Latest News
ਪੀ ਸੀ ਐੱਸ ਬਣਨ ਦੇ ਚਾਹਵਾਨ ਸਾਬਕਾ ਸੈਨਿਕਾਂ ਲਈ ਮੌਕੇ ਵਧਾਉਣ ਦੇ ਲਏ ਫੈਸਲੇ ਨੂੰ ਪ੍ਰਵਾਨਗੀ

Published on 08 Jul, 2020 10:37 AM.


ਚੰਡੀਗੜ੍ਹ : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਬੀਤੇ ਹਫਤੇ ਕੀਤੇ ਐਲਾਨ ਤੋਂ ਬਾਅਦ ਪੰਜਾਬ ਕੈਬਨਿਟ ਨੇ ਬੁੱਧਵਾਰ ਨੂੰ ਪੀ ਸੀ ਐੱਸ ਬਣਨ ਦੇ ਚਾਹਵਾਨ ਸਾਬਕਾ ਸੈਨਿਕਾਂ ਲਈ ਮੌਕੇ ਵਧਾਉਣ ਨੂੰ ਪ੍ਰਵਾਨਗੀ ਦੇ ਦਿੱਤੀ।
ਪੰਜਾਬ ਰਾਜ ਸਿਵਲ ਸੇਵਾਵਾਂ ਸਾਂਝੀ ਮੁਕਾਬਲਾ ਪ੍ਰੀਖਿਆ ਵਿੱਚ ਮੌਕਿਆਂ ਦੀ ਗਿਣਤੀ ਵਿੱਚ ਇਹ ਵਾਧਾ ਹੁਣ ਕੇਂਦਰੀ ਲੋਕ ਸੇਵਾ ਕਮਿਸ਼ਨ (ਯੂ ਪੀ ਐੱਸ ਸੀ) ਵੱਲੋਂ ਦਿੱਤੇ ਜਾਂਦੇ ਮੌਕਿਆਂ ਦੇ ਪੈਟਰਨ ਅਨੁਸਾਰ ਕਰ ਦਿੱਤਾ।
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਵਜ਼ਾਰਤ ਨੇ ਇਸ ਸੰਬੰਧੀ ਸਾਬਕਾ ਸੈਨਿਕਾਂ ਲਈ ਭਰਤੀ ਦੇ ਕਾਨੂੰਨ 'ਪੰਜਾਬ ਰਿਕੂਰਟਮੈਂਟ ਆਫ ਐਕਸ ਸਰਵਿਸਮੈਨ ਰੂਲਜ਼, 1982 ਦੇ ਰੂਲ 5 ਦੀ ਕਲਾਜ (1) ਵਿੱਚ ਮੌਜੂਦਾ ਉਪਬੰਧ ਵਿੱਚ ਸੋਧ ਨੂੰ ਪ੍ਰਵਾਨਗੀ ਦੇ ਦਿੱਤੀ। ਇਸ ਪ੍ਰਵਾਨਗੀ ਨਾਲ ਜਨਰਲ ਸ਼੍ਰੇਣੀ ਦੇ ਸਾਬਕਾ ਸੈਨਿਕ ਉਮੀਦਵਾਰਾਂ ਨੂੰ ਮੌਜੂਦਾ ਸਮੇਂ ਮਿਲਦੇ ਚਾਰ ਦੀ ਬਜਾਏ ਹੁਣ ਛੇ ਮੌਕੇ ਮਿਲਣਗੇ। ਇਸੇ ਤਰ੍ਹਾਂ ਪਛੜੀ ਸ਼੍ਰੇਣੀ ਦੇ ਸਾਬਕਾ ਸੈਨਿਕ ਉਮੀਦਵਾਰਾਂ ਲਈ ਚਾਰ ਮੌਕਿਆਂ ਤੋਂ ਵਧਾ ਕੇ 9 ਮੌਕੇ ਕਰ ਦਿੱਤੇ ਹਨ, ਜਦੋਂ ਕਿ ਅਨੁਸੂਚਿਤ ਜਾਤੀ ਸ਼੍ਰੇਣੀ ਦੇ ਸਾਬਕਾ ਸੈਨਿਕਾਂ ਲਈ ਅਣਗਿਣਤ ਮੌਕੇ ਕਰ ਦਿੱਤੇ ਗਏ ਹਨ। ਇਹ ਫੈਸਲਾ ਸਾਬਕਾ ਸੈਨਿਕਾਂ ਦੀ ਭਲਾਈ ਨੂੰ ਧਿਆਨ ਵਿੱਚ ਰੱਖਦਿਆਂ ਯੂ ਪੀ ਐੱਸ ਸੀ ਦੇ ਪੈਟਰਨ 'ਤੇ ਕੀਤਾ ਗਿਆ ਹੈ, ਜਿਸ ਨਾਲ ਸਾਬਕਾ ਸੈਨਿਕਾਂ ਦੀ ਭਰਤੀ ਦੇ 1982 ਦੇ ਨਿਯਮਾਂ ਦੇ ਰੂਲ 5 ਵਿਚਲੀ ਤਰੁੱਟੀ ਦੂਰ ਹੋ ਜਾਵੇਗੀ। ਮੌਜੂਦਾ ਨਿਯਮਾਂ ਤਹਿਤ ਪੀ ਸੀ ਐੱਸ ਦੀ ਪ੍ਰੀਖਿਆ ਲਈ ਸਾਰੇ ਵਰਗਾਂ ਦੇ ਸਾਬਕਾ ਸੈਨਿਕ ਉਮੀਦਵਾਰਾਂ ਨੂੰ ਵੱਧ ਤੋਂ ਵੱਧ ਚਾਰ ਹੀ ਮੌਕੇ ਮਿਲਦੇ ਸਨ। ਪੰਜਾਬ ਲੋਕ ਸੇਵਾ ਕਮਿਸ਼ਨ ਨੇ ਪਹਿਲਾਂ ਵੀ ਮੁੱਖ ਸਕੱਤਰ ਨੂੰ ਦੱਸਿਆ ਸੀ ਕਿ ਪੰਜਾਬ ਰਾਜ ਸਿਵਲ ਸੇਵਾਵਾਂ ਸਾਂਝੀ ਮੁਕਾਬਲਾ ਪ੍ਰੀਖਿਆ ਲਈ ਸਾਬਕਾ ਸੈਨਿਕਾਂ ਅਤੇ ਦਿਵਿਆਂਗ ਵਿਅਕਤੀਆਂ ਲਈ ਨਿਰਧਾਰਤ ਕੀਤੇ ਮੌਕਿਆਂ ਦੀ ਤਰੁਟੀ ਨੂੰ ਦੂਰ ਕਰਕੇ ਮੌਕੇ ਵਧਾਉਣ ਲਈ ਉਨ੍ਹਾਂ ਕੋਲ ਕਈ ਮੰਗ ਪੱਤਰ ਪਹੁੰਚੇ ਸਨ।

138 Views

Reader Reviews

Please take a moment to review your experience with us. Your feedback not only help us, it helps other potential readers.


Before you post a review, please login first. Login
e-Paper