Latest News
ਜਲੰਧਰ ਦੇ ਨਿੱਜੀ ਹਸਪਤਾਲ ਆਇਆ ਬਜ਼ੁਰਗ ਨਿਕਲਿਆ ਕੋਰੋਨਾ ਪਾਜ਼ੀਟਿਵ

Published on 22 May, 2020 08:15 AM.

ਜਲੰਧਰ (ਸ਼ੈਲੀ ਐਲਬਰਟ)-ਜਲੰਧਰ 'ਚ ਪਠਾਨਕੋਟ ਰੋਡ 'ਤੇ ਸਥਿਤ ਸ੍ਰੀਮਨ ਹਸਪਤਾਲ 'ਚ ਐਂਡ੍ਰੋਸਕੋਪੀ ਕਰਵਾਉਣ ਆਇਆ ਬਜ਼ੁਰਗ 'ਕੋਰੋਨਾ ਪਾਜ਼ੀਟਿਵ ਨਿਕਲਿਆ। ਇਸ ਨਾਲ ਜ਼ਿਲ੍ਹੇ 'ਚ ਹੁਣ ਕੋਰੋਨਾ ਵਾਇਰਸ ਮਰੀਜ਼ਾਂ ਦੀ ਗਿਣਤੀ ਵਧ ਕੇ 218 ਹੋ ਗਈ ਹੈ। ਸਿਹਤ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ ਫਿਲੌਰ ਅਧੀਨ ਪੈਂਦੇ ਪਿੰਡ ਤਲਵਣ ਦਾ 62 ਸਾਲਾ ਰਣਜੀਤ ਸਿੰਘ ਜਦੋਂ ਸ੍ਰੀਮਨ ਹਸਪਤਾਲ 'ਚ ਐਂਡ੍ਰੋਸਕੋਪੀ ਕਰਵਾਉਣ ਆਇਆ ਤਾਂ ਹਸਪਤਾਲ ਦੇ ਡਾਕਟਰਾਂ ਨੇ ਅਹਿਤਿਆਤ ਵਜੋਂ ਉਸ ਦਾ 'ਕੋਰੋਨਾ' ਟੈਸਟ ਕਰਵਾਇਆ ਗਿਆ, ਜਿਸ ਦੀ ਰਿਪੋਰਟ ਪਾਜ਼ੀਟਿਵ ਆਈ। ਸਿਹਤ ਵਿਭਾਗ ਦੇ ਅਧਿਕਾਰੀਆਂ ਨੇ ਕਿਹਾ ਕਿ ਹੁਣ ਉਕਤ ਬਜ਼ੁਰਗ ਨੂੰ ਸਿਵਲ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ। ਸਿਹਤ ਵਿਭਾਗ ਦੀ ਟੀਮ ਨੇ ਪਰਵਾਰਕ ਮੈਂਬਰਾਂ ਨਾਲ ਸੰਪਰਕ ਕੀਤਾ ਤਾਂ ਪਤਾ ਲੱਗਾ ਕਿ ਉਕਤ ਬਜ਼ੁਰਗ ਨੂੰ ਲੀਵਰ ਦੀ ਸਮੱਸਿਆ ਸੀ ਅਤੇ ਉਹ ਪਿਛਲੇ ਕਾਫੀ ਸਮੇਂ ਤੋਂ ਘਰ ਵਿਚ ਹੀ ਸੀ। ਉਹ ਸਿਰਫ ਪਿਛਲੇ ਦਿਨੀਂ ਐਂਡ੍ਰੋਸਕੋਪੀ ਕਰਵਾਉਣ ਲਈ ਸ੍ਰੀਮਨ ਹਸਪਤਾਲ ਹੀ ਗਿਆ ਸੀ। ਉਨ੍ਹਾ ਦੇ ਪਿੰਡ ਵਿਚ ਕਿਸੇ ਨੂੰ ਵੀ ਅਜੇ ਤੱਕ ਕੋਰੋਨਾ ਪਾਜ਼ੀਟਿਵ ਦੀ ਪੁਸ਼ਟੀ ਨਹੀਂ ਹੋਈ। ਜ਼ਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ ਇਸ ਹਸਪਤਾਲ ਵਿਚ ਭੋਗਪੁਰ ਤੋਂ ਪੱਥਰੀ ਦਾ ਅਪ੍ਰੇਸ਼ਨ ਕਰਵਾਉਣ ਆਈ ਇਕ ਔਰਤ ਵੀ ਕੋਰੋਨਾ ਪਾਜ਼ੀਟਿਵ ਪਾਈ ਗਈ ਸੀ। ਇਸ ਤੋਂ ਬਾਅਦ ਵਿਭਾਗ ਨੇ ਔਰਤ ਦੇ ਪਰਵਾਰਕ ਮੈਂਬਰਾਂ ਅਤੇ ਆਂਢ-ਗੁਆਂਢ ਦੇ ਜਿੰਨੇ ਵੀ ਲੋਕਾਂ ਦਾ ਕੋਰੋਨਾ ਟੈਸਟ ਕੀਤਾ ਸੀ, ਉਨ੍ਹਾਂ ਸਾਰਿਆਂ ਦੀ ਰਿਪੋਰਟ ਨੈਗੇਟਿਵ ਆਈ ਸੀ। ਹਸਪਤਾਲ ਦੇ ਸਟਾਫ ਦੇ ਸੈਂਪਲ ਵੀ ਨੈਗੇਟਿਵ ਆਏ ਹਨ। ਹੈਰਾਨੀ ਦੀ ਗੱਲ ਇਹ ਹੈ ਕਿ ਆਖਰ ਇਨ੍ਹਾਂ ਮਰੀਜ਼ਾਂ ਨੂੰ ਕੋਰੋਨਾ ਕਿਥੋਂ ਹੋ ਰਿਹਾ ਹੈ, ਇਸ ਗੱਲ ਦਾ ਪਤਾ ਨਹੀਂ ਲੱਗ ਰਿਹਾ।

100 Views

Reader Reviews

Please take a moment to review your experience with us. Your feedback not only help us, it helps other potential readers.


Before you post a review, please login first. Login
e-Paper