Latest News
4-5 ਰੁਪਏ ਪ੍ਰਤੀ ਲਿਟਰ ਮਹਿੰਗਾ ਹੋ ਸਕਦੈ ਪੈਟਰੋਲ-ਡੀਜ਼ਲ

Published on 30 May, 2020 11:09 AM.


ਨਵੀਂ ਦਿੱਲੀ : ਕੱਚੇ ਤੇਲ ਦੀਆਂ ਕੀਮਤਾਂ ਵਿਚ ਗਿਰਾਵਟ ਦੇ ਬਾਵਜੂਦ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਘੱਟ ਨਹੀਂ ਹੋਈਆਂ। ਜਿੱਥੇ ਕੇਂਦਰ ਸਰਕਾਰ ਨੇ ਐਕਸਾਈਜ਼ ਡਿਊਟੀ ਵਧਾ ਦਿੱਤੀ, ਉੱਥੇ ਹੀ ਕਈ ਸੂਬਿਆਂ ਨੇ ਪੈਟਰੋਲ ਤੇ ਡੀਜ਼ਲ 'ਤੇ ਵੈਟ ਵਧਾ ਦਿੱਤਾ ਹੈ। ਅਜਿਹੀ ਸਥਿਤੀ 'ਚ ਆਮ ਲੋਕਾਂ ਨੂੰ ਸਸਤੇ ਕੱਚੇ ਤੇਲ ਦਾ ਕੋਈ ਲਾਭ ਨਹੀਂ ਮਿਲਿਆ, ਸਗੋਂ ਹੁਣ ਜੂਨ ਮਹੀਨੇ ਤੋਂ ਮਹਿੰਗੇ ਪੈਟਰੋਲ ਤੇ ਡੀਜ਼ਲ ਲਈ ਤਿਆਰ ਰਹਿਣਾ ਪਵੇਗਾ।ਜਨਤਕ ਖੇਤਰ ਦੀਆਂ ਤੇਲ ਮਾਰਕੀਟਿੰਗ ਕੰਪਨੀਆਂ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਿੱਚ 4 ਤੋਂ 5 ਰੁਪਏ ਪ੍ਰਤੀ ਲਿਟਰ ਦਾ ਵਾਧਾ ਕਰ ਸਕਦੀਆਂ ਹਨ। ਲਾਕਡਾਊਨ ਨੂੰ ਹਟਾਏ ਜਾਣ ਤੋਂ ਬਾਅਦ ਦੋਵਾਂ ਪੈਟਰੋਲੀਅਮ ਉਤਪਾਦਾਂ ਦੇ ਭਾਅਵਾਂ ਵਿਚ ਰੋਜ਼ਾਨਾ ਵਾਧਾ ਹੋ ਸਕਦਾ ਹੈ। ਕੰਪਨੀਆਂ ਦਾ ਕਹਿਣਾ ਹੈ ਕਿ ਪੈਟਰੋਲ ਤੇ ਡੀਜ਼ਲ ਦੀ ਕੀਮਤ ਅਤੇ ਵਿਕਰੀ ਵਿਚਲਾ ਅੰਤਰ ਪਹਿਲਾਂ ਹੀ 4-5 ਰੁਪਏ ਪ੍ਰਤੀ ਲਿਟਰ ਪਹੁੰਚ ਗਿਆ ਹੈ। ਅਜਿਹੇ 'ਚ ਵਿਸ਼ਵਪੱਧਰੀ ਕੀਮਤਾਂ ਦੇ ਮੱਦੇਨਜ਼ਰ ਘਾਟੇ ਨੂੰ ਪੂਰਾ ਕਰਨ ਲਈ ਦੋ ਹਫ਼ਤੇ ਤਕ ਰੋਜ਼ਾਨਾ 40-50 ਪੈਸੇ ਕੀਮਤ ਵਧਾਉਣੀ ਪਵੇਗੀ। ਹਾਲਾਂਕਿ ਸਰਕਾਰੀ ਸੂਤਰ ਕਹਿੰਦੇ ਹਨ ਕਿ ਪੈਟਰੋਲ ਤੇ ਡੀਜ਼ਲ ਦੀ ਕੀਮਤ ਤੈਅ ਸੀਮਾ ਤੋਂ ਵੱਧ ਕਰਨ ਦੀ ਮਨਜ਼ੂਰੀ ਨਹੀਂ ਦਿੱਤੀ ਜਾ ਸਕਦੀ।ਲਾਕਡਾਊਨ 4.0 ਵਿਚ ਢਿੱਲ ਮਗਰੋਂ ਕਈ ਸੂਬਿਆਂ ਨੇ ਪਬਲਿਕ ਤੇ ਪ੍ਰਾਈਵੇਟ ਟਰਾਂਸਪੋਰਟ ਨੂੰ ਖੋਲ੍ਹ ਦਿੱਤਾ ਹੈ, ਜਿਸ ਨਾਲ ਤੇਲ ਦੀ ਮੰਗ 'ਚ ਵਾਧਾ ਹੋਇਆ ਹੈ। ਲਾਕਡਾਊਨ ਦੌਰਾਨ ਨਾਗਾਲੈਂਡ, ਕਰਨਾਟਕ, ਦਿੱਲੀ, ਹਰਿਆਣਾ, ਪੰਜਾਬ, ਉੱਤਰ ਪ੍ਰਦੇਸ਼, ਮਹਾਰਾਸ਼ਟਰ, ਝਾਰਖੰਡ, ਪੱਛਮੀ ਬੰਗਾਲ, ਅਸਾਮ ਤੇ ਓਡੀਸਾ ਵਿਚ ਪੈਟਰੋਲ-ਡੀਜ਼ਲ 'ਤੇ ਵੈਟ ਵਧਾਇਆ ਗਿਆ ਸੀ। ਇਸ ਨਾਲ ਇਨ੍ਹਾਂ ਸੂਬਿਆਂ ਵਿਚ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵੱਧ ਗਈਆਂ।

152 Views

Reader Reviews

Please take a moment to review your experience with us. Your feedback not only help us, it helps other potential readers.


Before you post a review, please login first. Login
e-Paper