ਪਾਤੜਾਂ (ਭੁਪਿੰਦਰਜੀਤ ਮੌਲਵੀਵਾਲਾ)-ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਗੁਰੂਕੁਲ ਗਲੋਬਲ ਕਰੀਐਂਜਾ ਸੀਨੀਅਰ ਸੈਕੰਡਰੀ ਸਕੂਲ ਪਾਤੜਾਂ ਦੇ ਦੋ ਵਿਦਿਆਰਥੀਆਂ ਵੱਲੋਂ ਕੌਮੀ ਖੇਡਾਂ ਵਿੱਚ ਮੱਲਾਂ ਮਾਰੀਆਂ ਗਈਆਂ ਹਨ।ਪਿਛਲੇ ਦਿਨੀਂ ਆਂਧਰਾ ਪ੍ਰਦੇਸ਼ ਵਿਖੇ ਹੋਈਆਂ ਬਾਲ ਬੈਡਮਿੰਟਨ ਨੈਸ਼ਨਲ ਖੇਡਾਂ ਵਿੱਚ ਪੰਜਾਬ ਦੀ ਤਰਫੋਂ ਗਈ ਟੀਮ ਵਿੱਚ ਭਾਗ ਲੈਣ ਵਾਲੇ ਗੁਰੂਕੁਲ ਗਲੋਬਲ ਕਰੀਐਂਜਾ ਸਕੂਲ ਦੇ ਦੋ ਵਿਦਿਆਰਥੀਆਂ ਕੰਵਲਜੀਤ ਕੌਰ ਤੇ ਗੌਰਵ ਕੁਮਾਰ ਵੱਲੋਂ ਕੀਤੇ ਗਏ।ਸ਼ਾਨਦਾਰ ਪ੍ਰਦਰਸ਼ਨ ਕਰਕੇ ਵਾਪਸ ਪਰਤੇ ਇਨ੍ਹਾਂ ਵਿਦਿਆਰਥੀਆਂ ਦਾ ਸਕੂਲ ਮੈਨੇਜਮੈਂਟ ਨੇ ਸਵਾਗਤ ਕਰਦਿਆਂ ਵਿਸ਼ੇਸ਼ ਤੌਰ 'ਤੇ ਸਨਮਾਨ ਕੀਤਾ।ਸਕੂਲ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਰਾਕੇਸ਼ ਕੁਮਾਰ ਸਿੰਗਲਾ, ਵਾਈਸ ਚੇਅਰਮੈਨ ਸ਼ਾਮ ਸੁੰਦਰ, ਪ੍ਰਿੰਸੀਪਲ ਇੰਦਰਜੀਤ ਸਿੰਘ ਤੇ ਵਾਈਸ ਪ੍ਰਿੰਸੀਪਲ ਕਰਮਜੀਤ ਕੌਰ ਨੇ ਸਨਮਾਨਤ ਕਰਦਿਆਂ ਕਿਹਾ ਕਿ ਸਕੂਲ ਦੇ ਡੀ ਪੀ ਈ ਬਲਜੀਤ ਸਿੰਘ ਤੇ ਲਖਵਿੰਦਰ ਸਿੰਘ ਦੀ ਅਣਥੱਕ ਮਿਹਨਤ ਸਦਕਾ ਸਕੂਲ ਵਿਦਿਆਰਥੀ ਕੌਮੀ ਪੱਧਰ ਦੀਆਂ ਖੇਡਾਂ ਤੱਕ ਪਹੁੰਚੇ ਹਨ।ਉਨ੍ਹਾ ਦੱਸਿਆ ਕਿ ਇਸ ਤੋਂ ਪਹਿਲਾਂ ਵੀ ਸਕੂਲ ਦੇ ਵਿਦਿਆਰਥੀ ਐਥਲੈਟਿਕਸ ਕ੍ਰਿਕਟ ਫੁੱਟਬਾਲ ਹੈਂਡਬਾਲ ਡੋਜਬਾਲ ਵਿੱਚ ਵੀ ਜ਼ਿਲ੍ਹਾ ਤੇ ਰਾਜ ਪੱਧਰ 'ਤੇ ਭਾਗ ਲੈ ਕੇ ਸ਼ਾਨਦਾਰ ਪ੍ਰਾਪਤੀਆਂ ਹਾਸਲ ਕਰ ਚੁੱਕੇ ਹਨ।