Latest News
ਸੁਲਤਾਨਪੁਰ ਲੋਧੀ ਤਹਿਸੀਲ ਦੇ ਸਕੂਲ 5 ਤੋਂ 15 ਤੱਕ ਬੰਦ ਰਹਿਣਗੇ

Published on 04 Nov, 2019 11:19 AM.


ਕਪੂਰਥਲਾ (ਹਨੀ)-ਸੁਲਤਾਨਪੁਰ ਲੋਧੀ ਸਬ–ਡਵੀਜ਼ਨ ਦੇ ਸਾਰੇ ਸਰਕਾਰੀ ਤੇ ਪ੍ਰਾਈਵੇਟ ਸਕੂਲ ਮੰਗਲਵਾਰ 5 ਨਵੰਬਰ ਤੋਂ ਲੈ ਕੇ 15 ਨਵੰਬਰ ਤੱਕ ਬੰਦ ਰਹਿਣਗੇ। ਇਹ ਐਲਾਨ ਕਪੂਰਥਲਾ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਡੀ ਪੀ ਐੱਸ ਖਰਬੰਦਾ ਨੇ ਕੀਤਾ। ਅਸਲ 'ਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਵੇਖਦਿਆਂ ਸਕੂਲ ਬੰਦ ਰੱਖਣ ਦਾ ਫ਼ੈਸਲਾ ਲਿਆ ਗਿਆ ਹੈ। ਵੱਡੀ ਗਿਣਤੀ 'ਚ ਸ਼ਰਧਾਲੂਆਂ ਦੀ ਆਮਦ ਤਾਂ ਪਹਿਲਾਂ ਹੀ ਸ਼ੁਰੂ ਹੋ ਗਈ ਹੈ, ਕਿਉਂਕਿ ਇੱਥੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਮਾਰੋਹਾਂ ਦੀ ਸ਼ੁਰੂਆਤ ਬੀਤੀ 1 ਨਵੰਬਰ ਤੋਂ ਹੀ ਹੋ ਗਈ ਸੀ। ਅੱਜ ਤੋਂ ਪੰਜਾਬ ਸਰਕਾਰ ਦੇ ਸਮਾਰੋਹਾਂ ਦੀ ਸ਼ੁਰੂਆਤ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕੀਤੀ ਜਾ ਰਹੀ ਹੈ। ਇਸ ਲਈ ਅਗਲੇ ਇੱਕ ਹਫ਼ਤੇ ਤੋਂ ਵੀ ਵੱਧ ਸਮੇਂ ਤੱਕ ਇੱਥੇ ਲੱਖਾਂ ਸ਼ਰਧਾਲੂਆਂ ਦੀ ਆਮਦ ਬਣੀ ਰਹੇਗੀ।ਜ਼ਿਲ੍ਹਾ ਪ੍ਰਸ਼ਾਸਨ ਮੁਤਾਬਕ 1 ਲੱਖ ਤੋਂ ਵੀ ਵੱਧ ਸ਼ਰਧਾਲੂ ਰੋਜ਼ਾਨਾ ਪਵਿੱਤਰ ਨਗਰ ਸੁਲਤਾਨਪੁਰ ਲੋਧੀ ਪੁੱਜ ਰਹੇ ਹਨ

193 Views

Reader Reviews

Please take a moment to review your experience with us. Your feedback not only help us, it helps other potential readers.


Before you post a review, please login first. Login
e-Paper