Latest News
ਧਾਰਮਕ ਮੁਕਾਬਲਿਆਂ 'ਚ ਅੱਵਲ ਰਹਿਣ ਵਾਲੇ ਵਿਦਿਆਰਥੀ ਸਨਮਾਨਤ

Published on 05 Jan, 2020 09:48 AM.


ਚੋਹਲਾ ਸਾਹਿਬ
(ਰਮਨ ਚੱਢਾ, ਖਾਲਸਾ)
ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਪਿੰਡ ਬ੍ਰਹਮਪੁਰਾ ਵਿਖੇ ਗੁਰਦੁਆਰਾ ਮੇਜਰ ਸਾਹਿਬ ਵਿਖੇ ਗੁਰੂ ਗੋਬਿੰਦ ਸਿੰਘ ਜੀ ਦੇ ਅਵਤਾਰ ਪੁਰਬ ਨੂੰ ਸਮਰਪਿਤ ਸ੍ਰੀ ਅਖੰਡ ਪਾਠ ਦੇ ਭੋਗ ਪਾਏ ਗਏ। ਇਸ ਮੌਕੇ ਪ੍ਰਧਾਨ ਕੈਪਟਨ ਮੁਖਤਿਆਰ ਸਿੰਘ ਬ੍ਰਹਮਪੁਰਾ ਨੇ ਦੱਸਿਆ ਕਿ ਗੁਰਦੁਆਰਾ ਸਾਹਿਬ ਵਿਖੇ ਤਿੰਨ ਦਿਨ ਤੋਂ ਰੱਖੇ ਸ੍ਰੀ ਅਖੰਡ ਪਾਠ ਦੇ ਭੋਗ ਪਾਏ ਗਏ, ਉਪਰੰਤ ਕਥਾ ਰਾਹੀਂ ਸੰਗਤਾਂ ਨੂੰ ਗੁਰੂ ਨਾਲ ਜੁੜੇ ਰਹਿਣ ਲਈ ਪ੍ਰੇਰਿਤ ਕੀਤਾ। ਕੈਪਟਨ ਮੁਖਤਿਆਰ ਸਿੰਘ ਨੇ ਦੱਸਿਆ ਕਿ ਇਸ ਤੋਂ ਬਾਅਦ ਪਿੰਡ ਦੇ ਸਿੱਖੀ ਸਰਪੂ ਵਾਲੇ ਗੁਰਸਿੱਖ ਬੱਚਿਆਂ ਨੂੰ ਸਨਮਾਨ ਚਿੰਨ੍ਹ ਦੇ ਕੇ ਉਨ੍ਹਾਂ ਦੀ ਹੌਸਲਾ ਅਫਜਾਈ ਕੀਤੀ ਅਤੇ ਸਿੱਖੀ ਨਾਲ ਜੁੜੇ ਰਹਿਣ ਲਈ ਆਸ਼ੀਰਵਾਦ ਦਿੱਤਾ। ਇਸ ਤੋਂ ਬਾਅਦ ਛੋਟੇ-ਛੋਟੇ ਬੱਚਿਆਂ ਦੇ ਧਾਰਮਿਕ ਮੁਕਾਬਲੇ ਕਰਵਾਏ ਗਏ, ਜਿਸ ਵਿੱਚ ਬੱਚਿਆਂ ਨੇ ਜਪੁਜੀ ਸਾਹਿਬ ਦਾ ਪਾਠ ਸੁਣਾਇਆ ਅਤੇ ਧਾਰਮਿਕ ਕਵਿਤਾਵਾਂ, ਕਵੀਸ਼ਰੀ ਆਦਿ ਦਾ ਗਾਇਨ ਕੀਤਾ। ਅੱਵਲ ਰਹਿਣ ਵਾਲੇ ਬੱਚਿਆਂ ਨੂੰ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਨਮਾਨਤ ਕਰਕੇ ਉਨ੍ਹਾਂ ਦੀ ਹੌਸਲਾ ਅਫਜਾਈ ਕੀਤੀ। ਇਸ ਮੌਕੇ ਕੈਪਟਨ ਮੇਵਾ ਸਿੰਘ ਨੇ ਸਮੂਹ ਸੰਗਤਾਂ ਨੂੰ ਸੰਬੋਧਨ ਹੁੰਦਿਆਂ ਕਿਹਾ ਕਿ ਬੱਚੇ ਆਉਣ ਵਾਲਾ ਭਵਿੱਖ ਹੁੰਦੇ ਹਨ, ਜੇਕਰ ਇਨ੍ਹਾਂ ਬੱਚਿਆਂ ਨੂੰ ਹੁਣ ਤੋਂ ਹੀ ਧਾਰਮਿਕ ਸਿੱਖਿਆ ਦਿੱਤੀ ਜਾਵੇ ਅਤੇ ਧਰਮ ਨਾਲ ਜੋੜਿਆ ਜਾਵੇ ਤਾਂ ਇਹ ਬੱਚੇ ਵੱਡੇ ਹੋ ਕੇ ਬੁਰੀ ਸੰਗਤ ਤੋਂ ਬਚ ਜਾਣਗੇ ਅਤੇ ਸੁਚੱਜਾ ਜੀਵਨ ਬਤੀਤ ਕਰਦੇ ਹੋਏ ਮਨੁੱਖਤਾ ਦੀ ਸੇਵਾ ਕਰਨ ਦੇ ਨਾਲ ਨਾਲ ਸਭ ਦੇ ਭਲੇ ਲਈ ਕਾਰਜ ਕਰਨਗੇ। ਇਸ ਮੌਕੇ ਜੋਗਿੰਦਰ ਸਿੰਘ, ਰਵਿੰਦਰ ਸਿੰਘ, ਸੁਖਵਿੰਦਰ ਸਿੰਘ, ਰਣਜੀਤ ਸਿੰਘ, ਬਾਬਾ ਹੀਰਾ ਸਿੰਘ, ਖੁਸ਼ਪਿੰਦਰ ਸਿੰਘ, ਗੁਰਸੇਵਕ ਸਿੰਘ ਕਾਲਾ, ਤਾਰਾ ਸਿੰਘ, ਅਵਤਾਰ ਸਿੰਘ ਤਾਰਾ, ਹਰਪ੍ਰੀਤ ਸਿੰਘ ਹੈਪੀ, ਡਾ. ਪ੍ਰਗਟ ਸਿੰਘ ਪੱਟੂ ਟਿਵਾਣਾ, ਸਵਿੰਦਰ ਸਿੰਘ ਆਦਿ ਹਾਜ਼ਰ ਸਨ।

1257 Views

Reader Reviews

Please take a moment to review your experience with us. Your feedback not only help us, it helps other potential readers.


Before you post a review, please login first. Login
e-Paper