ ਕਰਨ, ਨਾਮ ਜਪਣ ਤੇ ਵੰਡ ਕੇ ਛਕਣ ਦਾ ਸੰਦੇਸ਼ ਦਿੱਤਾ। ਇਸ ਸੰਦੇਸ਼ 'ਤੇ ਅਮਲ ਕਰਨ ਦੀ ਅਜੋਕੇ ਸਮੇਂ ਵਿਚ ਬਹੁਤ ਹੀ ਜ਼ਰੂਰਤ ਹੈ। ਉਨ੍ਹਾ ਪੰਜਾਬ ਸਰਕਾਰ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ।

311 Views

Reader Reviews

Please take a moment to review your experience with us. Your feedback not only help us, it helps other potential readers.


Before you post a review, please login first. Login
e-Paper