Latest News
ਹਨੀਪ੍ਰੀਤ ਨੂੰ ਮਿਲੀ ਜ਼ਮਾਨਤ

Published on 06 Nov, 2019 11:48 AM.


ਚੰਡੀਗੜ੍ਹ : ਡੇਰਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਨੂੰ ਸਾਧਵੀ ਰੇਪ ਕੇਸ ਵਿਚ ਦੋਸ਼ੀ ਕਰਾਰ ਦਿੱਤੇ ਜਾਣ ਦੇ ਬਾਅਦ ਭੜਕੀ ਹਿੰਸਾ ਦੇ ਮਾਮਲੇ ਵਿਚ ਹਨੀਪ੍ਰੀਤ ਨੂੰ ਪੰਚਕੂਲਾ ਕੋਰਟ ਤੋਂ ਬੁੱਧਵਾਰ ਜ਼ਮਾਨਤ ਮਿਲ ਗਈ। ਪਿਛਲੀ ਸੁਣਵਾਈ ਦੌਰਾਨ ਉਸ ਵਿਰੁੱਧ ਦੇਸ਼ਧ੍ਰੋਹ ਦੀ ਧਾਰਾ ਹਟਾ ਲਈ ਗਈ ਸੀ। ਇਸ ਤੋਂ ਬਾਅਦ ਉਸ ਨੇ ਜ਼ਮਾਨਤ ਦੀ ਅਰਜ਼ੀ ਗੁਜ਼ਾਰੀ ਸੀ। ਅਗਸਤ 2017 ਵਿਚ ਹੋਈ ਹਿੰਸਾ ਵਿਚ 30 ਲੋਕ ਮਾਰੇ ਗਏ ਸਨ ਤੇ 200 ਤੋਂ ਵੱਧ ਜ਼ਖਮੀ ਹੋਏ ਸਨ।

285 Views

Reader Reviews

Please take a moment to review your experience with us. Your feedback not only help us, it helps other potential readers.


Before you post a review, please login first. Login
e-Paper