Latest News
ਰਾਜੀਵ ਗਾਂਧੀ ਦੇ ਕਾਤਲਾਂ ਨੂੰ ਰਿਹਾਅ ਨਹੀਂ ਕਰੇਗੀ ਮੋਦੀ ਸਰਕਾਰ
ਕੇਂਦਰ ਸਰਕਾਰ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੇ ਕਾਤਲਾਂ ਨੂੰ ਰਿਹਾਅ ਕਰਨ ਦੇ ਤਾਮਿਲਨਾਡੂ ਸਰਕਾਰ ਦੇ ਫ਼ੈਸਲੇ ਦਾ ਵਿਰੋਧ ਜਾਰੀ ਰੱਖੇਗੀ। ਨਰਿੰਦਰ ਮੋਦੀ ਸਰਕਾਰ ਨੇ ਤਾਮਿਲਨਾਡੂ ਦੀ ਜੈਲਲਿਤਾ ਸਰਕਾਰ ਦੇ 19 ਫ਼ਰਵਰੀ ਦੇ ਫ਼ੈਸਲੇ ਦਾ ਵਿਰੋਧ ਕੀਤਾ ਹੈ।\r\nਜ਼ਿਕਰਯੋਗ ਹੈ ਕਿ 19 ਫ਼ਰਵਰੀ ਨੂੰ ਤਾਮਿਲਨਾਡੂ ਦੀ ਮੁੱਖ ਮੰਤਰੀ ਜੈਲਲਿਤਾ ਨੇ ਰਾਜੀਵ ਗਾਂਧੀ ਕਤਲ ਦੇ ਦੋਸ਼ \'ਚ ਉਮਰ ਕੈਦ ਦੀ ਸਜ਼ਾ ਕੱਟ ਰਹੇ 7 ਵਿਅਕਤੀਆਂ ਨੂੰ ਰਿਹਾਅ ਕਰਨ ਦਾ ਫ਼ੈਸਲਾ ਕੀਤਾ ਹੈ। ਯੂ ਪੀ ਏ ਸਰਕਾਰ ਨੇ ਇਸ ਫ਼ੈਸਲੇ ਨੂੰ ਸੁਪਰੀਮ ਕੋਰਟ \'ਚ ਚੁਣੌਤੀ ਦਿੱਤੀ ਸੀ। ਫਿਲਹਾਲ ਉਨ੍ਹਾਂ ਦੀ ਰਿਹਾਈ \'ਤੇ ਸੁਪਰੀਮ ਕੋਰਟ ਵੱਲੋਂ ਰੋਕ ਲੱਗੀ ਹੋਈ ਹੈ। ਇੱਥੇ ਇਹ ਵੀ ਵਰਨਣਯੋਗ ਹੈ ਕਿ ਭਾਰਤੀ ਜਨਤਾ ਪਾਰਟੀ ਇੱਕ ਪਾਸੇ ਤਾਂ ਕਾਂਗਰਸ ਵਿਰੁੱਧ ਤਿੱਖੇ ਸੰਘਰਸ਼ ਮਗਰੋਂ ਸੱਤਾ \'ਚ ਆਈ ਹੈ, ਦੂਜੇ ਪਾਸੇ ਉਹ ਅੰਨਾ ਡੀ ਐੱਮ ਕੇ ਦੀ ਮੁਖੀ ਜੈਲਲਿਤਾ ਨਾਲ ਵੀ ਚੰਗੇ ਸੰਬੰਧ ਬਣਾਉਣਾ ਚਾਹੁੰਦੀ ਹੈ, ਪਰ ਇਸ ਦੇ ਬਾਵਜੂਦ ਉਸ ਨੇ ਅੱਤਵਾਦ ਅਤੇ ਅਪਰਾਧ ਵਿਰੁੱਧ ਆਪਣੇ ਸਖਤ ਰੁਖ \'ਤੇ ਕਾਇਮ ਰਹਿਣ ਦਾ ਫ਼ੈਸਲਾ ਕੀਤਾ ਹੈ। ਉਸ ਵੇਲੇ ਵੀ ਅਰੁਣ ਜੇਤਲੀ ਅਤੇ ਰਵੀ ਸ਼ੰਕਰ ਪ੍ਰਸਾਦ ਵਰਗੇ ਸੀਨੀਅਰ ਭਾਜਪਾ ਆਗੂਆਂ ਨੇ ਜੈਲਲਿਤਾ ਸਰਕਾਰ ਦੇ ਫ਼ੈਸਲੇ ਦਾ ਵਿਰੋਧ ਕੀਤਾ ਸੀ।

296 Views

Reader Reviews

Please take a moment to review your experience with us. Your feedback not only help us, it helps other potential readers.


Before you post a review, please login first. Login
e-Paper