Latest News
ਲਗਾਤਾਰ ਦੂਜੇ ਦਿਨ ਮੀਂਹ ਨਾਲ ਰਾਹਤ

Published on 29 May, 2020 08:46 AM.

ਚੰਡੀਗੜ੍ਹ : ਸਖਤ ਗਰਮੀ ਤੋਂ ਬਾਅਦ ਸ਼ੁੱਕਰਵਾਰ ਸਵੇਰ ਤੋਂ ਹੀ ਪੰਜਾਬ ਦੇ ਕਈ ਹਿੱਸਿਆਂ ਵਿੱਚ ਤੇਜ਼ ਹਵਾਵਾਂ ਚੱਲ ਰਹੀਆਂ ਸਨ। ਕੁਝ ਥਾਂਵਾਂ 'ਤੇ ਹਲਕੀ ਬਾਰਸ਼ ਵੀ ਹੋਈ। ਮੌਸਮ ਵਿਭਾਗ ਅਨੁਸਾਰ ਅਗਲੇ ਤਿੰਨ ਤੋਂ ਚਾਰ ਦਿਨਾਂ ਤੱਕ ਮੌਸਮ ਇਸੇ ਤਰ੍ਹਾਂ ਦਾ ਬਣਿਆ ਰਹੇਗਾ। ਤਾਪਮਾਨ ਵਿੱਚ ਹੋਰ ਗਿਰਾਵਟ ਆ ਸਕਦੀ ਹੈ। ਦੁਪਹਿਰ ਬਾਅਦ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਤੇਜ਼ ਹਨੇਰੀ ਨਾਲ ਬਾਰਸ਼ ਹੋਈ। ਮੌਸਮ ਵਿਭਾਗ ਮੁਤਾਬਕ 1 ਜੂਨ ਤੱਕ ਸੂਬੇ 'ਚ ਭਾਰੀ ਬਾਰਸ਼ ਹੋਵੇਗੀ। ਵੱਧ ਤੋਂ ਵੱਧ ਤਾਪਮਾਨ 'ਚ ਸੱਤ ਡਿਗਰੀ ਸੈਲਸੀਅਸ ਤੱਕ ਗਿਰਾਵਟ ਦਰਜ ਕੀਤੀ ਗਈ। ਜਲੰਧਰ, ਪਟਿਆਲਾ, ਲੁਧਿਆਣਾ, ਮਾਨਸਾ, ਬਰਨਾਲਾ, ਪਠਾਨਕੋਟ, ਗੁਰਦਾਸਪੁਰ, ਫਰੀਦਕੋਟ, ਮੁਕਤਸਰ ਤੇ ਨੰਗਲ ਵਿੱਚ ਭਾਰੀ ਬਾਰਸ਼ ਹੋਈ।
ਇਸ ਦੇ ਨਾਲ ਹੀ ਬਠਿੰਡਾ ਤੇ ਫਰੀਦਕੋਟ ਵਿੱਚ ਤੇਜ਼ ਤੂਫਾਨ ਕਾਰਨ ਵੱਡੀ ਗਿਣਤੀ ਵਿੱਚ ਦਰੱਖਤ ਤੇ ਬਿਜਲੀ ਦੇ ਖੰਭੇ ਟੁੱਟ ਗਏ। ਬਾਰਸ਼ ਕਾਰਨ ਲੁਧਿਆਣਾ, ਜਲੰਧਰ, ਅੰਮ੍ਰਿਤਸਰ ਤੇ ਪਟਿਆਲਾ ਵਿੱਚ ਤਾਪਮਾਨ 40 ਡਿਗਰੀ ਸੈਲਸੀਅਸ ਤੋਂ ਘਟ ਗਿਆ।

154 Views

Reader Reviews

Please take a moment to review your experience with us. Your feedback not only help us, it helps other potential readers.


Before you post a review, please login first. Login
e-Paper