Latest News
ਦੇਸ਼ ਭਗਤ ਯਾਦਗਾਰ ਕਮੇਟੀ ਦੇ ਪ੍ਰਧਾਨ ਗੁਰਮੀਤ ਸਿੰਘ ਢੱਡਾ ਵਿਛੋੜਾ ਦੇ ਗਏ

Published on 14 Feb, 2020 11:26 AM.


ਜਲੰਧਰ (ਕੇਸਰ)
ਦੇਸ਼ ਭਗਤ ਯਾਦਗਾਰ ਕਮੇਟੀ ਦੇ ਕਮੇਟੀ ਦੇ ਪ੍ਰਧਾਨ ਅਤੇ ਹਿੰਦ ਕਮਿਊਨਿਸਟ ਪਾਰਟੀ ਮਾਰਕਸਵਾਦੀ ਦੇ ਸੀਨੀਅਰ ਆਗੂ ਕਾਮਰੇਡ ਗੁਰਮੀਤ ਸਿੰਘ ਢੱਡਾ ਸ਼ੁੱਕਰਵਾਰ ਬਾਅਦ ਦੁਪਹਿਰ ਸਦੀਵੀ ਵਿਛੋੜਾ ਦੇ ਗਏ। ਉਹ ਪਿਛਲੇ ਕੁਝ ਦਿਨਾਂ ਤੋਂ ਬਿਮਾਰ ਸਨ ਅਤੇ ਹਸਪਤਾਲ ਵਿੱਚ ਦਾਖਲ ਸਨ। ਕਾਮਰੇਡ ਗੁਰਮੀਤ ਸਿੰਘ ਢੱਡਾ 84 ਵਰ੍ਹਿਆਂ ਦੇ ਸਨ। ਕਾਮਰੇਡ ਢੱਡਾ ਨੇ ਆਪਣਾ ਰਾਜਸੀ ਜੀਵਨ ਅਧਿਆਪਕ ਦੇ ਤੌਰ 'ਤੇ ਸ਼ੁਰੂ ਕੀਤਾ। ਲੰਮਾ ਸਮਾਂ ਉਨ੍ਹਾ ਗੌਰਮਿੰਟ ਟੀਚਰਜ਼ ਯੂਨੀਅਨ ਦੇ ਸਰਗਰਮ ਆਗੂ ਵਜੋਂ ਅਗਵਾਈ ਕੀਤੀ। ਇਸ ਦੌਰਾਨ ਅਧਿਆਪਕ ਮੰਗਾਂ ਸੰਬੰਧੀ ਉਨ੍ਹਾ ਜੇਲ੍ਹ ਯਾਤਰਾ ਵੀ ਕੀਤੀ। ਮਿੱਠ-ਬੋਲੜੇ ਸੁਭਾਅ ਦੇ ਢੱਡਾ ਜੀ ਆਪਣੇ ਸਾਥੀਆਂ, ਸਨੇਹੀਆਂ ਵਿਚ ਬਹੁਤ ਹਰਮਨ-ਪਿਆਰੇ ਸਨ ਤੇ ਇਸ ਵੇਲੇ ਸੀ ਪੀ ਆਈ ਐੱਮ ਦੇ ਕੰਟਰੋਲ ਕਮਿਸ਼ਨ ਦੇ ਚੇਅਰਮੈਨ ਤੇ ਜ਼ਿਲ੍ਹਾ ਸ਼ਿਕਾਇਤ ਨਿਵਾਰਨ ਕਮੇਟੀ ਦੇ ਮੈਂਬਰ ਵੀ ਸਨ।
ਕਾਮਰੇਡ ਢੱਡਾ ਦੇ ਵਿਛੋੜੇ ਦੀ ਦੁਖਦਾਈ ਖ਼ਬਰ ਮਿਲਦਿਆਂ ਹੀ ਦੇਸ਼ ਭਗਤ ਯਾਦਗਾਰ ਹਾਲ 'ਚ ਹਾਜ਼ਰ ਮੈਂਬਰਾਂ ਨੇ ਸ਼ੋਕ ਸਭਾ ਕਰਕੇ ਉਨ੍ਹਾ ਨੂੰ ਭਾਵਭਿੰਨੀ ਸ਼ਰਧਾਂਜਲੀ ਅਰਪਿਤ ਕੀਤੀ ਅਤੇ ਉਨ੍ਹਾ ਦੇ ਵਿਛੋੜੇ 'ਤੇ ਵੱਡੀ ਗਿਣਤੀ ਵਿੱਚ ਸਾਥੀ, ਸਨੇਹੀਆਂ ਦੇ ਸ਼ੋਕ ਸੁਨੇਹੇ ਆ ਰਹੇ ਹਨ।
ਕਾਮਰੇਡ ਢੱਡਾ ਦਾ ਅੰਤਮ ਸੰਸਕਾਰ ਵਿਦੇਸ਼ ਵਿੱਚ ਰਹਿੰਦੇ ਰਿਸ਼ਤੇਦਾਰਾਂ ਦੇ ਆਉਣ 'ਤੇ ਕੀਤਾ ਜਾਏਗਾ।

274 Views

Reader Reviews

Please take a moment to review your experience with us. Your feedback not only help us, it helps other potential readers.


Before you post a review, please login first. Login
e-Paper