ਹਠੂਰ (ਨਛੱਤਰ ਸੰਧੂ)-ਇਲਾਕੇ ਦੇ ਮੋਹਰੀ ਵਿੱਦਿਅਕ ਸੰਸਥਾ ਸੁਪਰੀਮ ਕੌਨਵੈਂਟ ਸਕੂਲ ਬਿਲਾਸਪੁਰ ਦੇ ਜ਼ਿਲ੍ਹੇ ਭਰ ਵਿੱਚੋਂ ਨਾਨ-ਮੈਡੀਕਲ ਸਟਰੀਮ ਵਿੱਚੋਂ 96.4% ਨੰਬਰ ਲੈ ਕੇ ਪਹਿਲੇ ਸਥਾਨ 'ਤੇ ਰਹਿਣ ਵਾਲੇ ਵਿਦਿਆਰਥੀ ਬਲਜੀਤ ਸਿੰਘ ਸਪੁੱਤਰ ਸ੍ਰ. ਹਰਜਿੰਦਰ ਸਿੰਘ ਪਿੰਡ ਬਿਲਾਸਪੁਰ ਨੂੰ ਸੀ.ਬੀ.ਐੱਸ.ਈ. ਬੋਰਡ ਵੱਲੋਂ ਮੈਰਿਟ ਸਰਟੀਫਿਕੇਟ ਜਾਰੀ ਕੀਤਾ ਗਿਆ। ਇਹ ਸਰਟੀਫਿਕੇਟ ਸਕੂਲ ਦੇ ਵਿਹੜੇ ਵਿੱਚ ਪਹੁੰਚੇ ਬਲਜੀਤ ਸਿੰਘ ਦੇ ਪਰਵਾਰ ਵਾਲਿਆਂ ਨੂੰ ਸਕੂਲ ਦੀ ਪ੍ਰਬੰਧਕ ਕਮੇਟੀ ਵੱਲੋਂ ਭੇਟ ਕੀਤਾ ਗਿਆ ਤੇ ਨਾਲ ਹੀ ਸਕੂਲ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਚਰਨ ਸਿੰਘ ਨੇ ਪਰਵਾਰ ਨੂੰ ਵਧਾਈ ਦਿੰਦਿਆਂ ਬੱਚੇ ਦੇ ਉਚੇਰੇ ਭਵਿੱਖ ਦੀ ਕਾਮਨਾ ਕੀਤੀ। ਸਕੂਲ ਦੀ ਇਸ ਪ੍ਰਾਪਤੀ 'ਤੇ ਪ੍ਰਬੰਧਕ ਕਮੇਟੀ ਵੱਲੋਂ ਸਮੂਹ ਸਟਾਫ, ਮਾਪਿਆਂ ਤੇ ਵਿਦਿਆਰਥੀਆਂ ਨੂੰ ਸ਼ੁੱਭ-ਕਾਮਨਾਵਾਂ ਦਿੱਤੀਆਂ ਅਤੇ ਭਰੋਸਾ ਦਿਵਾਇਆ ਕਿ ਆਉਣ ਵਾਲੇ ਸਮੇਂ ਵਿੱਚ ਵੀ ਇਹ ਸਕੂਲ ਕਾਮਯਾਬੀ ਦੀਆਂ ਹੋਰ ਉਚਾਈਆਂ ਨੂੰ ਛੁਹੇਗਾ ਅਤੇ ਇੱਥੇ ਪੜ੍ਹਨ ਵਾਲੇ ਬੱਚਿਆਂ ਦੇ ਭਵਿੱਖ ਨੂੰ ਸੁਨਹਿਰੀ ਬਣਾਉਣ ਲਈ ਇੱਕ ਨਵੀਂ ਦਿਸ਼ਾ ਪ੍ਰਦਾਨ ਕਰੇਗਾ।
ਸਕੂਲ ਵਿੱਚ ਪਹੁੰਚੇ ਮਾਪਿਆਂ ਨੂੰ ਸਰਟੀਫਿਕੇਟ ਭੇਟ ਕਰਦਿਆਂ ਉਨ੍ਹਾਂ ਦਾ ਸਕੂਲ ਪਹੁੰਚਣ 'ਤੇ ਧੰਨਵਾਦ ਕੀਤਾ ਗਿਆ।