Latest News
ਦੋ ਦਿਨਾਂ 'ਚ ਕੀ ਹੁੰਦਾ, ਕੋਈ ਨਹੀਂ ਜਾਣਦਾ : ਪਵਾਰ

Published on 06 Nov, 2019 11:39 AM.


ਮੁੰਬਈ : ਐੱਨ ਸੀ ਪੀ ਆਗੂ ਸ਼ਰਦ ਪਵਾਰ ਨੇ ਬੁੱਧਵਾਰ ਕਿਹਾ ਕਿ ਲੋਕਾਂ ਨੇ ਉਨ੍ਹਾ ਨੂੰ ਆਪੋਜ਼ੀਸ਼ਨ ਵਿਚ ਬੈਠਣ ਦਾ ਫਤਵਾ ਦਿੱਤਾ ਹੈ ਅਤੇ ਉਨ੍ਹਾ ਨੂੰ ਭਰੋਸਾ ਹੈ ਕਿ ਭਾਜਪਾ ਤੇ ਸ਼ਿਵ ਸੈਨਾ ਮਿਲ ਕੇ ਸਰਕਾਰ ਬਣਾ ਲੈਣਗੇ। ਇਸ ਦੇ ਨਾਲ ਹੀ ਉਨ੍ਹਾ ਜੋੜ ਦਿੱਤਾ ਕਿ ਸਰਕਾਰ ਬਣਨ ਲਈ ਬਚੇ ਦੋ ਦਿਨਾਂ ਵਿਚ ਕੀ ਹੋਵੇਗਾ, ਇਹ ਕੋਈ ਨਹੀਂ ਜਾਣਦਾ। ਇਸ ਤੋਂ ਪਹਿਲਾਂ ਸਵੇਰੇ ਸ਼ਿਵ ਸੈਨਾ ਦੇ ਬੁਲਾਰੇ ਸੰਜੇ ਰਾਉਤ ਨੇ ਪਵਾਰ ਨਾਲ ਫਿਰ ਮੁਲਾਕਾਤ ਕੀਤੀ। ਇਸ ਬਾਰੇ ਪੁੱਛੇ ਜਾਣ 'ਤੇ ਪਵਾਰ ਨੇ ਕਿਹਾ ਕਿ ਉਨ੍ਹਾ ਨੂੰ ਸਰਕਾਰ ਬਣਾਉਣ ਦੀ ਕੋਈ ਤਜਵੀਜ਼ ਨਹੀਂ ਮਿਲੀ। ਉਹ ਮੁੱਖ ਮੰਤਰੀ ਨਹੀਂ ਬਣਨ ਜਾ ਰਹੇ। ਸ਼ਿਵ ਸੈਨਾ ਨਾਲ ਮਿਲ ਕੇ ਸਰਕਾਰ ਬਣਾਉਣ ਦੀ ਗੱਲ ਕਿਥੋਂ ਆਉਂਦੀ ਹੈ। ਭਾਜਪਾ ਤੇ ਸ਼ਿਵ ਸੈਨਾ ਦਾ 25 ਸਾਲ ਤੋਂ ਗਠਜੋੜ ਹੈ ਤੇ ਰਾਸ਼ਟਰਪਤੀ ਰਾਜ ਲੱਗਣ ਤੋਂ ਰੋਕਣ ਲਈ ਉਨ੍ਹਾਂ ਨੂੰ ਸਰਕਾਰ ਬਣਾਉਣੀ ਚਾਹੀਦੀ ਹੈ।

148 Views

Reader Reviews

Please take a moment to review your experience with us. Your feedback not only help us, it helps other potential readers.


Before you post a review, please login first. Login
e-Paper