Latest News
ਯੂਨੀਵਰਸਿਟੀ ਇਮਤਿਹਾਨਾਂ ਬਾਰੇ ਸੁਣਵਾਈ ਟਲੀ

Published on 31 Jul, 2020 11:06 AM.


ਨਵੀਂ ਦਿੱਲੀ: ਸੁਪਰੀਮ ਕੋਰਟ ਵਿੱਚ ਯੂਨੀਵਰਸਿਟੀ ਗ੍ਰਾਂਟਸ ਕਮਿਸ਼ਨ ਦੀ ਅਰਜ਼ੀ 'ਤੇ ਸੁਣਵਾਈ 10 ਅਗਸਤ ਤੱਕ ਮੁਲਤਵੀ ਕਰ ਦਿੱਤੀ ਗਈ ਹੈ। ਸੁਪਰੀਮ ਕੋਰਟ ਵਿੱਚ ਦਾਇਰ ਪਟੀਸ਼ਨਾਂ ਵਿੱਚ 6 ਜੁਲਾਈ ਨੂੰ ਜਾਰੀ ਕੀਤੇ ਗਏ ਯੂਜੀਸੀ ਦੇ ਦਿਸ਼ਾ ਨਿਰਦੇਸ਼ਾਂ ਨੂੰ ਚੁਣੌਤੀ ਦਿੱਤੀ ਗਈ ਸੀ ਜਿਸ ਵਿੱਚ ਦੇਸ਼ ਦੀਆਂ ਸਾਰੀਆਂ ਯੂਨੀਵਰਸਿਟੀਆਂ ਨੂੰ ਆਖਰੀ ਸਾਲ ਦੀ ਪ੍ਰੀਖਿਆ 30 ਸਤੰਬਰ ਤੋਂ ਪਹਿਲਾਂ ਕਰਵਾਉਣ ਲਈ ਕਿਹਾ ਗਿਆ ਹੈ।ਯੂਜੀਸੀ ਦਾ ਕਹਿਣਾ ਹੈ ਕਿ ਅੰਤਮ ਸਾਲ ਦੀ ਪ੍ਰੀਖਿਆ ਕਰਵਾਉਣੀ ਜ਼ਰੂਰੀ ਹੈ, ਇਸ ਨੂੰ ਰੋਕਿਆ ਨਹੀਂ ਜਾ ਸਕਦਾ।ਦੱਸ ਦਈਏ ਕਿ ਦੇਸ਼ ਦੀਆਂ ਵੱਖ ਵੱਖ ਯੂਨੀਵਰਸਿਟੀਆਂ ਦੇ 31 ਵਿਦਿਆਰਥੀਆਂ ਨੇ ਪਟੀਸ਼ਨਾਂ ਦਾਖਲ ਕੀਤੀਆਂ ਹਨ। ਇਨ੍ਹਾਂ ਪਟੀਸ਼ਨਾਂ ਵਿੱਚ ਦੇਸ਼ ਵਿਚ ਕੋਰੋਨਾ ਬਿਮਾਰੀ ਫੈਲਣ ਦਾ ਜ਼ਿਕਰ ਕੀਤਾ ਹੈ। ਇਹ ਮੰਗ ਕੀਤੀ ਗਈ ਹੈ ਕਿ ਜਿਸ ਤਰ੍ਹਾਂ ਸੁਪਰੀਮ ਕੋਰਟ ਨੇ ਸੀਬੀਐਸਈ ਕੇਸ ਵਿੱਚ ਹੁਣ ਤੱਕ ਹੋਈ ਪ੍ਰੀਖਿਆ ਦੀ ਔਸਤ ਅਤੇ ਅੰਦਰੂਨੀ ਮੁਲਾਂਕਣ ਦੇ ਅਧਾਰ 'ਤੇ ਨਤੀਜਾ ਐਲਾਨ ਕਰਨ ਦੇ ਆਦੇਸ਼ ਦਿੱਤੇ ਸੀ, ਇਸ ਕੇਸ ਵਿੱਚ ਵੀ ਅਜਿਹਾ ਹੀ ਕੀਤਾ ਜਾਣਾ ਚਾਹੀਦਾ ਹੈ।

73 Views

Reader Reviews

Please take a moment to review your experience with us. Your feedback not only help us, it helps other potential readers.


Before you post a review, please login first. Login
e-Paper