Latest News
ਲਾਕਡਾਊਨ ਸਮੇਂ ਦੀ ਸਕੂਲ ਫੀਸ ਵਸੂਲਣ ਬਾਰੇ ਹਾਈ ਕੋਰਟ ਦੇ ਫੈਸਲੇ ਖਿਲਾਫ ਅਪੀਲ ਕਰੇਗੀ ਸਰਕਾਰ

Published on 05 Jun, 2020 08:51 AM.

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ੁੱਕਰਵਾਰ ਨੂੰ ਐਲਾਨ ਕੀਤਾ ਕਿ ਹਾਈ ਕੋਰਟ ਵੱਲੋਂ ਪ੍ਰਾਈਵੇਟ ਸਕੂਲਾਂ ਨੂੰ ਲਾਕਡਾਊਨ ਸਮੇਂ ਲਈ ਵਿਦਿਆਰਥੀਆਂ ਤੋਂ ਫੀਸ ਵਸੂਲਣ ਦੀ ਆਗਿਆ ਦੇਣ ਦੇ ਫੈਸਲੇ ਖਿਲਾਫ ਪੰਜਾਬ ਸਰਕਾਰ ਅਪੀਲ ਕਰੇਗੀ। ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਮੈਡੀਕਲ ਮਾਹਰਾਂ ਦੀ ਹਰੀ ਝੰਡੀ ਮਿਲਣ ਤੱਕ ਸਕੂਲਾਂ ਨੂੰ ਖੋਲ੍ਹਿਆ ਨਹੀਂ ਜਾਵੇਗਾ। ਬੱਚਿਆਂ ਦੀ ਸਿਹਤ ਅਤੇ ਸੁਰੱਖਿਆ ਸਭ ਤੋਂ ਮਹੱਤਵਪੂਰਨ ਹੈ। ਪਟਿਆਲਾ ਵਿਖੇ ਕੁਝ ਮਾਪਿਆਂ ਵੱਲੋਂ ਸਕੂਲ ਖੋਲ੍ਹਣ ਲਈ ਕੀਤੇ ਰੋਸ ਪ੍ਰਦਰਸ਼ਨ 'ਤੇ ਟਿੱਪਣੀ ਪੁੱਛੇ ਜਾਣ ਉਤੇ ਕੈਪਟਨ ਅਮਰਿੰਦਰ ਸਿੰਘ ਨੇ ਆਪਣੀ ਵੀਡਿਓ ਕਾਨਫਰੰਸ ਵਿੱਚ ਕਿਹਾ ਕਿ ਉਹ ਬੱਚਿਆਂ ਦੀ ਸਿਹਤ ਨਾਲ ਕਿਸੇ ਕਿਸਮ ਦਾ ਸਮਝੌਤਾ ਨਹੀਂ ਕਰਨਗੇ। ਉਨ੍ਹਾ ਕਿਹਾ, 'ਮੈਂ ਉਦੋਂ ਤੱਕ ਸਕੂਲ ਨਹੀਂ ਖੋਲ੍ਹਾਂਗਾ, ਜਦੋਂ ਤੱਕ ਮੈਨੂੰ ਇਸ ਮਾਮਲੇ ਉਤੇ ਮੈਡੀਕਲ ਸਲਾਹ ਨਹੀ ਮਿਲ ਜਾਂਦੀ।' ਲਾਕਡਾਊਨ ਸਮੇਂ ਸਕੂਲਾਂ ਵੱਲੋਂ ਫੀਸ ਵਸੂਲਣ 'ਤੇ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾ ਦੀ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਨੂੰ ਜਿਹੜਾ ਸਮਾਂ ਨਹੀਂ ਪੜ੍ਹਾਇਆ ਗਿਆ, ਉਸ ਦੀ ਕੋਈ ਵੀ ਫੀਸ ਨਾ ਵਸੂਲਣ ਦਾ ਸਹੀ ਫੈਸਲਾ ਲਿਆ ਸੀ।' ਉਨ੍ਹਾ ਕਿਹਾ, 'ਸਕੂਲ ਬੰਦ ਹੋਣ 'ਤੇ ਮਾਪਿਆਂ ਕੋਲੋਂ ਫੀਸ ਵਸੂਲਣੀ ਗਲਤ ਹੈ।' ਉਨ੍ਹਾ ਕਿਹਾ ਕਿ ਇਸ ਮਾਮਲੇ ਉਤੇ ਸੂਬਾ ਸਰਕਾਰ ਵੱਲੋਂ ਹਾਈ ਕੋਰਟ ਦੇ ਫੈਸਲੇ ਖਿਲਾਫ ਜਲਦ ਹੀ ਰੀਵਿਊ ਪਟੀਸ਼ਨ ਪਾਈ ਜਾਵੇਗੀ।

123 Views

Reader Reviews

Please take a moment to review your experience with us. Your feedback not only help us, it helps other potential readers.


Before you post a review, please login first. Login
e-Paper