Latest News
ਮਿਸ਼ਨ ਫਤਹਿ 'ਚ ਲੋਕਾਂ ਦਾ ਸਾਥ ਜ਼ਰੂਰੀ : ਗੋਲਡੀ, ਗਰਗ, ਧਾਲੀਵਾਲ

Published on 14 Jun, 2020 10:18 AM.


ਧੂਰੀ (ਰਾਜੇਸ਼ਵਰ ਪਿੰਟੂ, ਬਿੰਨੀ ਗਰਗ)-ਹਲਕਾ ਵਿਧਾਇਕ ਦਲਵੀਰ ਸਿੰਘ ਗੋਲਡੀ, ਮਾਰਕਿਟ ਕਮੇਟੀ ਧੂਰੀ ਦੇ ਚੇਅਰਮੈਨ ਮੁਨੀਸ਼ ਗਰਗ ਅਤੇ ਜਿਲ੍ਹਾ ਪ੍ਰੀਸ਼ਦ ਸੰਗਰੂਰ ਦੇ ਮੈਬਰ ਇੰਦਰਪਾਲ ਸਿੰਘ ਗੋਲਡੀ ਧਾਲੀਵਾਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕੋਰੋਨਾ ਵਾਈਰਸ ਵਰਗੀ ਭਿਆਨਕ ਬਿਮਾਰੀ ਨੂੰ ਫੈਲਣ ਲਈ ਲੋਕਾਂ ਨੂੰ ਪੰਜਾਬ ਸਰਕਾਰ ਤੇ ਸਿਹਤ ਵਿਭਾਗ ਵੱਲੋਂ ਦਿੱਤੀਆਂ ਹਦਾਇਤਾਂ ਦੀ ਇੰਨ ਬਿੰਨ ਪਾਲਣਾ ਕਰਨੀ ਚਾਹੀਦੀ ਹੈ ਤੇ ਪੰਜਾਬ ਸਰਕਰ ਵੱਲੋਂ ਲੋਕਾਂ ਦੀ ਸਿਹਤ ਨੂੰ ਮੁੱਖ ਰੱਖਦੇ ਹੋਏ ਸ਼ੁਰੂ ਕੀਤੇ ਗਏ ਮਿਸ਼ਨ ਫਤਹਿ ਨੂੰ ਕਾਮਯਾਬ ਕਰਨ ਲਈ ਲੋਕਾਂ ਦਾ ਸਾਥ ਦੀ ਵਧੇਰੇ ਲੋੜ ਹੈ। ਉਨ੍ਹਾ ਕਿਹਾ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ ਸ਼ੁਰੂ ਕੀਤੇ ਗਏ ਮਿਸ਼ਨ ਫਤਿਹ ਵਿੱਚ ਲੋਕਾਂ ਨੂੰ ਵੱਧ ਤੋਂ ਵੱਧ ਸਹਿਯੋਗ ਦੇਣਾ ਚਾਹੀਦਾ ਹੇ। ਉਨ੍ਹਾ ਕਿਹਾ ਕਿ ਕੋਰੋਨਾ ਤੋਂ ਬਚਾਉਣ ਲਈ, ਜੋ ਭੂਮਿਕਾ ਕੈਪਟਨ ਅਮਰਿੰਦਰ ਸਿੰਘ ਨੇ ਨਿਭਾਈ ਹੈ, ਉਸ ਕਰਕੇ ਪੰਜਾਬ ਵਿੱਚ ਕਾਫੀ ਹੱਦ ਤੱਕ ਬਚਾਅ ਰਿਹਾ ਹੈ ਅਤੇ ਹੁਣ ਵੀ ਸਾਨੂੰ ਸਰਕਾਰ ਵੱਲੋਂ ਦਿੱਤੀਆਂ ਹਦਾਇਤਾਂ ਦੀ ਇੰਨ ਬਿੰਨ ਪਾਲਣਾ ਕਰਕੇ ਇਸ ਜੰਗ 'ਤੇ ਫਤਿਹ ਪ੍ਰਾਪਤ ਕਰਨੀ ਚਾਹੀਦੀ ਹੈ। ਉਨ੍ਹਾ ਲੋਕਾਂ ਨੂੰ ਮਾਸਕ ਪਹਿਨਣ, ਦੂਰੀ ਬਣਾ ਕੇ ਰੱਖਣ ਦੀ ਅਪੀਲ ਕਰਦਿਆਂ ਦੁਕਾਨਦਾਰਾਂ ਨੂੰ ਅਪੀਲ ਕੀਤੀ ਕਿ ਉਹ ਕੋਰੋਨਾ ਮਹਾਂਮਾਰੀ ਤੋਂ ਬਚਣ ਲਈ ਸਰਕਾਰ ਦੀਆਂ ਹਦਾਇਤਾਂ ਦੀ ਪਾਲਣਾ ਕਰਨ। ਵਿਧਾਇਕ ਦਲਵੀਰ ਸਿੰਘ ਗੋਲਡੀ ਨੇ ਦੱਸਿਆ ਕਿ ਇਲਾਕੇ ਦੀਆਂ ਵੱਖ-ਵੱਖ ਲਿੰਕ ਸੜਕਾਂ ਦੀ ਉਸਾਰੀ ਦਾ ਕੰਮ ਜਲਦੀ ਸ਼ੁਰੂ ਕਰਵਾਇਆ ਜਾ ਰਿਹਾ ਹੈ, ਜਿਸ ਵਿੱਚ ਬਾਗੜ੍ਹੀਆਂ ਸੜਕ ਦਾ ਕੰਮ ਸ਼ੁਰੂ ਕਰਵਾਇਆ ਜਾ ਚੁੱਕਾ ਹੈ। ਉਨ੍ਹਾ ਕਿਹਾ ਕਿ ਲੱਡਾ-ਬਾਲੀਆ, ਭਲਵਾਨ ਰੋਡ ਸਮੇਤ ਤੋਤਾਪੁਰੀ ਰੋਡ ਦੀ ਉਸਾਰੀ ਦਾ ਕੰਮ ਦਾ ਟੈਂਡਰ ਹੋ ਚੁੱਕੇ ਹਨ ਤੇ ਜਲਦੀ ਹੀ ਇਨ੍ਹਾਂ ਸੜਕਾਂ ਦੀ ਉਸਾਰੀ ਦਾ ਕੰਮ ਸ਼ੁਰੂ ਕਰਵਾ ਦਿੱਤਾ ਜਾਵੇਗਾ।
ਉਨ੍ਹਾ ਕਿਹਾ ਕਿ ਬਾਕੀ ਰਹਿੰਦੀਆਂ ਸੜਕਾਂ ਦੀ ਮੁਰੰਮਤ ਤੇ ਨਵ-ਨਿਰਮਾਣ ਸਬੰਧੀ ਤਜਵੀਜ਼ ਲੋਕ ਨਿਰਮਾਣ ਵਿਭਾਗ ਤੇ ਪੰਜਾਬ ਮੰਡੀ ਬੋਰਡ ਨੂੰ ਭੇਜੀ ਹੋਈ ਹੈ, ਜਿਸ ਦੀ ਜਲਦੀ ਮਨਜ਼ੂਰੀ ਆਉਣ ਦੀ ਸੰਭਾਵਨਾ ਹੈ।

253 Views

Reader Reviews

Please take a moment to review your experience with us. Your feedback not only help us, it helps other potential readers.


Before you post a review, please login first. Login
e-Paper