Latest News
ਦੋ ਰੇਲ ਗੱਡੀਆਂ ਦੀ ਆਪਸ 'ਚ ਟੱਕਰ, ਕਈ ਯਾਤਰੀ ਜ਼ਖ਼ਮੀ

Published on 11 Nov, 2019 11:50 AM.


ਹੈਦਰਾਬਾਦ : ਹੈਦਰਾਬਾਦ ਦੇ ਕਾਚੀਗੁੱਡਾ ਰੇਲਵੇ ਸਟੇਸ਼ਨ 'ਤੇ ਦੋ ਰੇਲ ਗੱਡੀਆਂ ਦੀ ਆਪਸ 'ਚ ਟੱਕਰ ਹੋ ਗਈ। ਮਿਲੀ ਜਾਣਕਾਰੀ ਮੁਤਾਬਕ ਇਸ ਹਾਦਸੇ ਵਿੱਚ ਕਈ ਲੋਕ ਜਖ਼ਮੀ ਹੋ ਗਏ, ਜਿਨ੍ਹਾਂ ਨੂੰ ਨੇੜੇ ਦੇ ਹਸਪਤਾਲ ਵਿੱਚ ਭਰਤੀ ਕਰਾਇਆ ਗਿਆ। ਮੌਕੇ 'ਤੇ ਰੇਲਵੇ ਅਤੇ ਸਥਾਨਕ ਪ੍ਰਸ਼ਾਸ਼ਨਕ ਅਧਿਕਾਰੀ ਪਹੁੰਚ ਗਏ ਹਨ। ਦੱਸਿਆ ਜਾ ਰਿਹਾ ਹੈ ਦੋਵੇਂ ਰੇਲ ਗੱਡੀਆਂ ਇੱਕੋ ਪਟੜੀ 'ਤੇ ਸਨ, ਜਿਸ ਕਾਰਨ ਦੋਵਾਂ ਦੀ ਆਹਮੋ-ਸਾਹਮਣੇ ਟੱਕਰ ਹੋ ਗਈ। ਰੇਲ ਗੱਡੀਆਂ ਦੀ ਰਫ਼ਤਾਰ ਘੱਟ ਸੀ, ਜਿਸ ਕਾਰਨ ਵੱਡਾ ਹਾਦਸਾ ਹੋਣ ਤੋਂ ਟਲ ਗਿਆ। ਹਾਦਸਾ ਉਸ ਸਮੇਂ ਹੋਇਆ, ਜਦੋਂ ਪਲੇਟਫਾਰਮ 'ਤੇ ਉਡੀਕ ਕਰ ਰਹੀ ਕੋਂਗੂ ਐੱਕਸਪ੍ਰੈੱਸ ਨੂੰ ਐੱਮ ਐੱਸ ਟੀ ਐੱਸ ਰੇਲ ਗੱਡੀ ਨੇ ਟੱਕਰ ਮਾਰ ਦਿੱਤੀ। ਸਿਗਨਲ ਦੀ ਗਲਤੀ ਕਾਰਨ ਇਹ ਹਾਦਸਾ ਵਾਪਰਿਆ।

149 Views

Reader Reviews

Please take a moment to review your experience with us. Your feedback not only help us, it helps other potential readers.


Before you post a review, please login first. Login
e-Paper