Latest News
ਕੋਵਿਡ-19 ਨਾਲ ਸਬੰਧਤ ਸਾਮਾਨ ਦੀ ਖਰੀਦ ਪ੍ਰਕ੍ਰਿਆ ਦੀ ਨਿਗਰਾਨੀ ਲਈ ਕਮੇਟੀ ਕਾਇਮ

Published on 25 Mar, 2020 09:36 AM.


ਚੰਡੀਗੜ੍ਹ : ਅੱਜ ਸ਼ੁਰੂ ਹੋਏ 21 ਦਿਨਾ ਦੇਸ਼ ਵਿਆਪੀ ਤਾਲਾਬੰਦੀ ਦੇ ਮੱਦੇਨਜ਼ਰ ਪੰਜਾਬ ਵਿੱਚ ਕਰਫਿਊ ਦੇ ਪ੍ਰਬੰਧਨ ਅਤੇ ਜ਼ਰੂਰੀ ਵਸਤਾਂ ਦੀ ਸਪਲਾਈ ਨੂੰ ਹੋਰ ਸੁਚਾਰੂ ਬਣਾਉਣ ਲਈ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅਹਿਮ ਪ੍ਰਣਾਲੀਆਂ ਅਤੇ ਸੇਵਾਵਾਂ ਨੂੰ ਕਾਇਮ ਰੱਖਣ ਲਈ ਪਾਸ ਜਾਰੀ ਵਾਸਤੇ ਵਿਸਥਾਰਤ ਹਦਾਇਤਾਂ ਸਮੇਤ ਪੁਲੀਸ ਤੇ ਸਿਵਲ ਪ੍ਰ੍ਰਸ਼ਾਸਨ ਲਈ ਕਈ ਨਵੇਂ ਨਿਰਦੇਸ਼ ਜਾਰੀ ਕੀਤੇ ਹਨ ਤਾਂ ਕਿ ਇਸ ਔਖੇ ਸਮੇਂ ਵਿੱਚ ਲੋਕਾਂ ਨੂੰ ਦਿੱਕਤਾਂ ਪੇਸ਼ ਨਾ ਆਉਣ ਨੂੰ ਯਕੀਨੀ ਬਣਾਇਆ ਜਾ ਸਕੇ।
Îਮੁੱਖ ਮੰਤਰੀ ਨੇ ਕੋਵਿਡ-19 ਨਾਲ ਸਬੰਧਤ ਵਸਤਾਂ ਦੀ ਖਰੀਦ ਪ੍ਰਕ੍ਰਿਆ ਦੀ ਨਿਗਰਾਨੀ ਲਈ ਵਧੀਕ ਮੁੱਖ ਸਕੱਤਰ (ਉਦਯੋਗ ਤੇ ਵਪਾਰ) ਦੀ ਅਗਵਾਈ ਹੇਠ ਕਮੇਟੀ ਦਾ ਗਠਨ ਕੀਤਾ ਹੈ। ਸਰਕਾਰੀ ਹਸਪਤਾਲਾਂ, ਪ੍ਰਾਇਮਰੀ ਹੈਲਥ ਸੈਂਟਰਾਂ ਅਤੇ ਕਮਿਊਨਿਟੀ ਹੈਲਥ ਸੈਂਟਰਾਂ ਨੂੰ ਅਤਿ ਲੋੜੀਂਦਾ ਸਾਜ਼ੋ-ਸਾਮਾਨ ਦੀ ਸਮੇਂ ਸਿਰ ਸਪਲਾਈ ਨੂੰ ਯਕੀਨੀ ਬਣਾਉਣ ਦੀ ਜ਼ਰੂਰਤ ਦਾ ਨੋਟਿਸ ਲੈਂਦਿਆਂ ਮੁੱਖ ਮੰਤਰੀ ਨੇ ਡਿਪਟੀ ਕਮਿਸ਼ਨਰਾਂ ਨੂੰ ਕਿਹਾ ਕਿ ਇਹ ਸਾਮਾਨ ਛੇਤੀ ਖਰੀਦਣ ਕਰਨ ਵਾਸਤੇ ਅਗਾਊਂ ਮੰਗ ਕਰਨ ਲਈ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਦੇ ਪ੍ਰਮੁੱਖ ਸਕੱਤਰ ਅਤੇ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਮੈਨੇਜਿੰਗ ਡਾਇਰੈਕਟਰ ਨਾਲ ਰਾਬਤਾ ਕਾਇਮ ਕੀਤਾ ਜਾਵੇ। ਇਸ ਸਾਮਾਨ ਵਿੱਚ ਪੀ.ਪੀ.ਈ. ਕਿੱਟਾਂ, ਮਾਸਕ ਅਤੇ ਦਵਾਈਆਂ ਆਦਿ ਸ਼ਾਮਲ ਹੈ।
ਇਸੇ ਦੌਰਾਨ ਕੈਪਟਨ ਅਮਰਿੰਦਰ ਸਿੰਘ ਨੇ ਸਿਹਤ ਵਿਭਾਗ ਨੂੰ ਹੁਕਮ ਦਿੰਦਿਆਂ ਆਖਿਆ ਕਿ ਸ਼ੱਕੀ ਕੇਸਾਂ ਦੇ ਟੈਸਟ ਕਰਨ ਲਈ ਤੈਅ ਪ੍ਰੋਟੋਕੋਲ ਨੂੰ ਬਾਰੀਕੀ ਨਾਲ ਅਪਣਾਇਆ ਜਾਵੇ। 10 ਮਾਰਚ, 2020 ਤੋਂ ਬਾਅਦ ਪੰਜਾਬ ਪਹੁੰਚੇ ਸਾਰੇ ਕੌਮਾਂਤਰੀ ਮੁਸਾਫਰਾਂ ਦੀ ਭਾਲ ਨੂੰ ਸਭ ਤੋਂ ਵੱਧ ਮਹੱਤਵ ਦਿੰਦਿਆਂ ਮੁੱਖ ਮੰਤਰੀ ਨੇ ਨਿਰਦੇਸ਼ ਦਿੱਤੇ ਕਿ ਇਹ ਕੰਮ ਨਿਰਵਿਘਨ ਜਾਰੀ ਰਹਿਣਾ ਚਾਹੀਦਾ ਹੈ। ਉਨ੍ਹਾਂ ਨੇ ਸਿਹਤ ਵਿਭਾਗ ਅਤੇ ਪੁਲੀਸ ਨੂੰ ਹਦਾਇਤ ਕੀਤੀ ਕਿ ਲੱਭੇ ਜਾ ਚੁੱਕੇ ਮੁਸਾਫਰਾਂ ਦੀ ਨਿਗਰਾਨੀ ਕਰਕੇ ਇਨ੍ਹਾਂ ਦੀ ਘਰੇਲੂ ਇਕਾਂਤਵਾਸ ਨੂੰ ਯਕੀਨੀ ਬਣਾਇਆ ਜਾਵੇ।
ਮੁੱਖ ਮੰਤਰੀ ਨੇ ਕਿਹਾ ਕਿ ਜ਼ਰੂਰੀ ਸੇਵਾਵਾਂ ਅਤੇ ਵਸਤਾਂ ਨੂੰ ਘਰ-ਘਰ ਪਹੁੰਚਾਉਣ ਵਿੱਚ ਤੇਜ਼ੀ ਲਿਆਉਣ ਲਈ ਲੋੜ ਪੈਣ 'ਤੇ ਵਾਲੰਟੀਅਰਾਂ ਦੀਆਂ ਸੇਵਾਵਾਂ ਵੀ ਲਈਆਂ ਜਾ ਸਕਦੀਆਂ ਹਨ।
ਮੁੱਖ ਮੰਤਰੀ ਨੇ ਦੱਸਿਆ ਕਿ ਕਣਕ ਦੇ ਅਗਾਮੀ ਸੀਜ਼ਨ ਲਈ ਅਨਾਜ ਦੇ ਭੰਡਾਰ ਲਈ ਢੁਕਵੀਂ ਥਾਂ ਨੂੰ ਯਕੀਨੀ ਬਣਾਉਣ ਲਈ ਵਿਸ਼ੇਸ਼ ਮਾਲ ਰੇਲ ਗੱਡੀਆਂ ਦਾ ਸੂਬੇ ਤੋਂ ਬਾਹਰ ਅਨਾਜ ਲਿਜਾਣ ਲਈ ਬੰਦੋਬਸਤ ਕੀਤਾ ਗਿਆ ਹੈ ਇਸ ਸਬੰਧੀ ਸਬੰਧੀ ਖੁਰਾਕ ਤੇ ਸਿਵਲ ਸਪਲਾਈਜ਼ ਵਿਭਾਗ ਵੱਲੋਂ ਪੂਰਨ ਰੂਪ ਵਿੱਚ ਪ੍ਰੋਟੋਕੋਲ ਜਾਰੀ ਕੀਤਾ ਗਿਆ ਹੈ।

88 Views

Reader Reviews

Please take a moment to review your experience with us. Your feedback not only help us, it helps other potential readers.


Before you post a review, please login first. Login
ਖ਼ਾਸ ਖ਼ਾਸ ਖ਼ਬਰਾਂ
e-Paper