Latest News
ਬੱਸਾਂ 'ਤੇ ਟੈਕਸ ਘਟਾਇਆ

Published on 01 Jun, 2020 10:01 AM.


ਚੰਡੀਗੜ੍ਹ : ਸਾਧਾਰਣ ਬੱਸਾਂ ਨੂੰ ਰਾਹਤ ਦਿੰਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਨੂੰ ਟੈਕਸ ਰੇਟਾਂ ਵਿੱਚ ਕਟੌਤੀ ਦੇ ਹੁਕਮ ਦਿੱਤੇ ਹਨ। ਪ੍ਰਤੀ ਦਿਨ ਪ੍ਰਤੀ ਵਾਹਨ ਪ੍ਰਤੀ ਕਿਲੋਮੀਟਰ ਟੈਕਸ 2.80 ਰੁਪਏ ਤੋਂ ਘਟਾ ਕੇ 2.69 ਰੁਪਏ ਕਰ ਦਿੱਤਾ ਗਿਆ। ਮੁੱਖ ਮੰਤਰੀ ਨੇ ਟਰਾਂਸਪੋਰਟ ਵਿਭਾਗ ਨੂੰ ਇਹ ਵੀ ਨਿਰਦੇਸ਼ ਦਿੱਤੇ ਹਨ ਕਿ ਟਰਾਂਸਪੋਰਟ ਵਾਹਨ ਮਾਲਕਾਂ ਨੂੰ 30 ਜੂਨ ਤੱਕ ਬਿਨਾਂ ਜ਼ੁਰਮਾਨੇ ਤੇ ਵਿਆਜ ਦੇ ਟੈਕਸ ਬਕਾਏ ਅਦਾ ਕਰਨ ਦੀ ਆਗਿਆ ਦਿੱਤੀ ਜਾਵੇ। ਮੁੱਖ ਮੰਤਰੀ ਨੇ ਕਿਹਾ ਕਿ ਗੈਰ-ਏ.ਸੀ. ਬੱਸ ਆਪਰੇਟਰ ਵੱਡੇ ਵਿੱਤੀ ਘਾਟੇ ਵਿੱਚੋਂ ਨਿਕਲ ਰਹੇ ਹਨ ਜਦੋਂ ਕਿ ਸੂਬੇ ਦੇ ਆਮ ਲੋਕਾਂ ਲਈ ਇਹ ਬੱਸਾਂ ਆਵਾਜਾਈ ਦਾ ਆਮ ਸਾਧਨ ਹੈ।
ਇਸੇ ਦੌਰਾਨ ਹੀ ਪੰਜਾਬ ਸਰਕਾਰ ਵੱਲੋਂ ਆਵਾਜਾਈ ਵਾਹਨਾਂ ਦੇ ਮਾਲਕ ਵਿਅਕਤੀਆਂ ਨੂੰ ਪੰਜਾਬ ਮੋਟਰ ਵਾਹਨ ਟੈਕਸੇਸ਼ਨ ਐਕਟ 1924 (ਪੰਜਾਬ ਐਕਟ ਨੰ. 4, 1924 (2007 ਦੀ ਤਰਮੀਮ) ਦੇ ਪ੍ਰਵਾਧਾਨਾਂ ਤੋਂ ਇਸ ਸਥਿਤੀ ਤਹਿਤ ਛੋਟ ਦਿੱਤੀ ਗਈ ਹੈ ਕਿ ਜਿਨ੍ਹਾਂ ਆਵਾਜਾਈ ਵਾਹਨ ਮਾਲਕਾਂ ਦੇ ਪੰਜਾਬ ਮੋਟਰ ਵਾਹਨ ਟੈਕਸੇਸ਼ਨ ਐਕਟ, 1924 ਤਹਿਤ ਟੈਕਸ ਬਕਾਇਆ ਹਨ, ਉਹ ਇਹ ਟੈਕਸ 1 ਜੂਨ 2020 ਤੋਂ 30 ਜੂਨ 2020 ਤੱਕ ਇਕ ਮਹੀਨੇ ਦੇ ਅੰਦਰ-ਅੰਦਰ ਅਦਾ ਕਰ ਸਕਦੇ ਹਨ।

98 Views

Reader Reviews

Please take a moment to review your experience with us. Your feedback not only help us, it helps other potential readers.


Before you post a review, please login first. Login
e-Paper