Latest News
ਪੰਜਾਬ 'ਚ ਪੂਰਾ ਹਫਤਾ ਪਵੇਗਾ ਮੀਂਹ

Published on 09 Jul, 2020 10:51 AM.


ਚੰਡੀਗੜ੍ਹ : ਮੌਸਮ ਵਿਭਾਗ ਅਨੁਸਾਰ ਪੰਜਾਬ ਵਿੱਚ 11 ਜੁਲਾਈ ਤੱਕ ਬਾਰਸ਼ ਹੋਣ ਦੀ ਸੰਭਾਵਨਾ ਹੈ।ਮਾਝਾ ਤੇ ਦੁਆਬਾ ਜ਼ਿਲ੍ਹਿਆਂ ਵਿੱਚ ਵੀ ਬਾਰਿਸ਼ ਹੋਣ ਦਾ ਅਨੁਮਾਨ ਲਾਇਆ ਹੈ, ਜਦਕਿ 10 ਤੋਂ 12 ਜੁਲਾਈ ਤੱਕ ਦਰਮਿਆਨੀ ਬਾਰਸ਼ ਹੋ ਸਕਦੀ ਹੈ।ਪੂਰਬੀ ਮਾਲਵਾ ਜ਼ਿਲ੍ਹਿਆਂ ਵਿੱਚ 12 ਤੱਕ ਬਾਰਿਸ਼ ਹੋਣ ਦੀ ਸੰਭਾਵਨਾ ਹੈ।ਪੰਜਾਬ ਵਿੱਚ ਇਸ ਪੂਰੇ ਹਫਤੇ ਦੌਰਾਨ ਤੇਜ਼ ਹਵਾਵਾਂ ਤੇ ਗਰਜ ਨਾਲ ਹਲਕੀ ਬਾਰਸ਼ ਪਏਗੀ। 14 ਜੁਲਾਈ ਤੱਕ ਦਿਨ ਦਾ ਤਾਪਮਾਨ ਲਗਭਗ 35 ਡਿਗਰੀ ਤੇ ਰਾਤ ਦਾ ਤਾਪਮਾਨ ਲਗਪਗ 26 ਡਿਗਰੀ ਰਹੇਗਾ।ਸਾਰੇ ਹਫ਼ਤੇ ਬੱਦਲਵਾਈ ਰਹਿਣ ਨਾਲ ਗਰਮੀ ਤੋਂ ਰਾਹਤ ਮਿਲੇਗੀ।ਉਸ ਤੋਂ ਬਾਅਦ ਦਿਨ ਦਾ ਤਾਪਮਾਨ ਹੌਲੀ-ਹੌਲੀ ਵਧੇਗਾ ਤੇ ਫਿਰ ਨਮੀ ਦੇ ਕਾਰਨ ਇੱਕ ਵਾਰ ਫਿਰ ਗਰਮੀ ਪ੍ਰੇਸ਼ਾਨ ਕਰੇਗੀ। ਤਾਪਮਾਨ 40 ਡਿਗਰੀ ਤੱਕ ਪਹੁੰਚਣ ਦੀ ਉਮੀਦ ਹੈ।ਇਸ ਸਮੇਂ ਪਿਆ ਮੀਂਹ ਝੋਨੇ ਦੀ ਫਸਲ ਲਈ ਬਹੁਤ ਫਾਇਦੇਮੰਦ ਹੈ।

138 Views

Reader Reviews

Please take a moment to review your experience with us. Your feedback not only help us, it helps other potential readers.


Before you post a review, please login first. Login
e-Paper