Latest News
ਲੋਕਾਂ ਨੇ ਅਕਾਲੀ ਦਲ ਦੇ ਨਾਂਹ-ਪੱਖੀ ਏਜੰਡੇ ਨੂੰ ਨਕਾਰਿਆ : ਕੈਪਟਨ

Published on 24 Oct, 2019 10:46 AM.


ਮੋਹਾਲੀ (ਗੁਰਜੀਤ ਬਿੱਲਾ)
ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ 4 ਵਿਧਾਨ ਸਭਾ ਹਲਕਿਆਂ ਦੀਆਂ ਹੋਈਆਂ ਜ਼ਿਮਨੀ ਚੋਣਾਂ ਵਿਚੋਂ ਤਿੰਨ ਸੀਟਾਂ ਉੱਪਰ ਕਾਂਗਰਸ ਪਾਰਟੀ ਦੀ ਜਿੱਤ ਉੱਪਰ ਖੁਸ਼ੀ ਦਾ ਇਜ਼ਹਾਰ ਕਰਦਿਆਂ ਕਿਹਾ ਕਿ ਸੁਖਬੀਰ ਬਾਦਲ ਦੇ ਹਲਕੇ ਜਲਾਲਾਬਾਦ ਵਿੱਚ ਵੋਟਰਾਂ ਨੇ ਅਕਾਲੀ ਦਲ ਦੇ ਨਾਂਹ-ਪੱਖੀ ਏਜੰਡੇ ਨੂੰ ਪੂਰੀ ਤਰਾਂ ਨਕਾਰਦਿਆਂ ਕਾਂਗਰਸ ਪਾਰਟੀ ਦੇ ਹੱਕ ਵਿੱਚ ਫਤਵਾ ਦਿੱਤਾ ਹੈ। ਮੁੱਖ ਮੰਤਰੀ ਪੰਜਾਬ ਨੇ ਕਿਹਾ ਕਿ ਜ਼ਿਮਨੀ ਚੋਣਾਂ ਦੇ ਨਤੀਜੇ ਕਾਂਗਰਸ ਪਾਰਟੀ ਦੀਆਂ ਵਿਕਾਸ ਨੀਤੀਆਂ 'ਤੇ ਮੋਹਰ ਹਨ ਅਤੇ ਇਨ੍ਹਾਂ ਨਤੀਜਿਆਂ ਨੇ ਸਾਬਤ ਕਰ ਦਿੱਤਾ ਹੈ ਕਿ ਅਕਾਲੀ ਦਲ ਦੀਆਂ ਨਾਂਹ-ਪੱਖੀ ਨੀਤੀਆਂ ਕਾਰਨ ਲੋਕਾਂ ਵਿੱਚ ਇਨ੍ਹਾਂ ਦਾ ਕੋਈ ਅਧਾਰ ਨਹੀਂ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਕਾਂਗਰਸ ਪਾਰਟੀ ਨੇ ਚੋਣਾਂ ਦੌਰਾਨ ਸੂਬੇ ਦੇ ਲੋਕਾਂ ਨਾਲ ਜੋ ਵਾਅਦੇ ਕੀਤੇ ਸਨ, ਉਨ੍ਹਾਂ ਵਿਚੋਂ ਬਹੁਤ ਸਾਰੇ ਸਰਕਾਰ ਨੇ ਆਪਣੇ ਅੱਧੇ ਕਾਰਜਕਾਲ ਦੌਰਾਨ ਪੂਰੇ ਕਰ ਦਿੱਤੇ ਹਨ, ਜਦਕਿ ਬਾਕੀ ਰਹਿੰਦੇ ਵਾਅਦੇ ਵੀ ਜਲਦ ਪੂਰੇ ਕਰ ਦਿੱਤੇ ਜਾਣਗੇ। ਉਨ੍ਹਾ ਕਿਹਾ ਕਿ ਇਨਾਂ ਚੋਣ ਨਤੀਜਿਆਂ ਨੇ ਅਕਾਲੀ ਦਲ ਖਾਸ ਕਰਕੇ ਬਾਦਲਾਂ ਦੇ ਖੋਖਲੇ ਦਾਅਵਿਆਂ ਨੂੰ ਬੇਨਕਾਬ ਕੀਤਾ ਹੈ। ਉਨ੍ਹਾ ਕਿਹਾ ਕਿ ਅਕਾਲੀ ਦਲ ਨੇ ਅਤੀਤ ਵਿੱਚ ਹੋਈਆਂ ਚੋਣਾਂ ਦੇ ਨਤੀਜਿਆਂ ਤੋਂ ਸਬਕ ਨਹੀਂ ਸਿੱਖਿਆ ਅਤੇ ਉਨ੍ਹਾਂ ਲਗਾਤਾਰ ਨਾਂਹ-ਪੱਖੀ ਨੀਤੀਆਂ ਅਪਣਾਈਆਂ ਅਤੇ ਧਰਮ ਦੇ ਨਾਂਅ 'ਤੇ ਲੋਕਾਂ ਨੂੰ ਗੁੰਮਰਾਹ ਕਰਦੇ ਰਹੇ, ਪਰ ਲੋਕਾਂ ਨੇ ਅਕਾਲੀ ਦਲ ਦੀ ਇਸ ਰਾਜਨੀਤੀ ਨੂੰ ਬਿਲਕੁਲ ਸਵੀਕਾਰ ਨਹੀਂ ਕੀਤਾ ਅਤੇ ਉਨ੍ਹਾਂ ਕਾਂਗਰਸ ਪਾਰਟੀ ਦੀਆਂ ਵਿਕਾਸ ਨੀਤੀਆਂ ਉੱਪਰ ਮੋਹਰ ਲਗਾਈ ਹੈ। ਪੱਤਰਕਾਰਾਂ ਨਾਲ ਗੱਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਹ ਕਾਂਗਰਸ ਪਾਰਟੀ ਦੇ ਸਾਰੇ ਜੁਝਾਰੂ ਵਰਕਰਾਂ ਨੂੰ ਇਸ ਸ਼ਾਨਦਾਰ ਜਿੱਤ ਦੀ ਮੁਬਾਰਕਬਾਦ ਦਿੰਦੇ ਹਨ ਅਤੇ ਉਨ੍ਹਾਂ ਵੱਲੋਂ ਲਗਾਤਾਰ ਪੂਰੀ ਮਿਹਨਤ ਅਤੇ ਇੱਕਜੁਟਤਾ ਨਾਲ ਪਾਰਟੀ ਨੂੰ ਜਿਤਾਇਆ ਹੈ।
ਦਾਖਾ ਵਿਧਾਨ ਸਭਾ ਹਲਕੇ ਤੋਂ ਕਾਂਗਰਸੀ ਉਮੀਦਵਾਰ ਕੈਪਟਨ ਸੰਦੀਪ ਸੰਧੂ ਦੀ ਹਾਰ ਉੱਪਰ ਟਿੱਪਣੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਸੀਟ ਉੱਪਰ ਕਾਂਗਰਸੀ ਉਮੀਦਵਾਰ ਨੇ ਵਿਰੋਧੀਆਂ ਨੂੰ ਆਪਣੀ ਪਹਿਲੀ ਚੋਣ ਵਿੱਚ ਹੀ ਵੱਡੀ ਟੱਕਰ ਦਿੱਤੀ ਹੈ। ਉਨ੍ਹਾ ਕਿਹਾ ਕਿ ਉਹ ਚਾਹੁੰਦੇ ਸਨ ਕਿ ਉਨ੍ਹਾ ਦੀ ਪਾਰਟੀ ਚਾਰੇ ਜ਼ਿਮਨੀ ਚੋਣਾਂ ਜਿੱਤਦੀ, ਪਰ 100 ਫੀਸਦੀ ਜਿੱਤ ਸੰਭਵ ਨਹੀਂ ਹੁੰਦੀ।

310 Views

Reader Reviews

Please take a moment to review your experience with us. Your feedback not only help us, it helps other potential readers.


Before you post a review, please login first. Login
e-Paper