Latest News
ਜਲੰਧਰ ਲੈਦਰ ਕੰਪਲੈਕਸ 'ਚ ਸਾਰੀਆਂ ਟੈਨਰੀਆਂ ਬੰਦ ਕਰਨ ਦੇ ਹੁਕਮ

Published on 30 Oct, 2019 11:32 AM.


ਚੰਡੀਗੜ੍ਹ : ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਜਲੰਧਰ ਲੈਦਰ ਕੰਪਲੈਕਸ ਵਿਚ ਸਾਰੀਆਂ ਟੈਨਰੀਆਂ ਬੰਦ ਕਰਨ ਦੇ ਹੁਕਮ ਦਿੱਤੇ ਹਨ। ਹਾਈ ਕੋਰਟ ਨੇ ਕਿਹਾ ਕਿ ਇਹ ਨਿਰਦੇਸ਼ ਅਗਲੇ ਹੁਕਮਾਂ ਤੱਕ ਲਾਗੂ ਰਹਿਣਗੇ। ਜਸਟਿਸ ਰਾਜੀਵ ਸ਼ਰਮਾ ਤੇ ਜਸਟਿਸ ਹਰਿੰਦਰ ਸਿੰਘ ਸਿੱਧੂ ਦੀ ਬੈਂਚ ਅਨੁਸਾਰ ਡਿਪਟੀ ਕਮਿਸ਼ਨਰ ਇਹ ਹੁਕਮ ਲਾਗੂ ਕਰਾਉਣ ਲਈ ਨਿੱਜੀ ਤੌਰ 'ਤੇ ਜ਼ਿੰਮੇਵਾਰ ਹੋਣਗੇ। ਪੁਲਸ ਕਮਿਸ਼ਨਰ ਨੂੰ ਵੀ ਟੈਨਰੀਆਂ ਬੰਦ ਕਰਾਉਣ ਲਈ ਪੰਜਾਬ ਪ੍ਰਦੂਸ਼ਨ ਕੰਟਰੋਲ ਬੋਰਡ ਦੇ ਖੇਤਰੀ ਦਫਤਰ ਨੂੰ ਪੁਲਸ ਸਹਾਇਤਾ ਮੁਹੱਈਆ ਕਰਾਉਣ ਦੇ ਨਿਰਦੇਸ਼ ਦਿੱਤੇ ਗਏ ਹਨ।
ਬੈਂਚ ਨੇ ਕਿਹਾ ਕਿ ਇਹ ਸਾਫ ਹੈ ਕਿ ਨਾ ਲੈਦਰ ਟੈਨਰੀਆਂ ਤੇ ਨਾ ਕਾਮਨ ਐਫੂਲੈਂਟ ਟਰੀਟਮੈਂਟ ਪਲਾਂਟ ਨਿਯਮਾਂ ਦੀ ਪਾਲਣਾ ਕਰ ਰਹੇ ਹਨ। ਇਸ ਨਾਲ ਕਾਲਾ ਸੰਘਿਆ ਡਰੇਨ ਦਾ ਪਾਣੀ ਹੋਰ ਪ੍ਰਦੂਸ਼ਤ ਹੋ ਗਿਆ ਹੈ। ਪੰਜਾਬ ਐਫੂਲੈਂਟ ਟਰੀਟਮੈਂਟ ਸੁਸਾਇਟੀ ਫਾਰ ਟੈਨਰੀਜ਼ ਤੇ ਹੋਰਨਾਂ ਨੇ ਮੈਸਰਜ਼ ਪੰਜਾਬ ਲੈਦਰ ਫੈਡਰੇਸ਼ਨ ਤੇ ਹੋਰਨਾਂ ਵਿਰੁੱਧ ਅਪੀਲ ਦਾਇਰ ਕੀਤੀ ਸੀ। ਜਸਟਿਸ ਸ਼ਰਮਾ ਨੇ ਕਿਹਾ ਕਿ ਚੀਫ ਇਨਵਾਇਰਨਮੈਂਟਲ ਇੰਜੀਨੀਅਰ ਪੰਜਾਬ ਪਲਿਊਸ਼ਨ ਕੰਟਰੋਲ ਬੋਰਡ ਨੇ ਦੱਸਿਆ ਕਿ ਟੈਨਰੀਆਂ ਨਿਯਮਾਂ ਦੀ ਪਾਲਣਾ ਨਹੀਂ ਕਰ ਰਹੀਆਂ। ਹਾਈ ਕੋਰਟ ਨੇ ਕਾਲਾ ਸੰਘਿਆਂ ਡਰੇਨ ਨੂੰ ਸਾਫ ਕਰਨ ਦੀਆਂ ਕੋਸ਼ਿਸ਼ਾਂ ਤਹਿਤ ਇਕ ਵਾਰ ਸੀਵਰੇਜ ਡਿਸਪੋਜ਼ਲ ਬੋਰਡ, ਪੀ ਐੱਸ ਆਈ ਈ ਸੀ ਦੇ ਚੀਫ ਇੰਜੀਨੀਅਰ ਤੇ ਜਲੰਧਰ ਨਗਰ ਨਿਗਮ ਦੇ ਜਾਇੰਟ ਕਮਿਸ਼ਨਰ ਦੀ ਸਾਂਝੀ ਮੀਟਿੰਗ ਕਰਨ ਦੇ ਨਿਰਦੇਸ਼ ਵੀ ਦਿੱਤੇ ਸਨ।

230 Views

Reader Reviews

Please take a moment to review your experience with us. Your feedback not only help us, it helps other potential readers.


Before you post a review, please login first. Login
e-Paper