Latest News
ਕੋਵਿਡ-19 ਕਾਰਨ ਪੈਦਾ ਹੋਈ ਸਥਿਤੀ ਨਾਲ ਨਜਿੱਠਣ ਲਈ 4 ਕਮੇਟੀਆਂ ਬਣਾਈਆਂ

Published on 29 Mar, 2020 10:48 AM.


ਚੰਡੀਗੜ : ਕੋਰਨਾ ਵਾਇਰਸ ਕਾਰਨ ਪੈਦਾ ਹੋਏ ਸੰਕਟ ਨਾਲ ਨਜਿੱਠਣ ਅਤੇ ਇਸ ਸਥਿਤੀ ਮੌਕੇ ਕੀਤੇ ਜਾ ਰਹੇ ਪ੍ਰਬੰਧਾਂ ਦੇ ਅਮਲ ਨੂੰ ਲੀਹਾਂ 'ਤੇ ਲਿਆਉਣ ਲਈ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਚਾਰ ਕਮੇਟੀਆਂ ਬਣਾਈਆਂ ਹਨ ਜਿਹੜੀਆਂ ਸੂਬੇ ਵਿੱਚ ਕੋਵਿਡ-19 ਦੇ ਪ੍ਰਬੰਧਨ ਲਈ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਦੇ ਹਰ ਪਹਿਲੂ ਦਾ ਖਿਆਲ ਰੱਖਣਗੀਆਂ ਇਹ ਚਾਰ ਕਮੇਟੀਆਂ ਹੈਲਥ ਸੈਕਟਰ ਰਿਸਪਾਂਸ ਤੇ ਪ੍ਰਕਿਊਰਮੈਂਟ, ਲੌਕਡਾਊਨ ਦਾ ਅਮਲ, ਮੀਡੀਆ ਤੇ ਸੰਚਾਰ ਅਤੇ ਖੇਤੀਬਾੜੀ ਤੇ ਖੁਰਾਕ ਬਾਰੇ ਬਣਾਈਆਂ ਗਈਆਂ ਹਨ। ਇਹ ਕਮੇਟੀਆਂ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਵੱਲੋਂ ਕੋਰੋਨਾ ਵਾਇਰਸ ਦੀ ਰੋਕਥਾਮ ਦੇ ਵੱਖ-ਵੱਖ ਪਹਿਲੂਆਂ ਨਾਲ ਨਜਿੱਠਣ ਸਬੰਧੀ ਤੁਰੰਤ ਫੈਸਲੇ ਲੈਣ ਲਈ ਨੋਟੀਫਾਈ ਕੀਤੇ ਸਟੇਟ ਕੋਵਿਡ-19 ਪ੍ਰਬੰਧਨ ਗਰੁੱਰ ਨੂੰ ਰਿਪੋਰਟ ਕਰਨਗੀਆਂ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਇਹ ਕਮੇਟੀ ਲੋੜ ਅਨੁਸਾਰ ਸਮੇਂ-ਸਮੇਂ 'ਤੇ ਮੀਟਿੰਗਾਂ ਕਰਨਗੀਆਂ ਅਤੇ ਮੁੱਖ ਸਕੱਤਰ ਦੀ ਅਗਵਾਈ ਵਿੱਚ ਬਣੇ ਕੋਵਿਡ-19 ਪ੍ਰਬੰਧਨ ਗਰੁੱਪ ਨੂੰ ਰਿਪੋਰਟ ਕਰਨਗੀਆਂ।
ਹੈਲਥ ਸੈਕਟਰ ਰਿਸਪਾਂਸ ਤੇ ਪ੍ਰੋਕਿਊਰਮੈਂਟ ਬਾਰੇ ਬਣਾਈ ਕਮੇਟੀ ਵਿੱਚ ਵਧੀਕ ਮੁੱਖ ਸਕੱਤਰ ਪ੍ਰਸ਼ਾਸਨਿਕ ਸੁਧਾਰਾਂ ਇਸਦੇ ਚੇਅਰਪਰਸਨ ਹੋਣਗੇ ਤੇ ਪ੍ਰਮੁੱਖ ਸਕੱਤਰ ਵਿੱਤ, ਸਿਹਤ ਤੇ ਪਰਿਵਾਰ ਭਲਾਈ, ਮੈਡੀਕਲ ਸਿੱਖਿਆ ਅਤੇ ਖੋਜ, ਵਿਸ਼ੇਸ਼ ਸਕੱਤਰ ਪ੍ਰਸ਼ਾਸਨਿਕ ਸੁਧਾਰਾਂ ਇਸ ਦੇ ਮੈਂਬਰ ਹੋਣਗੇ ਜਦੋਂ ਕਿ ਸਕੱਤਰ ਸਿਹਤ ਤੇ ਪਰਿਵਾਰ ਭਲਾਈ ਅਤੇ ਐਨ.ਐਚ.ਐਮ. ਦੇ ਐਮ.ਡੀ. ਇਸ਼ ਕਮੇਟੀ ਦੇ ਕਨਵੀਨਰ ਹੋਣਗੇ। ਇਸੇ ਤਰ੍ਹਾਂ ਲੌਕਡਾਊਨ ਦੇ ਅਮਲ ਲਈ ਬਣਾਈ ਕਮੇਟੀ ਵਧੀਕ ਮੁੱਖ ਸਕੱਤਰ ਗ੍ਰਹਿ ਮਾਮਲੇ ਤੇ ਨਿਆਂ ਦੀ ਪ੍ਰਧਾਨਗੀ ਹੇਠ ਬਣਾਈ ਗਈ ਹੈ ਜਿਸ ਵਿੱਚ ਡੀ.ਜੀ.ਪੀ., ਪ੍ਰਮੁੱਖ ਸਕੱਤਰ ਖੁਰਾਕ ਤੇ ਸਿਵਲ ਸਪਲਾਈਜ਼ ਅਤੇ ਟਰਾਂਸਪੋਰਟ ਇਸ ਦੇ ਦੇ ਮੈਂਬਰ ਹੋਣਗੇ ਅਤੇ ਏ.ਡੀ.ਜੀ.ਪੀ. ਕਾਨੂੰਨ ਤੇ ਵਿਵਸਥਾ ਇਸਦੇ ਕਨਵੀਨਰ ਹੋਣਗੇ। ਕਮੇਟੀ ਸੁਰੱਖਿਆ ਅਤੇ ਕਾਨੂੰਨ ਵਿਵਸਥਾ ਦੇ ਅਮਲ ਨਾਲ ਜੁੜੇ ਸਾਰੇ ਪ੍ਰਬੰਧਾਂ ਅਤੇ ਕੋਵਿਡ-19 ਕਾਰਨ ਰਾਜ ਵਿੱਚ ਕਰਫਿਊ/ਲੌਕਡਾਊਨ ਦੇ ਪ੍ਰਭਾਵਸ਼ਾਲੀ ਪ੍ਰਬੰਧਨ ਲਈ ਲੋੜੀਂਦੇ ਸਾਰੇ ਕਦਮਾਂ ਦੀ ਸਮੀਖਿਆ ਕਰੇਗੀ ਅਤੇ ਜ਼ਰੂਰੀ ਵਸਤਾਂ ਅਤੇ ਸੇਵਾਵਾਂ ਦੀ ਸਪਲਾਈ ਨੂੰ ਯਕੀਨੀ ਬਣਾਉਣ ਲਈ ਢੁੱਕਵੇਂ ਕਦਮ ਉਠਾਏਗੀ। ਮੀਡੀਆ ਅਤੇ ਸੰਚਾਰ ਬਾਰੇ ਬਣਾਈ ਕਮੇਟੀ ਦੀ ਅਗਵਾਈ ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਸਕੱਤਰ ਕਰਨਗੇ। ਇਹ ਕਮੇਟੀ ਸੋਸ਼ਲ, ਪ੍ਰਿੰਟ ਅਤੇ ਇਲੈਕਟ੍ਰਾਨਿਕ ਸਮੇਤ ਸਾਰੇ ਮੀਡੀਆ ਲਈ ਸੂਬੇ ਵਿੱਚ ਕੋਵਿਡ-19 ਦੇ ਪ੍ਰਬੰਧਨ ਅਤੇ ਇਸ ਦੀ ਰੋਕਥਾਮ ਸਬੰਧੀ ਜਾਣਕਾਰੀ ਇਕੱਤਰ ਕਰਨ ਅਤੇ ਇਸਦੇ ਪ੍ਰਚਾਰ ਤੇ ਪਸਾਰ ਲਈ ਲੋੜੀਂਦੇ ਪ੍ਰਬੰਧ ਕਰੇਗੀ।
ਇਸੇ ਤਰ੍ਹਾਂ ਖੇਤੀਬਾੜੀ ਅਤੇ ਖੁਰਾਕ ਕਮੇਟੀ ਵਧੀਕ ਮੁੱਖ ਸਕੱਤਰ ਵਿਕਾਸ ਦੀ ਪ੍ਰਧਾਨਗੀ ਹੇਠ ਬਣਾਈ ਗਈ ਹੈ ਜਿਸ ਵਿੱਚ ਪ੍ਰਮੁੱਖ ਸਕੱਤਰ ਖੁਰਾਕ ਤੇ ਸਿਵਲ ਸਪਲਾਈ ਅਤੇ ਪੰਜਾਬ ਰਾਜ ਵੇਅਰਹਾਊਸਿੰਗ ਕਾਰਪੋਰੇਸ਼ਨ, ਮਾਰਕਫੈੱਡ, ਪਨਸਪ ਅਤੇ ਪਨਗ੍ਰੇਨ ਦੇ ਐਮ.ਡੀ. ਇਸ ਦੇ ਮੈਂਬਰ ਹੋਣਗੇ ਜਦੋਂ ਕਿ ਸਕੱਤਰ ਮੰਡੀ ਬੋਰਡ ਕਮੇਟੀ ਦੇ ਕਨਵੀਨਰ ਹੋਣਗੇ। ਇਹ ਕਮੇਟੀ ਕਣਕ, ਆਲੂ, ਕਿੰਨੂ ਅਤੇ ਸਬਜ਼ੀਆਂ ਸਮੇਤ ਫਸਲਾਂ ਦੀ ਬਿਨਾਂ ਕਿਸੇ ਮੁਸ਼ਕਲ ਦੇ ਕਟਾਈ ਅਤੇ ਖਰੀਦ 'ਤੇ ਧਿਆਨ ਕੇਂਦਰਤ ਕਰੇਗੀ।

306 Views

Reader Reviews

Please take a moment to review your experience with us. Your feedback not only help us, it helps other potential readers.


Before you post a review, please login first. Login
e-Paper