Latest News
ਨਿਰਭੈਆ ਕਾਂਡ : ਕਿਊਰੇਟਿਵ ਪਟੀਸ਼ਨ ਰੱਦ, ਫਾਂਸੀ ਤੈਅ

Published on 14 Jan, 2020 10:28 AM.


ਨਵੀਂ ਦਿੱਲੀ : ਨਿਰਭੈਆ ਸਮੂਹਿਕ ਬਲਾਤਕਾਰ ਅਤੇ ਕਤਲ ਮਾਮਲੇ ਵਿੱਚ ਦੋਸ਼ੀਆਂ ਨੂੰ ਮਿਲੀ ਮੌਤ ਦੀ ਸਜ਼ਾ ਵਿਰੁੱਧ ਦੋ ਕਿਊਰੇਟਿਵ ਪਟੀਸ਼ਨਾਂ 'ਤੇ ਸੁਣਵਾਈ ਕਰਦਿਆਂ ਸੁਪਰੀਮ ਕੋਰਟ ਨੇ ਉਨ੍ਹਾਂ ਦੀ ਪਟੀਸ਼ਨ ਰੱਦ ਕਰ ਦਿੱਤੀ ਹੈ। ਇਹ ਪਟੀਸ਼ਨ ਸਮੂਹਿਕ ਬਲਾਤਕਾਰ ਅਤੇ ਕਤਲ ਦੇ ਦੋਸ਼ੀ ਵਿਨੇ ਅਤੇ ਮੁਕੇਸ਼ ਵੱਲੋਂ ਦਾਖਲ ਕੀਤੀ ਗਈ ਸੀ।
ਇਸ ਪਟੀਸ਼ਨ 'ਤੇ ਸੁਣਵਾਈ ਸੁਪਰੀਮ ਕੋਰਟ ਦੇ ਪੰਜ ਮੈਂਬਰੀ ਬੈਂਚ ਨੇ ਕੀਤੀ। ਬੈਂਚ 'ਚ ਜਸਟਿਸ ਐੱਨ ਵੀ ਰਮਾਨਾ, ਜਸਟਿਸ ਅਰੁਣ ਮਿਸ਼ਰਾ, ਜਸਟਿਸ ਆਰ ਐੱਫ ਨਰੀਮਨ, ਜਸਟਿਸ ਆਰ ਭਾਨੂਮਤੀ ਅਤੇ ਜਸਟਿਸ ਅਸ਼ੋਕ ਭੂਸ਼ਣ ਸ਼ਾਮਲ ਸਨ। ਜ਼ਿਕਰਯੋਗ ਹੈ ਕਿ ਪਿਛਲੇ ਮੰਗਲਵਾਰ ਨੂੰ ਦਿੱਲੀ ਦੀ ਇੱਕ ਅਦਾਲਤ ਨੇ ਮੁਕੇਸ਼ (32), ਪਵਨ ਗੁਪਤਾ (25), ਵਿਨੈ ਕੁਮਾਰ ਸ਼ਰਮਾ (26) ਅਤੇ ਅਕਸ਼ੈ ਕੁਮਾਰ ਸਿੰਘ (31) ਵਿਰੁੱਧ ਮੌਤ ਦਾ ਵਾਰੰਟ ਜਾਰੀ ਕੀਤਾ ਸੀ ਅਤੇ ਕਿਹਾ ਸੀ ਕਿ ਉਨ੍ਹਾਂ ਨੂੰ 22 ਜਨਵਰੀ ਨੂੰ ਸਵੇਰੇ 7 ਵਜੇ ਤਿਹਾੜ ਜੇਲ 'ਚ ਫਾਂਸੀ ਦਿੱਤੀ ਜਾਵੇਗੀ। ਅੱਜ ਦੀ ਸੁਣਵਾਈ 'ਤੇ ਨਿਰਭੈਆ ਦੀ ਮਾਂ ਨੇ ਕਿਹਾ ਕਿ ਇਹ ਸਿਰਫ਼ ਮਾਮਲੇ ਨੂੰ ਲਟਕਾਉਣ ਦੀ ਕੋਸ਼ਿਸ਼ ਹੈ। ਮੈਨੂੰ ਪੂਰੀ ਉਮੀਦ ਸੀ ਕਿ ਉਨ੍ਹਾਂ ਦੀਆਂ ਪਟੀਸ਼ਨਾਂ ਰੱਦ ਕਰ ਦਿੱਤੀਆਂ ਜਾਣਗੀਆਂ। ਚਾਰੇ ਦੋਸ਼ੀਆਂ ਨੂੰ ਮੇਰਠ ਦਾ ਪਵਨ ਜੱਲਾਦ ਫਾਂਸੀ ਦੇਣ ਲਈ ਤਿਹਾੜ ਜੇਲ੍ਹ ਜਾਵੇਗਾ।

90 Views

Reader Reviews

Please take a moment to review your experience with us. Your feedback not only help us, it helps other potential readers.


Before you post a review, please login first. Login
e-Paper