Latest News
ਅਦਾਲਤ ਵੱਲੋਂ ਐੱਸ ਆਈ ਟੀ ਨੂੰ ਝਟਕਾ, ਗ੍ਰਿਫਤਾਰ ਕੀਤੇ ਡੇਰਾ ਪ੍ਰੇਮੀਆਂ 'ਚੋਂ ਦੋ ਰਿਹਾਅ

Published on 04 Jul, 2020 09:55 AM.


ਫਰੀਦਕੋਟ : ਡੇਰਾ ਪ੍ਰੇਮੀਆਂ ਦੀ ਗ੍ਰਿਫ਼ਤਾਰੀ ਦੇ ਮਾਮਲੇ 'ਚ ਮਾਣਯੋਗ ਅਦਾਲਤ ਨੇ ਜਾਂਚ ਕਰ ਰਹੀ ਐੱਸ ਆਈ ਟੀ ਨੂੰ ਝਟਕਾ ਦਿੰਦੇ ਹੋਏ ਗ੍ਰਿਫ਼ਤਾਰ ਕੀਤੇ ਗਏ 7 ਡੇਰਾ ਪ੍ਰੇਮੀਆਂ ਵਿੱਚੋਂ ਦੋ ਨੂੰ ਰਿਹਾਅ ਕਰ ਦਿੱਤਾ ਹੈ। ਗ੍ਰਿਫ਼ਤਾਰ ਕੀਤੇ ਗਏ ਸਨੀ ਅਤੇ ਸ਼ਕਤੀ ਸਿੰਘ ਨਾਂਅ ਦੇ ਦੋ ਡੇਰਾ ਪ੍ਰੇਮੀਆਂ ਨੂੰ ਅਦਾਲਤ ਨੇ ਇਸ ਮਾਮਲੇ 'ਚ ਪਹਿਲਾਂ ਹੀ ਅਗਾਊਂ ਜ਼ਮਾਨਤ ਦਿੱਤੀ ਹੋਈ ਹੈ, ਇਸ ਦੇ ਚਲਦੇ ਹੁਣ ਅਦਾਲਤ ਨੇ ਉਨ੍ਹਾਂ ਦੀ ਗ੍ਰਿਫ਼ਤਰੀ ਰੱਦ ਕਰਕੇ ਉਨ੍ਹਾਂ ਨੂੰ ਰਿਹਾਅ ਕਰ ਦਿੱਤਾ, ਜਦਕਿ ਬਾਕੀ 5 ਡੇਰਾ ਪ੍ਰੇਮੀਆਂ ਦਾ 2 ਦਿਨ ਦਾ ਪੁਲਸ ਰਿਮਾਂਡ ਦਿੱਤਾ ਹੈ। ਪੰਜਾਬ ਪੁਲਸ ਦੀ ਵਿਸ਼ੇਸ਼ ਜਾਂਚ ਟੀਮ ਨੇ ਜਲੰਧਰ ਰੇਂਜ ਦੇ ਡਿਪਟੀ ਇੰਸਪੈਕਟਰ ਜਨਰਲ (ਡੀ ਆਈ ਜੀ) ਰਣਬੀਰ ਸਿੰਘ ਖਟੜਾ ਦੀ ਅਗਵਾਈ 'ਚ ਸ਼ਨੀਵਾਰ ਨੂੰ ਫਰੀਦਕੋਟ ਵਿੱਚ ਵਿਸ਼ੇਸ਼ ਜਾਂਚ ਟੀਮ ਨੇ ਪਿੰਡ ਬੁਰਜ ਜਵਾਹਰ ਸਿੰਘ ਵਾਲਾ ਤੋਂ ਚੋਰੀ ਹੋਏ ਸ੍ਰੀ ਗੁਰੂ ਗ੍ਰੰਥ ਸਾਹਿਬ ਅਤੇ ਬਰਗਾੜੀ ਵਿਖੇ ਹੋਈ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਮਾਮਲੇ 'ਚ ਇਨ੍ਹਾਂ 7 ਡੇਰਾ ਪ੍ਰੇਮੀਆਂ ਨੂੰ ਗ੍ਰਿਫ਼ਤਾਰ ਕੀਤਾ ਸੀ।

115 Views

Reader Reviews

Please take a moment to review your experience with us. Your feedback not only help us, it helps other potential readers.


Before you post a review, please login first. Login
e-Paper