Latest News
ਮੱਧ ਪ੍ਰਦੇਸ਼ ਤੇ ਮਹਾਰਾਸ਼ਟਰ ਸਮੇਤ 7 ਸੂਬਿਆਂ 'ਚ ਭਾਰੀ ਮੀਂਹ ਦਾ ਅਲਰਟ

Published on 04 Jul, 2020 09:56 AM.


ਨਵੀਂ ਦਿੱਲੀ : ਦੇਸ਼ ਦੇ ਵੱਖ-ਵੱਖ ਹਿੱਸਿਆਂ 'ਚ ਮਾਨਸੂਨ ਨੇ ਆਪਣਾ ਅਸਰ ਦਿਖਾਉਣਾ ਸ਼ੁਰੂ ਕਰ ਦਿੱਤਾ ਹੈ। ਯੂ ਪੀ, ਬਿਹਾਰ ਤੋਂ ਲੈ ਕੇ ਮਹਾਰਾਸ਼ਟਰ 'ਚ ਕਈ ਸਥਾਨਾਂ 'ਤੇ ਭਾਰੀ ਮੀਂਹ ਦਾ ਦੌਰ ਜਾਰੀ ਹੈ। ਇਸ ਦੌਰਾਨ ਮੁੰਬਈ ਦੇ ਕਈ ਹਿੱਸਿਆਂ 'ਚ ਭਾਰੀ ਮੀਂਹ ਸ਼ੁਰੂ ਹੋ ਗਿਆ ਹੈ। ਭਾਰਤੀ ਮੌਸਮ ਵਿਭਾਗ ਨੇ ਮੁੰਬਈ 'ਚ ਸ਼ਨੀਵਾਰ ਭਾਰੀ ਮੀਂਹ ਦੀ ਚੇਤਾਵਨੀ ਜਾਰੀ ਕੀਤੀ ਹੈ। ਵਿਭਾਗ ਨੇ ਮੁੰਬਈ, ਰਤਨਾਗਿਰੀ ਅਤੇ ਰਾਏਗੜ੍ਹ 'ਚ ਅਗਲੇ 24 ਘੰਟਿਆਂ ਲਈ ਰੈੱਡ ਅਲਰਟ ਜਾਰੀ ਕਰਦੇ ਹੋਏ ਭਾਰੀ ਮੀਂਹ ਹੋਣ ਦਾ ਅਨੁਮਾਨ ਲਾਇਆ ਹੈ। ਉਥੇ ਹੀ ਬਿਹਾਰ 'ਚ ਮਾਨਸੂਨ ਦੀ ਬਾਰਿਸ਼ ਲਗਾਤਾਰ ਜਾਰੀ ਹੈ। ਕਈ ਸ਼ਹਿਰਾਂ 'ਚ ਸਵੇਰ ਤੋਂ ਹੀ ਤੇਜ਼ ਮੀਂਹ ਪਿਆ। ਪਟਨਾ, ਗੋਪਾਲਗੰਜ ਵਰਗੇ ਸ਼ਹਿਰਾਂ 'ਚ ਦਿਨ 'ਚ ਰਾਤ ਵਰਗਾ ਮਾਹੌਲ ਨਜ਼ਰ ਆਇਆ। ਸੂਬੇ 'ਚ ਸ਼ੁੱਕਰਵਾਰ ਨੂੰ ਅਸਮਾਨੀ ਬਿਜਲੀ ਡਿੱਗਣ ਕਾਰਨ 16 ਲੋਕਾਂ ਦੀ ਮੌਤ ਹੋ ਗਈ।

130 Views

Reader Reviews

Please take a moment to review your experience with us. Your feedback not only help us, it helps other potential readers.


Before you post a review, please login first. Login
e-Paper